12.15C Vancouver
ADS

Jul 14, 2021 7:36 PM -

ਗਿਲਡਫੋਰਡ ਇਲਾਕੇ 'ਚ ਦੋ ਔਰਤਾਂ 'ਤੇ ਜਿਨਸੀ ਹਮਲਾ, ਭਿਆਨਕ ਘਟਨਾਵਾਂ ਤੋਂ ਬਾਅਦ ਪੁਲਿਸ ਨੇ ਜਾਂਚ ਵਿਚਾਲੇ ਜਾਰੀ ਕੀਤੇ ਸ਼ੱਕੀ ਦੇ ਸਕੈੱਚ

Share On
rcmp-investigate-two-sexual-assaults-in-guilford
Investigators from the Surrey RCMP Special Victims Unit are investigating two separate incidents of sexual assault that occurred only a few days a part in Guildford. (Photo - Surrey RCMP)

ਸਰੀ ਆਰ.ਸੀ.ਐਮ.ਪੀ. ਦੇ ਸਪੈਸ਼ਲ ਵਿਕਟਿਮ ਯੂਨਿਟ ਵੱਲੋਂ 2 ਜਿਨਸੀ ਹਮਲਿਆਂ ਸੰਬੰਧੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਘਟਨਾਵਾਂ ਗਿਲਡਫੋਰਡ ਇਲਾਕੇ 'ਚ ਵਾਪਰੀਆਂ ਹਨ।

ਪਹਿਲੀ ਘਟਨਾ 9 ਜੁਲਾਈ ਨੂੰ ਰਾਤ ਕਰੀਬ 9.50 ਮਿੰਟ 'ਤੇ ਵਾਪਰੀ ਸੀ।

ਇੱਕ ਔਰਤ 104 ਐਵੀਨਿਊ ਅਤੇ 14200 ਬਲੌਕ ਕੋਲ ਤੁਰ ਕੇ ਜਾ ਰਹੀ ਸੀ।

ਉਸ ਦੀ ਇੱਕ ਅਣਜਾਣ ਆਦਮੀ ਨਾਲ ਮੁਲਾਕਾਤ ਹੋਈ।

ਦੋਵੇਂ 'ਹੌਥੋਰਨ ਪਾਰਕ' ਵਿੱਚ ਪਹੁੰਚੇ ਤਾਂ ਆਦਮੀ ਨੇ ਔਰਤ 'ਤੇ ਜਿਨਸੀ ਹਮਲਾ ਕੀਤਾ।

ਇਹ ਔਰਤ ਕਿਸੇ ਤਰ੍ਹਾਂ ਖੁਦ ਨੂੰ ਛੁਡਾ ਕੇ ਮੌਕੇ ਤੋਂ ਭੱਜ ਨਿਕਲੀ।

ਇਸ ਵਿਅਕਤੀ ਨੂੰ ਭਾਲਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ।

ਇਸ ਘਟਨਾ 'ਚ ਸ਼ੱਕੀ ਨੂੰ ਸਿਆਹ ਰੰਗ ਦਾ ਕਰੀਬ 6'2" ਲੰਮਾ ਵਿਅਕਤੀ ਦੱਸਿਆ ਗਿਆ।

ਦੂਜੀ ਘਟਨਾ 12 ਜੁਲਾਈ ਨੂੰ ਤੜਕੇ ਕਰੀਬ 12.34 ਮਿੰਟ 'ਤੇ ਵਾਪਰੀ ਜਦ ਇੱਕ ਔਰਤ 'ਟਾਈਨਹੈਡ ਪਾਰਕ' ਕੋਲ ਤੁਰ ਕੇ ਜਾ ਰਹੀ ਸੀ।

ਉਸ ਨੂੰ ਪਿੱਛੇ ਤੋਂ ਇੱਕ ਆਦਮੀ ਨੇ ਧੱਕਾ ਮਾਰ ਕੇ ਡੇਗ ਦਿੱਤਾ ਅਤੇ ਉਸ 'ਤੇ ਜਿਨਸੀ ਹਮਲਾ ਕੀਤਾ।

ਘਟਨਾ ਤੋਂ ਬਾਅਦ ਆਦਮੀ ਮੌਕੇ ਤੋਂ ਦੌੜ ਗਿਆ ਅਤੇ ਲੜਕੀ ਨੇ ਮਦਦ ਹਾਸਿਲ ਕੀਤੀ।

ਇਸ ਘਟਨਾ 'ਚ ਸ਼ਾਮਿਲ ਆਦਮੀ ਨੂੰ ਸਿਆਹ ਰੰਗ ਦਾ ਕਰੀਬ 6'1" ਲੰਮਾ ਵਿਅਕਤੀ ਦੱਸਿਆ ਗਿਆ।

ਇਸ ਵਿਅਕਤੀ ਦਾ ਇੱਕ ਸਕੈੱਚ ਵੀ ਜਾਰੀ ਕੀਤਾ ਜਾ ਰਿਹਾ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾਵਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਦੱਸਿਆ ਜਾਵੇ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link