14.56C Vancouver
ADS

May 21, 2025 4:06 PM - The Canadian Press

ਲੋਇਡਮਿਨਸਟਰ ਦੇ ਐਟਕੋ ਸਬਸਟੇਸ਼ਨ 'ਚ ਗੋਲੀਬਾਰੀ ਕਾਰਨ ਤੇਲ ਲੀਕ ਮਾਮਲੇ ਦੀ ਜਾਂਚ ਜਾਰੀ

Share On
rcmp-investigate-after-electric-substation-shot-at-causing-oil-leak-and-power-outage
RCMP say they responded to a ``firearms-related'' call at an Atco substation in Lloydminster, a town straddling the provincial boundary. (Photo: The Canadian Press)

ਐਲਬਰਟਾ-ਸਸਕੈਚਵਨ ਦੀ ਸਰਹੱਦ ਨੇੜੇ ਸੋਮਵਾਰ ਹੋਈ ਗੋਲੀਬਾਰੀ ਦੌਰਾਨ ਤੇਲ ਟੈਂਕ ਵਿਚ ਗੋਲੀ ਵੱਜੀ, ਜਿਸ ਕਾਰਨ ਕਈ ਲੋਕਾਂ ਨੂੰ ਕੁਝ ਘੰਟਿਆਂ ਤੱਕ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪਿਆ। ਪੁਲਿਸ ਮੁਤਾਬਕ ਲੋਇਡਮਿਨਸਟਰ ਦੇ ਐਟਕੋ ਸਬਸਟੇਸ਼ਨ ਵਿਚ ਹੋਏ ਨੁਕਸਾਨ ਅਤੇ ਇਸ ਕਾਰਨ ਲੀਕ ਹੋਏ 20,000 ਲੀਟਰ ਤੇਲ ਨੂੰ ਸਾਫ ਕਰਨ ਲਈ ਕੁੱਲ $1.1 ਮਿਲੀਅਨ ਦਾ ਖਰਚਾ ਆਇਆ।

ਇਸ ਕਾਰਨ 5 ਘੰਟਿਆਂ ਤੱਕ 8,400 ਲੋਕਾਂ ਨੂੰ ਬਿਨਾਂ ਬਿਜਲੀ ਦੇ ਗੁਜ਼ਾਰਾ ਕਰਨਾ ਪਿਆ। ਪੁਲਿਸ ਨੇ ਦੱਸਿਆ ਕਿ ਬਿਜਲੀ ਬੰਦ ਹੋਣ ਦੌਰਾਨ ਕਈ ਘਰਾਂ ਵਿਚ ਚੋਰੀ ਦੀਆਂ ਵਾਰਦਾਤਾਂ ਵਾਪਰੀਆਂ।

ਐਟਕੋ ਇਲੈਕਟ੍ਰਿਕ ਦੇ ਔਫੀਸ਼ੀਅਲਜ਼ ਨੇ ਦੱਸਿਆ ਕਿ ਕੰਪਨੀ ਵਾਤਾਵਰਣ ਪ੍ਰਬੰਧਨ ਕੰਪਨੀ ਨਾਲ ਮਿਲ ਕੇ ਇਸ ਦੇ ਪ੍ਰਭਾਵ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਗੋਲੀਬਾਰੀ ਦੀ ਵਾਰਦਾਤ ਸਬੰਧੀ ਵਧੇਰੇ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link