18.55C Vancouver
ADS

Sep 8, 2021 12:49 AM -

ਸਰੀ ਦੇ ਮੇਅਰ 'ਤੇ ਕਥਿਤ ਤਿੱਖੀਆਂ ਟਿੱਪਣੀਆਂ ਅਤੇ ਪੈਰ ਤੋਂ ਗੱਡੀ ਲੰਘਾਉਣ ਦੇ ਮਾਮਲੇ 'ਚ ਪੁਲਿਸ ਕਰ ਰਹੀ ਗਵਾਹਾਂ ਦੀ ਭਾਲ

Share On
rcmp-in-surrey-search-for-witnesses-after-mayor-mccallum-claims-a-car-was-driven-over-his-foot
RCMP in Surrey are search for witnesses who might have seen an altercation between Surrey Mayor Doug McCallum and the driver of a grey Ford Mustang. (Photo - Doug McCallum/Twitter)

ਸਰੀ ਦੇ ਮੇਅਰ ਡਗ ਮੈਕੁਲਮ 'ਤੇ ਹੋਏ ਕਥਿਤ ਸ਼ਬਦੀ ਹਮਲੇ ਅਤੇ ਉਨ੍ਹਾਂ ਦੇ ਪੈਰ 'ਤੇ ਕਥਿਤ ਤੌਰ 'ਤੇ ਗੱਡੀ ਚੜ੍ਹਾਉਣ ਦੇ ਮਾਮਲੇ 'ਚ ਪੁਲਿਸ ਨੇ ਗਵਾਹਾਂ ਨੂੰ ਸਾਹਮਣੇ ਆਉਣ ਦੀ ਅਪੀਲ ਕੀਤੀ ਹੈ।

ਮੈਕੁਲਮ ਨੇ ਇੱਕ ਬਿਆਨ 'ਚ ਦੱਸਿਆ ਹੈ ਕਿ ਉਨ੍ਹਾਂ ਦੇ ਪੈਰ ਦੇ ਉੱਤੋਂ ਇੱਕ ਗੱਡੀ ਲੰਘਾ ਦਿੱਤੀ ਗਈ।

ਡਗ ਮੈਕੁਲਮ ਨੇ ਇਲਜਾਮ ਲਗਾਏ ਹਨ ਕਿ ਉਹ ਗਰੋਸਰੀ ਸ਼ੌਪਿੰਗ ਲਈ ਗਏ ਸਨ ਅਤੇ ਇਸੇ ਦੌਰਾਨ ਉਨ੍ਹਾਂ ਨੂੰ ਕੁਝ ਲੋਕਾਂ ਦੀ ਤਿੱਖੀ ਟਿੱਪਣੀ ਦਾ ਸਾਹਮਣਾ ਕਰਨਾ ਪਿਆ ਤੇ ਉਸ ਤੋਂ ਬਾਅਦ ਇਹਨਾਂ ਲੋਕਾਂ ਨੇ ਉਨ੍ਹਾਂ ਦੇ ਪੈਰ 'ਤੇ ਗੱਡੀ ਚੜ੍ਹਾ ਦਿੱਤੀ।

ਮੈਕੁਲਮ ਨੇ ਇਸ ਤੋਂ ਵੱਧ ਇਸ ਮਾਮਲੇ ਬਾਰੇ ਕੁਝ ਨਹੀਂ ਦੱਸਿਆ।

ਹਾਲਾਂਕਿ ਸਰੀ ਆਰ.ਸੀ.ਐਮ.ਪੀ. ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸਾਊਥ ਪਾਇੰਟ ਸੇਵ ਔਨ ਫੂਡਸ (South Point Save on Foods) 'ਤੇ ਸ਼ਨੀਵਾਰ ਨੂੰ ਸੱਦਿਆ ਗਿਆ ਸੀ।

ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇੱਕ-ਦੂਜੇ ਨੂੰ ਜਾਨਣ ਵਾਲੀਆਂ ਪਾਰਟੀਆਂ ਵਿਚਾਲੇ ਕਹਾਸੁਣੀ ਹੋਈ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੂਰਾ ਮਾਮਲਾ ਸਰੀ ਪੁਲਿਸ ਦੀ ਮਿਊਨਿਸਪਲ ਫੋਰਸ 'ਚ ਟ੍ਰਾਂਜ਼ਿਸ਼ਨ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।

ਮੈਕੁਲਮ ਦੇ ਉਲਟ ਪੱਖ ਤੋਂ 'ਕੀਪ ਦ ਆਰ.ਸੀ.ਐਮ.ਪੀ. ਇਨ ਸਰੀ' (Keep the RCMP in Surrey) ਦੇ ਪ੍ਰਬੰਧਕ ਈਵਨ ਸਕੌਟ (Ivan Scott) ਦਾ ਕਹਿਣਾ ਹੈ ਕਿ ਮੈਕੁਲਮ ਦੀ ਪੈਰ ਮਿੱਧੇ ਜਾਣ ਦੀ ਗੱਲ ਝੂਠੀ ਹੈ।

ਸਕੌਟ ਦਾ ਕਹਿਣਾ ਹੈ ਕਿ ਉਹ ਇਸ ਮੁਹਿੰਮ ਤਹਿਤ ਲੋਕਾਂ ਦੇ ਹਸਤਾਖਰ ਲੈਣ ਲਈ ਜਗ੍ਹਾ-ਜਗ੍ਹਾ ਪਹੁੰਚ ਕਰ ਰਹੇ ਸਨ ਅਤੇ ਇਸੇ ਦੌਰਾਨ ਡਗ ਮੈਕੁਲਮ ਨੇ ਉਨ੍ਹਾਂ 'ਤੇ ਤਿੱਖੇ ਸ਼ਬਦ ਵਰਤੇ ਸਨ।

ਇਸ ਮਾਮਲੇ 'ਚ ਝੂਠ ਕੀ ਹੈ ਸੱਚ ਕੀ ਹੈ ਇਸ ਦਾ ਪਤਾ ਜਾਂਚ ਤੋਂ ਬਾਅਦ ਹੀ ਲੱਗੇਗਾ ਹਾਲਾਂਕਿ ਪਹਿਲਾਂ ਤੋਂ ਹੀ ਵਿਵਾਦਾਂ 'ਚ ਰਹੀ ਸਰੀ ਪੁਲਿਸ ਦੀ ਟ੍ਰਾਂਜ਼ਿਸ਼ਨ ਨਾਲ ਇੱਕ ਹੋਰ ਵਿਵਾਦ ਜੁੜ ਗਿਆ ਹੈ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link