14.37C Vancouver
ADS

Mar 10, 2022 8:24 PM - The Canadian Press

ਨਨਾਈਮੋ 'ਚ ਬੁਜ਼ੁਰਗ ਜੋੜੇ ਨੂੰ ਲੱਗਿਆ ਜਿੱਤ ਗਏ $18 ਮਿਲੀਅਨ, ਜਦ ਸਮਝ ਆਈ ਤਾਂ ਵੱਜ ਚੁੱਕੀ ਸੀ ਲੱਖਾਂ ਡਾਲਰਾਂ ਦੀ ਠੱਗੀ

Share On
rcmp-say-vancouver-island-seniors-lose-hundreds-of-thousands-in-lottery-scam
RCMP say a couple in Nanaimo, B.C., who thought they had won more than $18 million and a luxury vehicle in a lottery were instead scammed out of almost $400,000. (Photo - Nanaimo RCMP/Twitter)

ਬੀ.ਸੀ. ਦੇ ਨਨਾਈਮੋ 'ਚ ਇੱਕ ਜੋੜੇ ਨਾਲ $400,000 ਦੀ ਠੱਗੀ ਵੱਜ ਗਈ ਹੈ।

ਜੋੜੇ ਨੂੰ ਲੱਗਿਆ ਸੀ ਕਿ ਉਹ $18 ਮਿਲੀਅਨ ਦੀ ਲਾਟਰੀ ਜਿੱਤ ਗਏ ਹਨ।

ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਲਾਟਰੀ 'ਚ ਉਨ੍ਹਾਂ ਦਾ ਇੱਕ ਲਗਜਰੀ ਵਾਹਨ ਵੀ ਨਿਕਲਿਆ ਹੈ।

ਪੁਲਿਸ ਨੇ ਜਾਣਕਾਰੀ ਦਿੱਤੀ ਕਿ ਦੋਵਾਂ ਲੋਕਾਂ ਦੀ ਉਮਰ 80 ਸਾਲ ਤੋਂ ਵਧੇਰੇ ਹੈ।

ਉਨ੍ਹਾਂ ਨੂੰ ਬੀਤੇ ਸਾਲ ਦੀ ਸ਼ੁਰੂਆਤ 'ਚ ਇੱਕ ਕਾਲ ਜਰੀਏ ਸੰਪਰਕ ਕੀਤਾ ਗਿਆ ਸੀ।

ਉਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਸੀ ਕਿ ਦੋਵਾਂ ਦੀ $18.5 ਮਿਲੀਅਨ ਦੀ ਲਾਟਰੀ ਨਿਕਲ ਗਈ ਹੈ ਅਤੇ ਇੱਕ ਮਰਸਡੀਜ ਬੈਨਸ ਗੱਡੀ ਵੀ ਜਿੱਤ ਲਈ ਹੈ।

ਪਰ ਉਨ੍ਹਾਂ ਨੂੰ ਕਿਹਾ ਗਿਆ ਸੀ ਕਿ ਇਸ ਰਾਸ਼ੀ ਨੂੰ ਹਾਸਿਲ ਕਰਨ ਲਈ ਐਡਮਿਨਿਸਟ੍ਰੇਟਿਵ ਫੀਸ ਭਰਨ ਦੀ ਲੋੜ ਹੋਵੇਗੀ।

ਇਸ ਤੋਂ ਬਾਅਦ ਇੱਕ-ਇੱਕ ਕਰ ਉਨ੍ਹਾਂ ਨੂੰ ਕੁਝ ਦਸਤਾਵੇਜ ਭੇਜੇ ਗਏ ਸਨ ਜੋ ਕਿ ਅਧਿਕਾਰਿਤ ਜਾਪਦੇ ਸਨ।

ਇਸ 'ਚ ਕੁਝ ਟੈਕਸ ਭਰਨ ਲਈ ਕਿਹਾ ਗਿਆ ਸੀ ਜੋ ਕਿ ਬੈਂਕ ਡਰਾਫਟ ਆਸਰੇ ਭਰਨੇ ਸਨ।

ਜਦ ਤਕ ਪੁਲਿਸ ਮਾਮਲੇ 'ਚ ਸ਼ਾਮਿਲ ਹੋਈ ਤਾਂ ਠੱਗੀ ਦੀ ਰਕਮ ਬੇਹੱਦ ਵੱਡੀ ਹੋ ਚੁੱਕੀ ਸੀ।

ਕਾਂਸਟੇਬਲ ਗੈਰੀ ਓ'ਬ੍ਰਾਇਨ ਨੇ ਕਿਹਾ ਕਿ ਇਸ ਪ੍ਰਕਾਰ ਦੀ ਠੱਗੀ ਦਰਸ਼ਾਉਂਦੀ ਹੈ ਕਿ ਠੱਗ ਉਸ ਵੇਲੇ ਤਕ ਨਹੀਂ ਰੁਕਣਗੇ ਜਦ ਤਕ ਕਿ ਸਾਰਾ ਪੈਸਾ ਨਾ ਹੜਪ ਲੈਣ ਜਾਂ ਤੁਹਾਨੂੰ ਪਤਾ ਨਾ ਲਗ ਜਾਂਵੇ ਕਿ ਕੋਈ ਠੱਗੀ ਮਾਰ ਰਿਹਾ ਹੈ।

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link