14.57C Vancouver
ADS

Mar 12, 2026 6:38 PM - Connect Newsroom - Jasmine Singh

ਆਰ.ਸੀ.ਐਮ.ਪੀ. ਨੇ ਸਾਊਥ ਈਸਟ ਡਿਸਟ੍ਰਿਕ ਦੀ ਕਾਰਵਾਈ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੇ ਅਤੇ ਹਥਿਆਰ ਕੀਤੇ ਜ਼ਬਤ

Share On
rcmp-seize-large-quantities-of-drugs-firearms-in-southeast-district-trafficking-investigation
Police said officers seized approximately 29 kilograms of methamphetamine, 18 kilograms of cocaine and four kilograms of fentanyl.

ਕੈਲੋਨਾ ਅਤੇ ਪੈਂਟਿਕਟਨ ਵਿਚ ਆਰ.ਸੀ.ਐਮ.ਪੀ. ਨੇ 29 ਕਿਲੋ ਮੇਥਾਮਫੇਟਾਮਾਈਨ ਸਮੇਤ ਕਈ ਪਾਬੁੰਦੀਸ਼ੁਦਾ ਡਰੱਗਸ ਦੀ ਬਰਾਮਦਗੀ ਨਾਲ ਨਸ਼ਾ ਤਸਕਰਾਂ ਦੇ ਇੱਕ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਆਰ.ਸੀ.ਐਮ.ਪੀ. ਦੀ ਫੈਡਰਲ ਪੁਲਿਸਿੰਗ ਪੈਸੀਫਿਕ ਖੇਤਰ ਯੂਨਿਟ ਮੁਤਾਬਕ, ਇਹ ਜਾਂਚ 2024 ਵਿਚ ਸਾਊਥ ਈਸਟ ਡਿਸਟ੍ਰਿਕ ਵਿਚ ਸ਼ੁਰੂ ਹੋਈ ਸੀ।

17 ਦਸੰਬਰ 2025 ਨੂੰ ਤਿੰਨ ਘਰਾਂ ਅਤੇ ਦੋ ਗੱਡੀਆਂ ਦੀ ਤਲਾਸ਼ੀ ਲਈ ਗਈ, ਜਿਸ ਦੌਰਾਨ 4 ਵਿਅਕਤੀ ਹਿਰਾਸਤ ਵਿਚ ਲਏ ਗਏ। ਛਾਪੇਮਾਰੀ ਵਿਚ 18 ਕਿਲੋ ਕੋਕੀਨ, 4 ਕਿਲੋ ਫੈਂਟਾਨਿਲ, 8500 ਨਸ਼ੇ ਦੀਆਂ ਗੋਲੀਆਂ ਅਤੇ 50 ਲਿਟਰ ਦੇ ਕਰੀਬ ਨਸ਼ਾ ਬਣਾਉਣ ਵਾਲਾ ਮਾਲ ਤੇ ਕ੍ਰਾਈਮ ਜ਼ਰੀਏ ਕਮਾਏ ਗਈ $240,000 ਦੀ ਰਕਮ ਬਰਾਮਦ ਹੋਈ। ਇਸ ਕਾਰਵਾਈ ਵਿਚ ਕੈਲੋਨਾ, ਵੈਸਟ ਕੈਲੋਨਾ ਅਤੇ ਪੈਂਟਿਕਟਨ ਆਰ.ਸੀ.ਐਮ.ਪੀ. ਸਮੇਤ ਕੰਬਾਈਨਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਅਤੇ ਐਮਰਜੈਂਸੀ ਰਿਸਪਾਂਸ ਟੀਮ ਸ਼ਾਮਲ ਸਨ।

ਗ੍ਰਿਫ਼ਤਾਰ ਕੀਤੇ ਚਾਰਾਂ ਸ਼ੱਕੀਆਂ ਨੂੰ ਜਾਂਚ ਮੁਕੰਮਲ ਹੋਣ ਤੱਕ ਰਿਹਾਅ ਕਰ ਦਿੱਤਾ ਗਿਆ ਹੈ। ਆਰ.ਸੀ.ਐਮ.ਪੀ. ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਬਰਾਮਦਗੀ ਨਾਲ ਇਲਾਕੇ ਵਿਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਵੱਡੀ ਸੱਟ ਵੱਜੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link