11.85C Vancouver
ADS

Apr 6, 2022 9:43 PM - The Canadian Press

ਬੀ.ਸੀ. 'ਚ ਚਾਕੂ ਨਾਲ ਹਮਲੇ ਦੀ ਘਟਨਾ 'ਚ ਅਫ਼ਸਰ ਨੂੰ ਲੱਗਿਆਂ ਗੰਭੀਰ ਸੱਟਾਂ

Share On
rcmp-say-man-in-mental-health-crisis-allegedly-stabs-and-injures-b-c-officer
The Mounties say an officer is recovering from a stab wound after trying to make an arrest in Keremeos, B.C. (Photo - The Canadian Press)

ਬੀ.ਸੀ. ਦੇ ਕੈਰੇਮਿਓਸ 'ਚ ਪੁਲਿਸ ਦਾ ਕਹਿਣਾ ਹੈ ਕਿ ਇੱਕ ਅਫ਼ਸਰ 'ਤੇ ਚਾਕੂ ਨਾਲ ਵਾਰ ਕੀਤੇ ਗਏ ਹਨ।

ਹਮਲਾ ਉਸ ਵੇਲੇ ਹੋਇਆ ਜਦ ਅਫ਼ਸਰ ਨੇ ਗ੍ਰਿਫਤਾਰੀ ਦੀ ਕੋਸ਼ਿਸ਼ ਕੀਤੀ ਸੀ।

ਆਰ.ਸੀ.ਐਮ.ਪੀ. ਦਾ ਕਹਿਣਾ ਹੈ ਕਿ ਪੁਲਿਸ ਨੂੰ ਸੋਮਵਾਰ ਨੂੰ ਸਵੇਰ ਦੇ ਸਮੇਂ ਇੱਕ ਘਰ ਕੋਲ ਸੱਦਿਆ ਗਿਆ ਸੀ।

ਪੁਲਿਸ ਨੂੰ ਘਰ ਦੇ ਬਾਹਰ ਇੱਕ ਆਦਮੀ ਵੱਲੋਂ ਰੌਲਾ ਪਾਉਣ ਅਤੇ ਮਦਦ ਮੰਗਣ ਸੰਬੰਧੀ ਸੂਚਨਾ ਮਿਲੀ ਸੀ।

ਪੁਲਿਸ ਨੇ ਦੱਸਿਆ ਕਿ ਜਦ ਅਫ਼ਸਰ ਇਸ ਵਿਅਕਤੀ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਆਦਮੀ ਘਰ 'ਚ ਭੱਜ ਗਿਆ ਅਤੇ ਜਦ ਅਫ਼ਸਰ ਉਸ ਦੇ ਪਿੱਛੇ ਭੱਜਿਆ ਤਾਂ ਅਫ਼ਸਰ 'ਤੇ ਚਾਕੂ ਨਾਲ ਹਮਲਾ ਕੀਤਾ ਗਿਆ।

ਜਾਣਕਾਰੀ ਦਿੱਤੀ ਗਈ ਕਿ ਅਫ਼ਸਰ ਫਿਰ ਵੀ ਆਦਮੀ ਨੂੰ ਕਾਬੂ ਕਰਨ 'ਚ ਕਾਮਯਾਬ ਰਿਹਾ ਤੇ ਖੁਦ ਗੱਡੀ ਚਲਾ ਹਸਪਤਾਲ ਪਹੁੰਚਿਆ।

ਅਫ਼ਸਰ ਨੂੰ ਲੱਗੀ ਸੱਟ ਗੰਭੀਰ ਦੱਸੀ ਗਈ। ਗ੍ਰਿਫਤਾਰ ਕੀਤੇ ਗਏ ਆਦਮੀ ਨੂੰ ਹਸਪਤਾਲ 'ਚ ਇਲਾਜ ਪ੍ਰਦਾਨ ਕਰਵਾਇਆ ਜਾ ਰਿਹਾ ਸੀ।

Latest news

poilievre-invites-irans-exiled-crown-prince-reza-pahlavi-to-visit-canada
Punjabi

ਪੌਲੀਐਵ ਨੇ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਦਿੱਤਾ ਸੱਦਾ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਈਰਾਨ ਦੇ ਦੇਸ਼-ਨਿਕਾਲਾ ਦਿੱਤੇ ਗਏ ਸਾਬਕਾ ਕ੍ਰਾਊਨ ਪ੍ਰਿੰਸ Reza Pahlavi ਨੂੰ ਕੈਨੇਡਾ ਆਉਣ ਦਾ ਸੱਦਾ ਦਿੱਤਾ ਹੈ। ਉਹਨਾਂ ਹਾਲ ਹੀ ਵਿਚ ਉੱਤਰੀ ਵੈਨਕੂਵਰ-ਕੈਪੀਲਾਨੋ ਹਲਕੇ ਵਿਚ ਕੰਜ਼ਰਵੇਟਿਵ ਉਮੀਦਵਾਰ ਵਲੋਂ ਅਗਾਮੀ ਜ਼ਿਮਨੀ ਚੋਣ ਦੇ ਸਬੰਧ ਵਿਚ ਬੁਲਾਈ ਗਈ ਪਰਸ਼ੀਅਨ ਟਾਊਨ ਹਾਲ ਦੌਰਾਨ ਇਹ ਗੱਲ ਆਖੀ ਅਤੇ ਇਹ ਵੀ ਕਿਹਾ ਕਿ Pahlavi ਨਾਲ ਉਹ ਇੱਕ ਵਰਚੁਅਲ ਮੀਟਿੰਗ ਵੀ ਕਰਨਗੇ।
carney-urges-premiers-to-lift-ban-on-u-s-alcohol
Punjabi

ਅਮਰੀਕੀ ਸ਼ਰਾਬ 'ਤੇ ਪਾਬੰਦੀ ਹਟਾਉਣ ਲਈ ਪ੍ਰੀਮੀਅਰਜ਼ ਨੂੰ ਕਾਰਨੀ ਦੀ ਅਪੀਲ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕਾ ਨਾਲ ਅਸਥਾਈ ਵਪਾਰਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਪ੍ਰੀਮੀਅਰਜ਼ ਨੂੰ ਅਮਰੀਕੀ ਸ਼ਰਾਬ 'ਤੇ ਬੈਨ ਹਟਾਉਣ ਦੀ ਅਪੀਲ ਕੀਤੀ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ 50 ਫੀਸਦੀ ਟੈਰਿਫ ਸ਼ੁੱਕਰਵਾਰ ਤੱਕ ਟਾਲਣ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਗੱਲਬਾਤ ਅਜੇ ਵੀ ਚੱਲ ਰਹੀ ਹੈ ਅਤੇ ਅਮਰੀਕਾ ਸ਼ਰਾਬ ਦੀ ਪਾਬੰਦੀ 'ਤੇ ਕਈ ਵਾਰ ਇਤਰਾਜ਼ ਜਤਾ ਚੁੱਕਾ ਹੈ। ਕਿਉਂਕਿ ਕੈਨੇਡਾ ਵਿਚ ਸ਼ਰਾਬ ਦੀ ਵਿਕਰੀ 'ਤੇ ਕੰਟਰੋਲ ਸੂਬਾ ਸਰਕਾਰਾਂ ਦੇ ਹੱਥ ਹੈ ਇਸ ਲਈ ਪ੍ਰਧਾਨ ਮੰਤਰੀ ਕਾਰਨੀ ਨੇ ਬੁੱਧਵਾਰ ਨੂੰ ਪ੍ਰੀਮੀਅਰਜ਼ ਨਾਲ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਅਮਰੀਕੀ ਸ਼ਰਾਬ ਵਾਪਸ ਸਟੋਰਾਂ ਵਿਚ ਲਿਆਉਣ ਲਈ ਕਿਹਾ।
canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link