13.65C Vancouver
ADS

Mar 7, 2025 2:04 PM - The Canadian Press

ਐਲਬਰਟਾ ਹੈਲਥ ਸਰਵਿਸਸ ਦੀ ਸ਼ਿਕਾਇਤ ਸਬੰਧੀ ਆਰਸੀਐਮਪੀ ਨੇ ਜਾਂਚ ਕੀਤੀ ਸ਼ੁਰੂ

Share On
rcmp-launch-probe-amid-allegations-of-corruption-in-alberta-health-contracts
R-C-M-P say they received a complaint a month ago relating to A-H-S and have decided to begin an investigation, but wouldn't provide details.

ਐਲਬਰਟਾ ਪੁਲਿਸ ਨੇ ਐਲਬਰਟਾ ਹੈਲਥ ਸਰਵਿਸਸ ਦੀ ਸ਼ਿਕਾਇਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਇਸ ਸਬੰਧੀ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ। ਐਲਬਰਟਾ ਹੈਲਥ ਸਰਵਿਸਸ ਦੀ ਸਾਬਕਾ ਸੀਈਓ ਦਾ ਦੋਸ਼ ਹੈ ਕਿ ਉਸ ਨੂੰ ਜਾਣ-ਬੁੱਝ ਕੇ ਨੌਕਰੀ ਤੋਂ ਹਟਾਇਆ ਗਿਆ। ਦੋਸ਼ ਹੈ ਕਿ ਹੈਲਥ ਡੀਲਜ਼ ਲਈ ਕਈ ਮਿਲੀਅਨ ਡੌਲਰਜ਼ ਦੀ ਧੋਖਾਧੜੀ ਹੁੰਦੀ ਹੈ।

ਸਾਬਕਾ ਹੈੱਡ ਅਥਾਨਾ ਮੈਂਟਜ਼ੇਲੋਪੋਲੋਸ ਨੇ ਸਰਕਾਰ ਖਿਲਾਫ ਮੁਕੱਦਮਾ ਦਾਇਰ ਕੀਤਾ ਹੈ। ਉਸ ਦਾ ਕਹਿਣਾ ਹੈ ਕਿ ਉਸ 'ਤੇ ਰਾਜਨੀਤਕ ਪ੍ਰੈਸ਼ਰ ਪਾਇਆ ਗਿਆ ਹੈ। ਫਿਲਹਾਲ ਕੋਈ ਵੀ ਦੋਸ਼ ਅਦਾਲਤ ਵਿਚ ਸਾਬਿਤ ਨਹੀਂ ਹੋਇਆ। ਐਲਬਰਟਾ ਦੇ ਆਡੀਟਰ ਜਨਰਲ ਅਤੇ ਸਮਿਥ ਸਰਕਾਰ ਨੇ ਇਸਦੀ ਜਾਂਚ ਸ਼ੁਰੂ ਕੀਤੀ ਹੈ ਅਤੇ ਸਮਿਥ ਨੇ ਕੁਝ ਵੀ ਗਲਤ ਹੋਣ ਤੋਂ ਇਨਕਾਰ ਕੀਤਾ ਹੈ।

ਇਸ ਹਫਤੇ ਸੂਬੇ ਨੇ ਮੈਨੀਟੋਬਾ ਦੇ ਸਾਬਕਾ ਜੱਜ ਨੂੰ ਇਸ ਮਾਮਲੇ ਦੇ ਥਰਡ ਪਾਰਟੀ ਰੀਵਿਊ ਲਈ ਚੁਣਿਆ ਹੈ। ਮਾਣਯੋਗ ਰੇਮੰਡ ਈ ਵਾਯੰਟ ਮਈ ਦੇ ਆਖਿਰ ਤੱਕ ਇਸ ਦੀ ਅੰਤਰਿਮ ਰਿਪੋਰਟ ਅਤੇ 30 ਜੂਨ ਨੂੰ ਆਖਰੀ ਰਿਪੋਰਟ ਦੇਣਗੇ। ਸੂਬੇ ਦੀ ਵਿਰੋਧੀ ਧਿਰ ਨੇ ਇਸ ਮਾਮਲੇ ਦੀ ਜਾਂਚ ਆਰਸੀਐਮਪੀ ਕੋਲੋਂ ਕਰਵਾਉਣ ਦੀ ਮੰਗ ਕੀਤੀ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link