11.8C Vancouver
ADS

Mar 26, 2024 2:50 PM - Connect Newsroon

ਰਵਨੀਤ ਬਿੱਟੂ ਭਾਜਪਾ ’ਚ ਹੋਏ ਸ਼ਾਮਲ

Share On
ravneet-bittu-joined-bjp
. Ravneet Bittu, who is considered close to Rahul Gandhi, reached the BJP headquarters in Delhi and joined the Bharatiya Janata Party.(Photo:Facebook/Ravneet Singh Bittu)

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਅਤੇ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅੱਜ ਅਚਾਨਕ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਰਵਨੀਤ ਬਿੱਟੂ ਨੇ ਦਿੱਲੀ ਵਿਚ ਭਾਜਪਾ ਹੈੱਡ ਕੁਆਰਟਰ ਪਹੁੰਚ ਕੇ ਭਾਰਤੀ ਜਨਤਾ ਪਾਰਟੀ ਜੁਆਇਨ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਨੇ ਕਿਹਾ ਕਿ ਉਹ ਸ਼ਹੀਦ ਪਰਿਵਾਰ ਨਾਲ ਸੰਬੰਧ ਰੱਖਦੇ ਹਨ।

ਉਨ੍ਹਾਂ ਨੇ ਪੰਜਾਬ ਦੇ ਬਹੁਤ ਮਾੜੇ ਹਾਲਾਤ ਦੇਖੇ ਹਨ, ਜਿਨ੍ਹਾਂ ਵਿਚੋਂ ਪੰਜਾਬ ਨੂੰ ਬਾਹਰ ਆਉਂਦਾ ਵੀ ਦੇਖਿਆ ਹੈ। ਉਹ ਦਾਅਵੇ ਨਾਲ ਕਹਿੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ, ਉਹ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ ਜਿਸ ਲਈ ਇਕ ਬਰਿੱਜ ਦੀ ਜ਼ਰੂਰਤ ਹੈ ਅਤੇ ਉਹ ਇਸ ਵਿਚਾਲੇ ਬਰਿੱਜ ਦਾ ਕੰਮ ਕਰਨਗੇ। ਅੱਗੇ ਵੀ ਮੋਦੀ ਸਰਕਾਰ ਹੀ ਆਵੇਗੀ।

ਮੰਨਿਆ ਜਾਂਦਾ ਹੈ ਕਿ ਭਾਜਪਾ ਰਵਨੀਤ ਬਿੱਟੂ ਨੂੰ ਲੁਧਿਆਣਾ ਤੋਂ ਹੀ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਉਹ ਲੁਧਿਆਣਾ ਤੋਂ ਦੋ ਵਾਰ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਰਹਿ ਚੁੱਕੇ ਸਨ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link