13.08C Vancouver
ADS

Jun 29, 2021 1:28 AM -

ਝੀਲ 'ਚ ਮ੍ਰਿਤ ਮਿਲੇ ਦੋ ਆਦਮੀ ਤੇ ਇੱਕ ਔਰਤ; ਜਾਂਚ 'ਚ ਜੁਟੀ ਪੁਲਿਸ

Share On
rcmp-investigating-the-deaths-of-three-people-in-seton-lake
The RCMP says it's investigating the deaths of three people whose bodies were found near a partially-capsized boat in Seton Lake. (File photo of Lillooet lake - Stephen Hinde/Flickr)

ਬੀ.ਸੀ. 'ਚ ਲੀਲੋਏਟ ਦੇ ਇਲਾਕੇ 'ਚ ਪੁਲਿਸ ਅਤੇ ਕੋਰੋਨਰ ਵੱਲੋਂ 3 ਲੋਕਾਂ ਦੀ ਮੌਤ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

ਘਟਨਾ ਸੈਟਨ ਲੇਕ 'ਚ ਵਾਪਰੀ ਦੱਸੀ ਗਈ ਹੈ।

ਇੱਕ ਕਿਸ਼ਤੀ ਸਵਾਰ ਨੂੰ 3 ਲੋਕਾਂ ਦੇ ਮ੍ਰਿਤ ਸ਼ਰੀਰ ਪਾਣੀ 'ਚ ਵਿਖਾਈ ਦਿੱਤੇ ਸਨ।

ਐਤਵਾਰ ਦੀ ਸਵੇਰ ਇਹਨਾਂ ਮ੍ਰਿਤ ਸ਼ਰੀਰਾਂ ਦੇ ਕੋਲ ਇੱਕ ਨਸ਼ਟ ਹੋਈ ਕਿਸ਼ਤੀ ਦੇ ਟੁਕੜੇ ਵੀ ਪਏ ਸਨ।

ਇਸ ਤੋਂ ਪਹਿਲਾਂ ਹੀ ਭਾਲ ਟੀਮਾਂ ਨੇ ਅਭਿਆਨ ਸ਼ੁਰੂ ਕਰ ਦਿੱਤਾ ਸੀ ਕਿਉਂਕਿ ਤੜਕੇ ਕਰੀਬ 2 ਵਜੇ ਉਨ੍ਹਾਂ ਨੂੰ ਕਿਸੇ ਕਿਸ਼ਤੀ ਸੰਬੰਧੀ ਕੋਈ ਘਟਨਾ ਰਿਪੋਰਟ ਕੀਤੀ ਗਈ ਸੀ।

ਕਿਸੇ ਵਿਅਕਤੀ ਨੇ ਇੱਕ ਪਾਵਰਬੋਟ ਦੇ ਕੋਲੋਂ ਲੰਘਣ ਦੀ ਆਵਾਜ਼ ਸੁਣਨ ਤੋਂ ਕੁਝ ਹੀ ਸਮੇਂ 'ਚ ਇੱਕ ਵੱਡੇ ਧਮਾਕੇ ਜਿਹਾ ਖੜਕਾ ਸੁਣਿਆ ਸੀ।

ਤਿੰਨੇ ਮ੍ਰਿਤਕ ਲੋਕਾਂ ਦੀ ਪਛਾਣ ਹੋ ਗਈ ਹੈ।

ਹਾਲਾਂਕਿ ਫਿਲਹਾਲ ਇਹਨਾਂ ਪੀੜਤਾਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ।

ਪੀੜਤਾਂ 'ਚ 2 ਆਦਮੀ ਅਤੇ ਇੱਕ ਔਰਤ ਦੱਸੀ ਗਈ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link