8.74C Vancouver
ADS

Jan 28, 2022 1:16 AM - The Canadian Press

ਸਰੀ 'ਚ ਪੁਲਿਸ ਸਟੇਸ਼ਨ 'ਤੇ ਗ੍ਰੇਨੇਡ ਪਹੁੰਚਣ ਤੋਂ ਬਾਅਦ ਪੁਲਿਸ ਸਾਵਧਾਨ, ਸਟੇਸ਼ਨ ਸਮੇਤ ਇਲਾਕੇ ਨੂੰ ਕੁਝ ਸਮੇਂ ਲਈ ਕੀਤਾ ਬੰਦ

Share On
rcmp-station-in-surrey-b-c-evacuated-after-grenade-turned-in
The Mounties called in explosive experts after a person walked into one of their offices in Surrey, B.C., with a grenade on Thursday. (Photo - Surrey RCMP/Twitter)

ਸਰੀ 'ਚ ਆਰ.ਸੀ.ਐਮ.ਪੀ. ਡਿਟੈਚਮੈਂਟ 'ਤੇ ਅੱਜ ਕਿਸੇ ਵਿਅਕਤੀ ਵੱਲੋਂ ਗ੍ਰੇਨੇਡ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਿਸ ਨੇ ਸਟੇਸ਼ਨ ਨੂੰ ਬੰਦ ਕਰ ਦਿੱਤਾ ਅਤੇ ਲੋਕਾਂ ਨੂੰ ਯਾਦ ਦਵਾਇਆ ਕਿ ਧਮਾਕਾਖੇਜ ਸਮਗਰੀ ਦੀ ਟਰਾਂਸਪੋਰਟੇਸ਼ਨ ਬੇਹੱਦ ਨਾਜੁਕ ਮਾਮਲਾ ਹੈ।

ਮਾਮਲਾ ਸਰੀ ਆਰ.ਸੀ.ਐਮ.ਪੀ. ਦੇ ਗਿਲਡਫੋਰਡ ਦਫ਼ਤਰ ਨਾਲ ਸੰਬੰਧਤ ਹੈ।

ਸਵੇਰੇ ਕਰੀਬ 11.40 ਵਜੇ ਇਹ ਗ੍ਰੇਨੇਡ ਪੁਲਿਸ ਸਟੇਸ਼ਨ ਪਹੁੰਚਾਇਆ ਗਿਆ ਸੀ।

ਕਾਂਸਟੇਬਲ ਸਰਬਜੀਤ ਸੰਘਾ ਨੇ ਕਿਹਾ ਕਿ ਜੇਕਰ ਕੋਈ ਸ਼ੱਕੀ ਡਿਵਾਈਸ ਜਾਂ ਐਕਸਪਲੋਸਿਵ ਵਿਖਾਈ ਦਿੰਦਾ ਹੈ ਤਾਂ ਤੁਰੰਤ ਪੁਲਿਸ ਨਾਲ ਸੰਪਰਕ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਇਸ ਨੂੰ ਹੈਂਡਲ ਜਾਂ ਟਰਾਂਸਪੋਰਟ ਨਾ ਕੀਤਾ ਜਾਵੇ। ਦੱਸਿਆ ਗਿਆ ਕਿ ਇਹ ਗ੍ਰੇਨੇਡ ਕਿਸੇ ਵਿਅਕਤੀ ਨੂੰ 102 ਐਵੀਨਿਊ ਕੋਲ ਸਥਿਤ ਪਾਰਕ 'ਚ ਮਿਲਿਆ ਸੀ ਅਤੇ ਉਸ ਨੇ ਸੋਚਿਆ ਕਿ ਇਸ ਨੂੰ ਖੁਦ ਪੁਲਿਸ ਕੋਲ ਪਹੁੰਚਾਇਆ ਜਾਵੇ।

ਘਟਨਾ ਤੋਂ ਬਾਅਦ 104 ਐਵੀਨਿਊ ਨੂੰ 146 ਅਤੇ 149 ਸਟ੍ਰੀਟਸ ਵਿਚਾਲੇ ਬੰਦ ਕਰ ਦਿੱਤਾ ਗਿਆ ਸੀ ਅਤੇ ਲੋਕਾਂ ਨੂੰ 10395 148 ਸਟ੍ਰੀਟ 'ਤੇ ਸਥਿਤ ਸਟੇਸ਼ਨ ਤੋਂ ਵੀ ਦੂਰ ਰਹਿਣ ਲਈ ਕਿਹਾ ਗਿਆ ਸੀ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link