15.33C Vancouver
ADS

Feb 28, 2020 12:21 AM -

ਵੈਟ'ਸੁਵੈਟ'ਐਨ ਲੀਡਰਾਂ ਨਾਲ ਬੈਠਕ ਜਾਰੀ ਰਹਿਣ ਤੱਕ ਕੋਸਟਲ ਗੈਸਲਿੰਕ ਦਾ ਨਿਰਮਾਣ, ਆਰ.ਸੀ.ਐਮ.ਪੀ. ਦੀ ਪੈਟਰੋਲਿੰਗ ਨੂੰ ਰੋਕਿਆ

Share On
rcmp-patrolling-pipeline-custruction-stopped-as-the-meeting-with-wetsuweten-chiefs-proceeds
Wet’suwet’en supporters form a line to halt the progress of a police vehicle at the B.C. legislature in Victoria, Monday, Feb.24, 2020. They are there in defiance of a court injunction restricting the blockage of entrances to the building. THE CANADIAN PRESS/Dirk Meissner

ਕੋਸਟਲ ਗੈਸਲਿੰਕ ਨੇ ਮਨਜ਼ੂਰੀ ਦੇ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਹਾਲ ਦੀ ਘੜੀ ਕੰਸਟ੍ਰਕਸ਼ਨ ਦਾ ਕੰਮ ਰੋਕਿਆ ਜਾਵੇਗਾ।

ਅਜਿਹਾ ਇਸਲਈ ਕੀਤਾ ਜਾ ਰਿਹਾ ਹੈ ਕਿ ਅੱਜ ਤੇ ਕੱਲ, ਵੈਟ’ਸੁ’ਵੈਟ’ਇਨ ਹੇਰਾਡਿਟਰੀ ਚੀਫਸ, ਸੂਬਾ ਸਰਕਾਰ ਅਤੇ ਫੈਡਰਲ ਸਰਕਾਰ ਵਿਚਾਲੇ ਹੋਣ ਵਾਲੀ ਬੈਠਕ, ਦੇ ਨਤੀਜੇ ਦੀ ਉਡੀਕ ਕੀਤੀ ਜਾਵੇਗੀ।

ਇਹ ਬੈਠਕ ਬੁਧਵਾਰ ਨੂੰ ਰੱਦ ਕਰ ਦਿੱਤੀ ਗਈ ਸੀ।

ਚੀਫ ਨਾ’ਮੋਕਸ ਅਨੁਸਾਰ, ਬੈਠਕ ਸ਼ੁੱਕਰਵਾਰ ਨੂੰ ਵੀ ਜਾਰੀ ਰਹਿ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਪਹਿਲਾਂ ਬੁਧਵਾਰ ਨੂੰ ਬੈਠਕ ਕਿਸੇ ਗਲਤ ਫਹਿਮੀ ਕਾਰਨ ਰੱਦ ਕਰ ਦਿੱਤੀ ਗਈ ਸੀ।

ਵੈਟ'ਸੁਵੈਟ'ਐਨ ਹੈਰੀਡਿਟਰੀ ਚੀਫਸ ਵੱਲੋਂ ਜਾਰੀ ਰਿਲੀਜ ਅਨੁਸਾਰ, ਆਰ.ਸੀ.ਐਮ.ਪੀ. ਨੇ ਕਈ ਵਿਵਾਦਿਤ ਇਲਾਕਿਆਂ ਵਿੱਚ ਹਾਲ ਦੀ ਘੜੀ ਪੈਟਰੋਲਿੰਗ ਵੀ ਰੋਕਣ ਲਈ ਹਾਮੀ ਭਰ ਦਿੱਤੀ ਹੈ।

ਸਮਿਥਰਸ ਦੇ ਵਿੱਚ ਅੱਜ ਤੋਂ ਸ਼ੁਰੂ ਹੋਈ ਬੈਠਕ ਲਈ ਚੀਫਸ ਨੇ ਵੀ ਸ਼ਲਾਘਾ ਕੀਤੀ ਹੈ।

ਉਨ੍ਹਾਂ ਕਿਹਾ ਕਿ ਇਸਦੇ ਨਾਲ ਮਸਲੇ ਦਾ ਹੱਲ ਕੱਢਣ ਲਈ ਭਰੋਸੇਯੋਗ ਤਰੀਕੇ ਨਾਲ ਗੱਲਬਾਤ ਹੋ ਸਕੇਗੀ।

Latest news

langley-school-district-bans-e-scooters-and-e-bikes-on-school-grounds
Punjabi

ਲੈਂਗਲੀ ਸਕੂਲ ਡਿਸਟ੍ਰਿਕਟ ਨੇ ਈ-ਸਕੂਟਰ ਤੇ ਈ-ਬਾਈਕਸ ’ਤੇ ਲਗਾਈ ਪਾਬੰਦੀ

ਬੀ.ਸੀ. ਦੀ ਲੈਂਗਲੀ ਸਕੂਲ ਡਿਸਟ੍ਰਿਕਟ ਨੇ ਨਵੇਂ ਅਕੈਡਮਿਕ ਸਾਲ ਦੀ ਸ਼ੁਰੂਆਤ 'ਤੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਈ-ਸਕੂਟਰ ਅਤੇ ਈ-ਬਾਈਕ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਨਵੇਂ ਨਿਯਮ ਡਿਸਟ੍ਰਿਕਟ ਦੇ ਸਾਰੇ elementary, ਮਿਡਲ ਅਤੇ ਸੈਕੰਡਰੀ ਸਕੂਲਾਂ 'ਤੇ ਤੁਰੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ।
behbal-kalan-firing-case-sukhbir-badal-summoned-again-by-sit-questioning-set-for-september-11
Punjabi

ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਸਿੰਘ ਬਾਦਲ ਨੂੰ SIT ਦਾ ਮੁੜ ਸੰਮਨ, 11 ਸਤੰਬਰ ਨੂੰ ਹੋਵੇਗੀ ਪੁੱਛਗਿੱਛ

ਪੰਜਾਬ ਦੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਸੰਮਨ ਭੇਜਿਆ ਹੈ। ਗੋਲੀਕਾਂਡ ਮਾਮਲੇ ਵਿਚ ਸੁਖਬੀਰ ਬਾਦਲ ਤੋਂ 11 ਸਤੰਬਰ ਨੂੰ ਪੁੱਛਗਿੱਛ ਹੋਵੇਗੀ। ਇਸ ਤੋਂ ਪਹਿਲਾਂ ਸੁਖਬੀਰ ਬਾਦਲ 20 ਜੁਲਾਈ ਨੂੰ ਸਿੱਟ ਅੱਗੇ ਪੇਸ਼ ਹੋਏ ਸਨ। ਹੁਣ 11 ਸਤੰਬਰ ਨੂੰ ਸੁਖਬੀਰ ਬਾਦਲ ਨੂੰ ਪੁੱਛਗਿੱਛ ਲਈ ਚੰਡੀਗੜ੍ਹ ਸੱਦਿਆ ਗਿਆ ਹੈ।
canada-and-eu-to-unite-against-u-s-china-global-dominance
Punjabi

ਅਮਰੀਕਾ-ਚੀਨ ਦੇ ਦਬਦਬੇ ਖ਼ਿਲਾਫ਼ ਕੈਨੇਡਾ ਤੇ ਯੂਰਪੀ ਯੂਨੀਅਨ ਹੋਣਗੇ ਇੱਕਜੁੱਟ

ਕੈਨੇਡਾ ਅਤੇ ਯੂਰਪੀ ਯੂਨੀਅਨ ਮਿਲ ਕੇ ਅਮਰੀਕਾ ਤੇ ਚੀਨ ਦੇ ਗਲੋਬਲ ਦਬਦਬੇ ਦਾ ਟਾਕਰਾ ਕਰਨ ਲਈ ਵਪਾਰ ਤੋਂ ਲੈ ਕੇ ਸੁਰੱਖਿਆ ਤੱਕ ਇੱਕ ਨਵੇਂ ਰਣਨੀਤਕ ਗਠਜੋੜ ਬਣਾਉਣ ਦੀ ਸੰਭਾਵਨਾ ਤਲਾਸ਼ ਰਹੇ ਹਨ। ਰਿਪੋਰਟਸ ਮੁਤਾਬਕ, ਯੂਰਪੀ ਕਮਿਸ਼ਨ ਦੀ President Ursula von der Leye 16 ਸਤੰਬਰ ਨੂੰ ਫਰਾਂਸ ਦੇ ਸਟ੍ਰਾਸਬਰਗ ਵਿਖੇ ਆਪਣੇ ਸਲਾਨਾ ਸੰਬੋਧਨ ਦੌਰਾਨ ਇਸ ਰਣਨੀਤੀ ਦਾ ਰਸਮੀ ਐਲਾਨ ਕਰ ਸਕਦੇ ਹਨ।
surrey-police-board-begins-nationwide-search-for-new-chief-constable
Punjabi

ਸਰੀ ਪੁਲਿਸ ਬੋਰਡ ਵੱਲੋਂ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼-ਵਿਆਪੀ ਭਾਲ ਸ਼ੁਰੂ

ਸਰੀ ਪੁਲਿਸ ਬੋਰਡ ਨੇ ਐਸ.ਪੀ.ਐਸ. ਦੀ ਕਮਾਂਡ ਸੰਭਾਲਣ ਲਈ ਨਵੇਂ ਚੀਫ਼ ਕਾਂਸਟੇਬਲ ਦੀ ਦੇਸ਼ ਵਿਆਪੀ ਭਾਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤੀ ਹੈ। ਬੋਰਡ ਨੇ ਇਸ ਭਰਤੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਅਤੇ ਯੋਗ ਉਮੀਦਵਾਰ ਦੀ ਚੋਣ ਲਈ ਹਾਲ ਹੀ ਵਿਚ PFM Executive Search ਨਾਮਕ ਫਰਮ ਨੂੰ ਜ਼ਿੰਮੇਵਾਰੀ ਸੌਂਪੀ ਹੈ।
canada-and-china-resume-military-talks-after-more-than-eight-years
Punjabi

ਕੈਨੇਡਾ-ਚੀਨ ਵਿਚਾਲੇ 8 ਸਾਲ ਬਾਅਦ ਮੁੜ ਸ਼ੁਰੂ ਹੋਈ ਫੌਜੀ ਗੱਲਬਾਤ

ਕੈਨੇਡਾ ਅਤੇ ਚੀਨ ਦੇ ਫੌਜੀ ਅਧਿਕਾਰੀਆਂ ਵਿਚਾਲੇ 8 ਸਾਲਾਂ ਤੋਂ ਵੱਧ ਸਮੇਂ ਬਾਅਦ ਪਹਿਲੀ ਵਾਰ ਔਟਵਾ ਵਿਚ ਗੁਪਤ ਰੂਪ ਵਿਚ ਰੱਖਿਆ ਤਾਲਮੇਲ ਵਾਰਤਾ ਹੋਈ ਹੈ। ਚੀਨ ਦੇ ਡਿਫੈਂਸ ਮੰਤਰਾਲਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਮੀਟਿੰਗ 4 ਸਤੰਬਰ ਨੂੰ ਹੋਈ ਸੀ, ਜਿਸ ਦਾ ਉਦੇਸ਼ ਦੋਵਾਂ ਦੇਸ਼ਾਂ ਦੇ ਫੌਜੀ ਪੱਧਰ 'ਤੇ ਸੰਚਾਰ ਨੂੰ ਬਹਾਲ ਕਰਨਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link