9.52C Vancouver
ADS

Mar 26, 2022 12:54 AM - The Canadian Press

ਸਰੀ 'ਚ ਕਿੰਗ ਜੌਰਜ ਬੁਲੇਵਾਰਡ 'ਤੇ ਸਥਿਤ ਵਾਲਮਾਰਟ 'ਚ ਦੂਜੀ ਮੰਜ਼ਿਲ 'ਤੇ ਜਾਣਬੁੱਝ ਕੇ ਅੱਗ ਲਗਾਉਣ ਦੀ ਘਟਨਾ ਦੀ ਪੁਲਿਸ ਕਰ ਰਹੀ ਜਾਂਚ

Share On
rcmp-investigating-a-fire-at-a-walmart-store-in-surrey
RCMP say they are investigating a fire at a Walmart store in Surrey this week as a case of arson. (File photo/Screengrab - Walmart Canada/Twitter)

ਸਰੀ 'ਚ ਇੱਕ ਵਾਲਮਾਰਟ 'ਚ ਲੱਗੀ ਅੱਗ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਨੂੰ ਆਰਸਨ ਦਾ ਮਾਮਲਾ ਯਾਨੀ ਕਿ ਜਾਣਬੁੱਝ ਕੇ ਅੱਗ ਲਗਾਉਣ ਦਾ ਮਾਮਲਾ ਮੰਨਿਆ ਜਾ ਰਿਹਾ ਹੈ।

ਪੁਲਿਸ ਦਾ ਕਹਿਣਾ ਸੀ ਕਿ ਘਟਨਾ ਕਿੰਗ ਜੌਰਜ ਬੁਲੇਵਾਰਡ 'ਤੇ ਸਥਿਤ ਵਾਲਮਾਰਟ 'ਚ ਬੁੱਧਵਾਰ ਸ਼ਾਮ ਕਰੀਬ 7.30 ਵਜੇ ਵਾਪਰੀ ਸੀ।

ਅਫਸਰਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਇੱਕ ਆਦਮੀ ਨੇ ਸਟੋਰ ਦੇ ਵਿੱਚ ਕਿਸੇ ਚੀਜ ਨੂੰ ਅੱਗ ਲਗਾ ਦਿੱਤੀ ਸੀ।

ਇਸ ਤੋਂ ਬਾਅਦ ਸ਼ੱਕੀ ਮੌਕੇ ਤੋਂ ਨਿਕਲ ਗਿਆ।

ਵਾਲਮਾਰਟ ਕੈਨੇਡਾ ਦਾ ਕਹਿਣਾ ਸੀ ਕਿ ਘਟਨਾ ਤੋਂ ਬਾਅਦ ਸਟੋਰ ਦੀ ਉੱਪਰਲੀ ਮੰਜਿਲ ਨੂੰ ਸਾਫ-ਸਫਾਈ ਦੇ ਲਈ ਬੰਦ ਕਰ ਦਿੱਤਾ ਗਿਆ ਸੀ।

ਕੰਪਨੀ ਦਾ ਕਹਿਣਾ ਹੈ ਕਿ ਜਾਂਚ 'ਚ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਸ਼ੱਕੀ ਦੇ ਕਾਬੂ ਹੋਣ 'ਤੇ ਉਸ 'ਤੇ ਲੀਗਲ ਕਾਰਵਾਈ ਕੀਤੀ ਜਾ ਸਕਦੀ ਹੈ।

Latest news

coquitlam-man-faces-six-firearms-charges-following-surrey-and-coquitlam-searches
Punjabi

Coquitlam man faces six firearms charges following Surrey and Coquitlam searches

A 35-year-old Coquitlam man is facing six firearms-related charges after a joint investigation by B.C.'s anti-gang police and the Surrey RCMP Provincial Operations Support Unit.
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
india-says-kartarpur-corridor-to-remain-closed-amid-ongoing-security-concerns
Punjabi

ਸੁਰੱਖਿਆ ਕਾਰਨਾਂ ਕਰਕੇ ਕਰਤਾਰਪੁਰ ਲਾਂਘਾ ਫਿਲਹਾਲ ਨਹੀਂ ਖੋਲ੍ਹਿਆ ਜਾਵੇਗਾ: ਭਾਰਤ ਸਰਕਾਰ

ਭਾਰਤ ਸਰਕਾਰ ਨੇ ਮੌਜੂਦਾ ਸੁਰੱਖਿਆ ਸਥਿਤੀ ਦਾ ਹਵਾਲਾ ਦਿੰਦਿਆਂ ਸ੍ਰੀ ਕਰਤਾਰਪੁਰ ਲਾਂਘਾ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਬਾਰੇ ਸਿੱਖ ਧਾਰਮਿਕ ਸਮੂਹਾਂ ਵੱਲੋਂ ਪੱਤਰ ਪ੍ਰਾਪਤ ਹੋਏ ਹਨ, ਪਰ ਸੁਰੱਖਿਆ ਹਾਲਤਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਬੰਦ ਰੱਖਣ ਲਈ ਮਜਬੂਰ ਕੀਤਾ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link