13.18C Vancouver
ADS

Oct 10, 2023 6:42 PM - Connect News

ਆਰਸੀਐਮਪੀ ਨੇ ਗ੍ਰੀਨਬੈਲਟ ਜ਼ਮੀਨ ਮਾਮਲੇ ਦੀ ਜਾਂਚ ਕੀਤੀ ਸ਼ੁਰੂ

Share On
rcmp-starts-investigation-into-greenbelt-land-case
An RCMP spokesperson said no further information will be released on the matter, as the investigation has begun and an update will be provided as soon as the outcome is reached. (Photo: The Canadian Press)

ਆਰਸੀਐੱਮਪੀ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉਨ੍ਹਾਂ ਨੇ ਓਨਟੇਰਿਓ ਦੇ ਪ੍ਰੀਮੀਅਰ ਡਗ ਫੋਰਡ ਦੀ ਗ੍ਰੀਨਬੈਲਟ ਜ਼ਮੀਨ ਨੂੰ ਵਿਕਾਸ ਲਈ ਖੋਲ੍ਹਣ ਦੀ ਯੋਜਨਾ ਦੀ ਅਪਰਾਧਿਕ ਜਾਂਚ ਸ਼ੁਰੂ ਕਰ ਦਿੱਤੀ ਹੈ।

ਆਰਸੀਐੱਮਪੀ ਦੇ ਬੁਲਾਰੇ ਨੇ ਮੰਗਲਵਾਰ ਨੂੰ ਇੱਕ ਬਿਆਨ ਵਿੱਚ ਕਿਹਾ ਹੈ ਕਿ ਓਨਟੇਰਿਓ ਪ੍ਰੋਵਿੰਸ਼ੀਅਲ ਪੁਲਿਸ ਦੇ ਹਵਾਲੇ ਤੋਂ ਬਾਅਦ ਆਰਸੀਐੱਮਪੀ ਓ ਡਿਵੀਜ਼ਨ ਦੀ ਸੈਂਸਟਿਵ ਅਤੇ ਅੰਤਰਰਾਸ਼ਟਰੀ ਜਾਂਚ ਯੂਨਿਟ ਨੇ ਵਿਕਾਸ ਲਈ ਗ੍ਰੀਨਬੈਲਟ ਦੇ ਹਿੱਸੇ ਨੂੰ ਖੋਲ੍ਹਣ ਦੇ ਫੈਸਲੇ ਨਾਲ ਜੁੜੇ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਜਾਂਚ ਨਿਰਪੱਖ ਅਤੇ ਸਹੀ ਕੀਤੀ ਜਾਵੇਗੀ ਤਾਂ ਜੋ ਕੈਨੇਡੀਅਨ ਅਸਲ ਸੱਚ ਜਾਣ ਸਕਣ।

ਆਰਸੀਐੱਮਪੀ ਦੇ ਬੁਲਾਰੇ ਨੇ ਕਿਹਾ ਕਿ ਇਸ ਮਾਮਲੇ ਬਾਰੇ ਹੋਰ ਵਧੇਰੇ ਜਾਣਕਾਰੀ ਨਹੀਂ ਦਿੱਤੀ ਜਾਵੇਗੀ, ਕਿਉਂਕਿ ਇਸਦੀ ਜਾਂਚ ਸ਼ੁਰੂ ਹੋ ਚੁੱਕੀ ਹੈ ਜਲਦ ਨਤੀਜੇ 'ਤੇ ਪਹੁੰਚ ਕੇ ਅਪਡੇਟ ਪ੍ਰਦਾਨ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਓਨਟੇਰਿਓ ਸਰਕਾਰ ਵਿਵਾਦਗ੍ਰਸਤ ਗ੍ਰੀਨਬੈਲਟ ਮਾਮਲੇ ਵਿੱਚ ਆਪਣੀ ਦਿਸ਼ਾ ਬਦਲਦਿਆਂ ਸੁਰੱਖਿਅਤ ਜ਼ਮੀਨ ਨੂੰ ਨਿਰਮਾਣ ਲਈ ਖੋਲਣ ਦੇ ਫ਼ੈਸਲੇ ਤੋਂ ਪਿੱਛੇ ਹਟ ਗਈ ਹੈ।

ਪ੍ਰੀਮੀਅਰ ਡਗ ਫ਼ੋਰਡ ਨੇ ਇਸ ਬਾਰੇ ਐਲਾਨ ਕੀਤਾ ਸੀ ਕਿ ਉਹ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਗ੍ਰੀਨਬੈਲਟ ਨੂੰ ਛੂਹਿਆ ਨਹੀਂ ਜਾਵੇਗਾ, ਪਰ ਉਹ ਵਾਅਦਾ ਨਹੀਂ ਨਿਭਾ ਸਕੇ, ਜਿਸਦੇ ਲਈ ਉਨ੍ਹਾਂ ਨੇ ਸੂਬਾ ਨਿਵਾਸੀਆਂ ਤੋਂ ਮੁਆਫ਼ੀ ਮੰਗੀ ਸੀ।

ਪਿਛਲੇ ਸਾਲ ਸੂਬਾ ਸਰਕਾਰ ਨੇ ਰਿਹਾਇਸ਼ੀ ਸੰਕਟ ਦਾ ਹਵਾਲਾ ਦਿੰਦੇ ਹੋਏ 50,000 ਘਰ ਬਣਾਉਣ ਲਈ ਗ੍ਰੀਨਬੈਲਟ ਵਿੱਚੋਂ 7,400 ਏਕੜ ਜ਼ਮੀਨ ਲਈ ਸੀ, ਪਰ ਆਡੀਟਰ ਜਨਰਲ ਅਤੇ ਇੰਟੈਗ੍ਰਿਟੀ ਕਮਿਸ਼ਨਰ ਦੀਆਂ ਰਿਪੋਰਟਾਂ ਵਿੱਚ ਪਾਇਆ ਗਿਆ ਸੀ ਕਿ ਜ਼ਮੀਨਾਂ ਦੀ ਚੋਣ ਕਰਨ ਦੀ ਪ੍ਰਕਿਰਿਆ ਵਿੱਚ ਜਲਦਬਾਜ਼ੀ ਕੀਤੀ ਗਈ ਸੀ ਅਤੇ ਇਸ ਦੌਰਾਨ ਕੁਝ ਡਿਵੈਲਪਰਾਂ ਦਾ ਪੱਖ ਪੂਰਿਆ ਗਿਆ ਸੀ।

Latest news

b-c-finance-minister-brenda-bailey-reveals-early-stage-cancer-diagnosis
Punjabi

ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਕੀਤਾ ਖੁਲਾਸਾ

ਬੀ. ਸੀ. ਦੀ ਵਿੱਤ ਮੰਤਰੀ ਬ੍ਰੇਂਡਾ ਬੇਲੀ ਨੇ ਖੁਦ ਨੂੰ ਕੈਂਸਰ ਹੋਣ ਦਾ ਖੁਲਾਸਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂਆਤੀ ਪੜਾਅ ਦਾ ਕੈਂਸਰ ਹੈ, ਜਿਸ ਦਾ ਇਲਾਜ ਸੰਭਵ ਹੈ। ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਬੇਲੀ ਨੇ ਜਾਣਕਾਰੀ ਦਿੱਤੀ ਕਿ ਕੁਝ ਹਫ਼ਤੇ ਪਹਿਲਾਂ ਹੀ ਉਨ੍ਹਾਂ ਨੂੰ ਇਸ ਦਾ ਪਤਾ ਲੱਗਾ ਸੀ ਅਤੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਪੂਰੀ ਤਰ੍ਹਾਂ ਠੀਕ ਹੋਣ ਦੀ ਉਮੀਦ ਜਤਾਈ ਗਈ ਹੈ।
groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link