12.76C Vancouver
ADS

Nov 14, 2024 7:55 PM - The Canadian Press

ਕੈਨੇਡਾ ਪੁਲਸ ਇਸ ਮਹੀਨੇ ਤੋਂ ਕਰੇਗੀ ਬੌਡੀ ਕੈਮਰਿਆਂ ਦੀ ਵਰਤੋਂ

Share On
rcmp-rolls-out-body-worn-cameras-for-officers-nationally
The RCMP says the cameras serve as an objective record of how officers interact with the community.(Photo: The Canadian Press)

ਕੈਨੇਡਾ ਭਰ ਵਿਚ ਆਰ.ਸੀ.ਐੱਮ.ਪੀ. ਇਸ ਮਹੀਨੇ ਤੋਂ ਸਰੀਰ ਨਾਲ ਪਹਿਨੇ ਕੈਮਰਿਆਂ ਦਾ ਇਸਤੇਮਾਲ ਸ਼ੁਰੂ ਕਰਨ ਜਾ ਰਹੀ ਹੈ। ਆਰ.ਸੀ.ਐੱਮ.ਪੀ. ਦੀ ਕਾਰਪੋਰੇਟ ਪ੍ਰਬੰਧਨ ਅਧਿਕਾਰੀ ਟੌਨਿਆ ਗੋਗੁਏਨ ਨੇ ਇੱਕ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਇਸ ਨਾਲ ਤਣਾਅ ਵਾਲੀਆਂ ਸਥਿਤੀਆਂ ਵਿਚ ਪਾਰਦਰਸ਼ਤਾ ਵਧੇਗੀ ਕਿਉਂਕਿ ਪੁਲਿਸ ਮੁਲਾਜ਼ਮ ਅਕਸਰ ਇਸ ਤਰ੍ਹਾਂ ਦੀਆਂ ਸਥਿਤੀਆਂ ਦਾ ਸਾਹਮਣਾ ਕਰਦੇ ਹਨ।

ਉਨ੍ਹਾਂ ਕਿਹਾ ਕਿ 18 ਨਵੰਬਰ ਤੋਂ ਕੈਨੇਡਾ ਭਰ ਵਿਚ ਉਨ੍ਹਾਂ ਦੇ10 ਫੀਸਦੀ ਡੀਟੈਚਮੈਂਟਸ-ਬਾਡੀ ਕੈਮਰੇ ਦਾ ਇਸਤੇਮਾਲ ਕਰਨਗੇ ਅਤੇ ਅਗਲੇ 9 ਮਹੀਨਿਆਂ ਵਿਚ ਪ੍ਰਤੀ ਮਹੀਨੇ 1,000 ਅਫਸਰ ਕੈਮਰੇ ਦਾ ਇਸਤੇਮਾਲ ਕਰਨਾ ਸ਼ੁਰੂ ਕਰ ਦੇਣਗੇ। ਗੋਗੁਏਨ ਨੇ ਉਮੀਦ ਜਤਾਈ ਕਿ ਪੂਰੀ ਫੋਰਸ ਦੇ ਸਰੀਰ ਨਾਲ ਪਹਿਨੇ ਕੈਮਰਿਆਂ ਨਾਲ ਲੈੱਸ ਹੋਣ ਦਾ ਕੰਮ 12 ਤੋਂ 18 ਮਹੀਨਿਆਂ ਵਿਚ ਪੂਰਾ ਹੋ ਜਾਵੇਗਾ।

ਗੌਰਤਲਬ ਹੈ ਕਿ ਸਰੀਰ ਨਾਲ ਪਹਿਨੇ ਕੈਮਰਿਆਂ ਦੀ ਯੋਜਨਾ ਪਹਿਲੀ ਵਾਰ 2020 ਵਿਚ ਘੋਸ਼ਣਾ ਕੀਤੀ ਗਈ ਸੀ ਅਤੇ 2023 ਤੇ 2024 ਵਿਚ ਐਲਬਰਟਾ, ਨੋਵਾ ਸਕੋਸ਼ੀਆ ਅਤੇ ਨੂਨਾਵਤ ਡੀਟੈਚਮੈਂਟਸ ਵਿਚ ਇਸ ਦੇ ਫੀਲਡ ਟਰਾਇਲ ਕਰਵਾਏ ਗਏ ਹਨ। ਪਿਛਲੇ ਸਾਲ ਐਲਬਰਟਾ ਸਰਕਾਰ ਨੇ ਐਲਾਨ ਕੀਤਾ ਸੀ ਕਿ ਸੂਬੇ ਦੇ ਸਾਰੇ ਪੁਲਿਸ ਮੁਲਾਜ਼ਮਾਂ ਲਈ ਸਰੀਰ ਨਾਲ ਕੈਮਰੇ ਪਹਿਨੇ ਲਾਜ਼ਮੀ ਕੀਤੇ ਜਾਣਗੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link