19.02C Vancouver
ADS

Jul 3, 2025 4:57 PM - Connect Newsroom

ਬੀ.ਸੀ. 'ਚ ਰੋਮਾਂਸ ਫਰੌਡ ਮਾਮਲੇ 'ਚ 53 ਸਾਲਾ ਵਿਅਕਤੀ ਗ੍ਰਿਫਤਾਰ

Share On
rcmp-arrest-53-year-old-man-for-significant-fraud-in-romance-scam
Sunshine Coast RCMP began an investigation into this alleged offence in June 2023 when a Sunshine Coast woman reported a man she had met online had stolen $110,000 from her.

ਬੀ.ਸੀ. ਦੀ ਸਨਸ਼ਾਈਨ ਕੋਸਟ ਆਰਸੀਐਮਪੀ ਨੇ ਇੱਕ ਰੋਮਾਂਸ ਘਪਲੇ ਦਾ ਪਰਦਾਫਾਸ਼ ਕਰਦੇ ਹੋਏ 53 ਸਾਲਾ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਹੈ।

ਪੁਲਿਸ ਨੇ ਕਿਹਾ ਕਿ ਉਹ ਜੂਨ 2023 ਤੋਂ ਇੱਕ ਜਾਂਚ ਵਿਚ ਜੁਟੀ ਹੋਈ ਸੀ, ਜਿਸ ਵਿਚ ਇੱਕ ਔਰਤ ਨੇ ਰਿਪੋਰਟ ਕੀਤੀ ਕਿ ਉਹ ਆਨਲਾਈਨ ਇੱਕ ਆਦਮੀ ਨੂੰ ਮਿਲੀ, ਕਈ ਮਹੀਨਿਆਂ ਦੌਰਾਨ ਉਨ੍ਹਾਂ ਵਿਚ ਗੱਲਬਾਤ ਹੁੰਦੀ ਰਹੀ ਅਤੇ ਜਦੋਂ ਮਾਈਕਲ ਪਾਲ ਸਨੋ ਨਾਂ ਦਾ ਸ਼ਖਸ ਉਸ ਦਾ ਵਿਸ਼ਵਾਸ ਜਿੱਤ ਚੁੱਕਾ ਸੀ ਤਾਂ ਉਸ ਨੇ ਉਸ ਨੂੰ ਇੱਕ ਅਜਿਹੇ ਕਾਰੋਬਾਰ ਵਿਚ ਪਾਰਟੀਸਪੇਟ ਕਰਨ ਲਈ ਮਨਾਇਆ ਜੋ ਬਾਅਦ ਵਿਚ ਔਰਤ ਨੂੰ ਪਤਾ ਲੱਗਾ ਕਿ ਅਜਿਹਾ ਕੋਈ ਬਿਜ਼ਨੈਸ ਹੈ ਹੀ ਨਹੀਂ ਸੀ। ਪਾਲ ਸਨੋ ਨੇ ਉਸ ਨੂੰ ਝਾਂਸੇ ਵਿਚ ਲੈ ਕੇ $110,000 ਦਾ ਫਰਾਡ ਕੀਤਾ।

ਆਰਸੀਐਮਪੀ ਨੇ ਕਿਹਾ ਕਿ ਉਸ ਨੇ ਮਾਈਕਲ ਪਾਲ ਸਨੋ ਲਈ ਕੈਨੇਡਾ-ਵਿਆਪੀ ਵਾਰੰਟ ਜਾਰੀ ਕੀਤਾ ਸੀ। 24 ਜੂਨ ਨੂੰ ਉਸ ਨੂੰ ਸਸਕੈਚਵਨ ਦੀ ਮੈਪਲ ਕਰੀਕ ਆਰਸੀਐਮਪੀ ਨੇ ਹਿਰਾਸਤ ਵਿਚ ਲਿਆ, ਜਿਸ ਨੂੰ ਸਨਸ਼ਾਈਨ ਕੋਸਟ ਦੀ ਸੇਚੇਲਟ ਕੋਰਟ ਵਿਚ 13 ਅਗਸਤ ਨੂੰ ਪੇਸ਼ ਕੀਤਾ ਜਾਵੇਗਾ ਅਤੇ ਮੌਜੂਦਾ ਸਮੇਂ ਉਹ ਹਿਰਾਸਤ ਵਿਚ ਨਹੀਂ ਹੈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link