18.42C Vancouver
ADS

Jun 14, 2024 3:10 PM - Connect Newsroom

ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਰਵਨੀਤ ਸਿੰਘ ਬਿੱਟੂ!

Share On
ravneet-singh-bittu-in-favor-of-the-release-of-captive-singhs
It is to be noted that Bittu strongly opposed the release of Balwant Singh Rajoana and other captive Sikhs while in the Congress. (Photo: Facebook/Ravneet Singh Bittu)

ਪੰਜਾਬ ਦੇ ਲੁਧਿਆਣਾ ਤੋਂ ਸਾਬਕਾ ਸੰਸਦ ਮੈਂਬਰ ਅਤੇ ਮੌਜੂਦਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਤੱਕ ਜੇਲ੍ਹਾਂ ਵਿਚ ਬੰਦ ਸਿੱਖਾਂ ਦੀ ਰਿਹਾਈ ਦਾ ਵਿਰੋਧ ਕਰਦੇ ਆ ਰਹੇ ਹਨ ਪਰ ਹੁਣ ਉਨ੍ਹਾਂ ਨੇ ਇਸ ’ਤੇ ਯੂ-ਟਰਨ ਲੈ ਲਿਆ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿੱਟੂ ਨੇ ਕਿਹਾ ਕਿ ਹੁਣ ਅੱਗੇ ਵਧਣ ਦਾ ਸਮਾਂ ਆ ਗਿਆ ਹੈ। ਉਹ ਰਾਜੋਆਣਾ ਸਮੇਤ ਜੇਲ੍ਹ ਵਿਚ ਬੰਦ ਕਿਸੇ ਵੀ ਸਿੱਖ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿਚ ਸ਼ਾਂਤੀ ਬਣਾਈ ਰੱਖਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ।

ਗੌਰਤਲਬ ਹੈ ਕਿ ਕਾਂਗਰਸ ਵਿਚ ਰਹਿੰਦਿਆਂ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦਾ ਸਖ਼ਤ ਵਿਰੋਧ ਕੀਤਾ ਸੀ। ਬਿੱਟੂ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਵਿਚ ਲੁਧਿਆਣਾ ਤੋਂ ਹਾਰ ਗਏ ਸਨ ਪਰ ਹਾਰ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਵਿਚ ਉਨ੍ਹਾਂ ਨੂੰ ਮੰਤਰੀ ਬਣਾਇਆ ਗਿਆ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link