17.33C Vancouver
ADS

Dec 5, 2023 4:59 PM - The Canadian Press

ਸਟੈਟਿਸਟਿਕਸ ਕੈਨੇਡਾ: ਕੈਨੇਡੀਅਨ ਆਰਮਡ ਫੋਰਸਿਜ਼ 'ਚ ਜਿਨਸੀ ਹਮਲਿਆਂ 'ਚ ਵਾਧਾ

Share On
rate-of-sexual-assault-in-the-canadian-armed-forces-rising-statcan-survey-suggests
The survey suggests 3.5 per cent of Canadian Armed Forces personnel say they were sexually assaulted by another military member in 2022. (Photo: The Canadian Press)

ਕੈਨੇਡੀਅਨ ਆਰਮਡ ਫੋਰਸਿਜ਼ ਵਿੱਚ ਜਿਨਸੀ ਹਮਲੇ ਦੇ ਮਾਮਲਿਆਂ ਵਿੱਚ ਮਹੱਤਵਪੂਰਣ ਵਾਧੇ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਸਟੈਟਿਸਟਿਕਸ ਕੈਨੇਡਾ ਦੀ ਇੱਕ ਨਵੀਂ ਰਿਪੋਰਟ ਦੱਸਦੀ ਹੈ ਕਿ ਫੌਜ ਵਿੱਚ ਜਿਨਸੀ ਦੁਰਵਿਹਾਰ ਦੀ ਸਮੱਸਿਆ ਵਿਗੜਦੀ ਜਾ ਰਹੀ ਹੈ।

ਨੈਸ਼ਨਲ ਏਜੰਸੀ ਦੇ ਸਰਵੇ ਮੁਤਾਬਕ, ਕੈਨੇਡੀਅਨ ਆਰਮਡ ਫੋਰਸਿਜ਼ ਦੇ 3.5 ਫੀਸਦੀ ਕਰਮਚਾਰੀਆਂ ਨੇ ਫੌਜ ਵਿੱਚ ਉਨ੍ਹਾਂ ਨਾਲ 2022 ਵਿੱਚ ਜਿਨਸੀ ਹਮਲੇ ਬਾਰੇ ਦੱਸਿਆ ਹੈ । ਇਹ 2018 ਵਿੱਚ ਰਿਪੋਰਟ ਕੀਤੇ ਗਏ 1.6 ਫੀਸਦੀ ਅਤੇ 2016 ਵਿੱਚ ਦਰਜ ਕੀਤੇ ਗਏ 1.7 ਫੀਸਦੀ ਤੋਂ ਮਹੱਤਵਪੂਰਨ ਵਾਧਾ ਹੈ।

ਜਿਨਸੀ ਹਮਲੇ ਵਿੱਚ ਸਭ ਤੋਂ ਆਮ ਬਿਨਾਂ ਇਜ਼ਾਜਤ ਕਿਸੇ ਨੂੰ ਛੂਹਣਾ ਸੀ। ਰੈਗੂਲਰ ਫੋਰਸ ਵਿੱਚ ਜਿਨਸੀ ਹਮਲੇ ਦਾ ਸਾਹਮਣਾ ਕਰਨ ਵਾਲੇ ਪੀੜਿਤਾਂ ਵਿੱਚ ਸਭ ਤੋਂ ਵੱਧ ਔਰਤਾਂ ਸਨ। ਜਿਨਸੀ ਹਮਲੇ ਦਾ ਸ਼ਿਕਾਰ ਹੋਏ ਜ਼ਿਆਦਾਤਰ ਆਰਮਡ ਫੋਰਸਿਜ਼ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਦੀ ਸ਼ਿਕਾਇਤ ਨਹੀਂ ਕੀਤੀ ਕਿਉਂਕਿ ਉਨ੍ਹਾਂ ਨੂੰ ਨਹੀਂ ਲੱਗਦਾ ਸੀ ਕਿ ਇਸ ਨਾਲ ਕੋਈ ਫਰਕ ਪਵੇਗਾ।

ਗੌਰਤਲਬ ਹੈ ਕਿ ਸਟੈਟਿਸਟਿਕਸ ਕੈਨੇਡਾ ਨੇ ਆਰਮਡ ਫੋਰਸਿਜ਼ ਵਿੱਚ ਜਿਨਸੀ ਸੋਸ਼ਣ ਬਾਰੇ ਪਹਿਲਾ ਸਰਵੇ 2016 ਵਿੱਚ ਕੀਤਾ ਸੀ ਅਤੇ ਦੂਜਾ 2018 ਵਿੱਚ ਕਰਵਾਇਆ ਗਿਆ, ਜਿਨ੍ਹਾਂ ਦੀ ਤੁਲਨਾ ਵਿੱਚ ਕੁੱਲ ਮਿਲਾ ਕੇ ਜਿਨਸੀ ਹਮਲੇ ਦੇ ਮਾਮਲੇ ਵਧੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link