18.82C Vancouver
ADS

Jun 8, 2020 4:28 PM -

ਆਰ.ਸੀ.ਐਮ.ਪੀ ਵੱਲੋਂ ਮੇਪਲ ਰਿੱਜ ਤੋਂ ਲਾਪਤਾ ਹੋਏ ਜਹਾਜ਼ ਦੀ ਤਲਾਸ਼ ਜਾਰੀ

Share On
rcmp-continue-search-for-missing-plane-2-people-in-maple-ridge
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਅਧਿਕਾਰੀਆਂ ਵੱਲੋਂ ਮੇਪਲ ਰਿੱਜ ਵਿੱਚ ਉਸ ਛੋਟੇ ਜਹਾਜ਼ ਦੀ ਭਾਲ ਜਾਰੀ ਹੈ ਜਿਸ ਵਿਚ ਦੋ ਵਿਅਕਤੀ ਸਵਾਰ ਸਨ ਅਤੇ ਜਿਸ ਨੂੰ ਆਖਰੀ ਵਾਰ ਫਰੇਜ਼ਰ ਰਿਵਰ ਦੇ ਉੱਪਰ ਦੀ ਉੱਡਦਿਆਂ ਅਤੇ ਫਿਰ ਪਾਣੀ ਵਿੱਚ ਡਿੱਗ ਕੇ ਗਾਇਬ ਹੁੰਦਿਆਂ ਸ਼ਨੀਵਾਰ ਨੂੰ ਦੇਖਿਆ ਗਿਆ ਸੀ।

ਰਿੱਜ ਮੈਡੋਜ਼ ਆਰ.ਸੀ.ਐੱਮ.ਪੀ. ਮੁਤਾਬਕ ਉਨ੍ਹਾਂ ਨੂੰ ਸ਼ਨੀਵਾਰ ਦੁਪਹਿਰ 1 ਵਜੇ 287 ਸਟ੍ਰੀਟ ਅਤੇ ਲੋਹੀਡ ਹਾਈਵੇਅ ਤੋਂ ਇੱਕ ਗਵਾਹ ਤੋਂ ਇਹ ਰਿਪੋਰਟ ਮਿਲੀ।

ਰਿੱਜ ਮੈਡੋਜ਼ ਆਰ.ਸੀ.ਐਮ.ਪੀ., ਵੈਨਕੂਵਰ ਪੁਲਿਸ ਵਿਭਾਗ ਦੇ ਮਰੀਨ ਯੂਨਿਟ, ਆਰ.ਸੀ.ਐਮ.ਪੀ. ਏਅਰ ਸਰਵਿਸਜ਼ ਅਤੇ ਹੋਰ ਅਧਿਕਾਰੀਆਂ ਵੱਲੋਂ ਸ਼ਨੀਵਾਰ ਨੂੰ ਜਹਾਜ਼ ਜਾਂ ਮਲਬੇ ਨੂੰ ਲੱਭਣ ਦੇ ਯਤਨ ਕੀਤੇ ਗਏ ਜੋ ਕਿ ਅਸਫਲ ਸਾਬਤ ਹੋਏ।

ਆਰ.ਸੀ.ਐੱਮ.ਪੀ. ਮੁਤਾਬਕ ਐਤਵਾਰ ਦੁਪਹਿਰ ਨੂੰ ਉਨ੍ਹਾਂ ਨੂੰ ਬਾਊਂਡਰੀ ਬੇਅ ਹਵਾਈ ਅੱਡੇ ਤੋਂ ਇੱਕ ਛੋਟੇ ਜਹਾਜ਼ ਦੇ ਲਾਪਤਾ ਹੋਣ ਦੀ ਖਬਰ ਮਿਲੀ ਜਿਸ ਦਾ ਹੁਲੀਆ ਗਵਾਹ ਦੇ ਵੇਰਵੇ ਨਾਲ ਮਿਲਦਾ ਜੁਲਦਾ ਸੀ।

ਹਵਾਈ ਅੱਡੇ ਦੀ ਜਾਣਕਾਰੀ ਅਨੁਸਾਰ ਜਹਾਜ਼ ਵਿੱਚ ਦੋ ਵਿਅਕਤੀ ਸਫਰ ਕਰ ਰਹੇ ਸਨ ਅਤੇ ਪਾਇਲਟ ਦੀ ਉਸ ਇਲਾਕੇ ਵਿੱਚ ਜਾਣ ਦੀ ਕੋਈ ਯੋਜਨਾ ਨਹੀਂ ਸੀ ਜਿੱਥੋਂ ਜਹਾਜ਼ ਦੇ ਲਾਪਤਾ ਹੋਣ ਦੀ ਰਿਪੋਰਟ ਮਿਲੀ ਹੈ।

ਟਰਾਂਸਪੋਰਟੇਸ਼ਨ ਸੇਫਟੀ ਬੋਰਡ ਮੁਤਾਬਕ ਜਹਾਜ਼ ਤੇ ਸਵਾਰ ਯਾਤਰੀਆਂ ਦੇ ਪਰਿਵਾਰਾਂ ਨੂੰ ਸੰਪਰਕ ਕਰ ਲਿਆ ਗਿਆ ਹੈ।

ਅਧਿਕਾਰੀਆਂ ਵੱਲੋਂ ਸ਼ਨੀਵਾਰ ਨੂੰ ਰਾਤ 7 ਵਜੇ ਤੱਕ ਅਤੇ ਫਿਰ ਐਤਵਾਰ ਨੂੰ ਜਹਾਜ਼ ਨੂੰ ਲੱਭਣ ਦੇ ਯਤਨ ਕੀਤੇ ਗਏ ਪਰ ਨਾ ਹੀ ਕੋਈ ਮਲਬਾ ਬਰਾਮਦ ਹੋਇਆ ਅਤੇ ਨਾ ਹੀ ਜਹਾਜ਼ ਵਿੱਚ ਸਵਾਰ ਦੋਵੇਂ ਵਿਅਕਤੀਆਂ ਨਾਲ ਸੰਪਰਕ ਕਰਨ ਵਿੱਚ ਕਾਮਯਾਬੀ ਮਿਲ ਸਕੀ।


Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link