12.75C Vancouver
ADS

Nov 13, 2024 5:36 PM - The Canadian Press

ਡਰੱਗ ਤਸਕਰੀ ਮਾਮਲਾ: ਚਾਰ ਮਹੀਨਿਆਂ ਦੀ ਲੰਮੀ ਜਾਂਚ ਤੋਂ ਬਾਅਦ ਪੁਲਿਸ ਨੇ 4 ਲੋਕਾਂ ਨੂੰ ਕੀਤਾ ਗ੍ਰਿਫਤਾਰ

Share On
rcmp-say-three-men-arrested-in-b-c-have-ties-to-mexican-drug-cartels
They say officers also seized 23 firearms, several thousand rounds of ammunition and "multi-kilos of illicit drugs" from a home in Surrey, B.C. (Photo: The Canadian Press)

ਬਰਨਬੀ ਆਰ.ਸੀ.ਐੱਮ.ਪੀ. ਨੇ ਡਰੱਗ ਤਸਕਰੀ ਦੀ ਜਾਂਚ ਦੇ ਸੰਬੰਧ ਵਿਚ ਸਰੀ ਅਤੇ ਕੋਕੁਇਟਲਮ ਵਿਚ ਦੋ ਰਿਹਾਇਸ਼ੀ ਜਾਇਦਾਦਾਂ ਵਿਚ ਛਾਪੇਮਾਰੀ ਦੌਰਾਨ ਵੱਡੀ ਮਾਤਰਾ ਵਿਚ ਨਸ਼ਾ ਜ਼ਬਤ ਕੀਤੇ ਜਾਣ ਦੀ ਜਾਣਕਾਰੀ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਅੰਤਰਰਾਜੀ ਡਰੱਗ ਰੈਕਟ ਦੇ ਸਬੰਧ ਵਿਚ ਚਾਰ ਮਹੀਨਿਆਂ ਦੀ ਲੰਮੀ ਜਾਂਚ ਤੋਂ ਬਾਅਦ ਉਸ ਨੇ 4 ਲੋਕਾਂ ਨੂੰ ਗ੍ਰਿਫਤਾਰ ਕੀਤਾ।

ਛਾਪੇਮਾਰੀ ਵਿਚ ਇਨ੍ਹਾਂ ਕੋਲੋਂ $80,000 ਕੈਸ਼ ਦੇ ਨਾਲ 9,555 ਹਾਈਡਰੋਮੋਰਫੋਨ ਦੀਆਂ ਗੋਲੀਆਂ, 1.15 ਕਿਲੋ ਸ਼ੱਕੀ ਕੋਕੀਨ, 25.51 ਗ੍ਰਾਮ ਕੇਟਾਮਾਈਨ ਅਤੇ 12,547 ਸ਼ੱਕੀ ਅਲਪਰਾਜ਼ੋਲਮ ਗੋਲੀਆਂ ਜ਼ਬਤ ਕੀਤੀਆਂ ਗਈਆਂ। ਪੁਲਿਸ ਨੇ ਕਿਹਾ ਕਿ ਜ਼ਬਤ ਕੀਤੀਆਂ ਗਈਆਂ ਜ਼ਿਆਦਾਤਰ ਹਾਈਡਰੋਮੋਰਫੋਨ ਗੋਲੀਆਂ ਵਿਚੋਂ ਕਈ ਨਕਲੀ ਸਨ ਅਤੇ ਉਨ੍ਹਾਂ ਵਿਚ ਫੈਂਟਾਨਾਇਲ ਸੀ।

ਦੋਸ਼ ਹੈ ਕਿ ਇਹ ਗਿਰੋਹ ਸਥਾਨਕ ਪੱਧਰ ਤੋਂ ਇਲਾਵਾ ਮੈਨੀਟੋਬਾ ਅਤੇ ਯੂਕੋਨ ਤੱਕ ਵੀ ਭਾਰੀ ਮਾਤਰਾ ਵਿਚ ਨਸ਼ਾ ਪਹੁੰਚਾਉਂਦਾ ਸੀ। ਪੁਲਿਸ ਅਨੁਸਾਰ, ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਦੋ ਪਹਿਲਾਂ ਹੀ ਹੋਰ ਜਾਂਚਾਂ ਨਾਲ ਜੁੜੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link