13.08C Vancouver
ADS

Sep 25, 2023 5:25 PM -

ਕਿਊਬੈਕ ਦੇ ਰੌਕਸਮ ਰੋਡ ‘ਤੇ ਆਰਸੀਐਮਪੀ ਸੁਵਿਧਾਵਾਂ ਨੂੰ ਕਰੇਗੀ ਬੰਦ

Share On
rcmp-to-close-facilities-on-roxam-road-in-quebec
Tens of thousands of asylum seekers crossed into Canada using that clandestine route before it was shutdown in late March after the U.S. and Canada reached a deal to close a long-standing loophole in the 2004 Safe Third Country Agreement and have it apply to the 8,900 kilometres of shared border. (Photo: The Canadian Press)

ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਕਿਊਬੈਕ ਦੇ ਰੌਕਸਮ ਰੋਡ ‘ਤੇ ਆਪਣੀਆਂ ਸੁਵਿਧਾਵਾਂ ਨੂੰ ਬੰਦ ਕਰ ਰਹੀ ਹੈ।

ਆਰਸੀਐਮਪੀ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਅਧਿਕਾਰੀਆਂ ਨੇ 2017 ਤੋਂ ਹੁਣ ਤੱਕ ਰੌਕਸਮ ਰੋਡ 'ਤੇ ਲੱਖਾਂ ਲੋਕਾਂ ਨੂੰ ਰੋਕਿਆ ਹੈ।

ਆਰਸੀਐਮਪੀ ਦਾ ਕਹਿਣਾ ਹੈ ਕਿ ਉਹ ਇਹ ਕੰਮਕਾਜ ਸਮਾਪਤ ਕਰ ਰਹੀ ਹੈ।

ਸਾਰਜੈਂਟ ਚਾਰਲਜ਼ ਪੋਏਰੀਏ ਨੇ ਕਿਹਾ ਸੇਫ਼ ਥਰਡ ਕੰਟਰੀ ਅਗਰੀਮੈਂਟ ਵਿੱਚ ਤਬਦੀਲੀਆਂ ਕਰਨ ਤੋਂ ਬਾਅਦ ਰੌਕਸਮ ਰੋਡ ਤੋਂ ਲੰਘਣ ਵਾਲੇ ਪਰਵਾਸੀਆਂ ਦੀ ਗਿਣਤੀ ਘੱਟ ਗਈ ਹੈ ਅਤੇ ਇੱਥੇ ਉਨ੍ਹਾਂ ਦੀ ਮੌਜੂਦਗੀ ਦੀ ਹੁਣ ਕੋਈ ਲੋੜ ਨਹੀਂ ਹੈ।

ਉਨ੍ਹਾਂ ਕਿਹਾ ਕਿ ਆਪਣੀਆਂ ਸੁਵਿਧਾਵਾਂ ਨੂੰ ਬੰਦ ਕਰਨ ਦਾ ਮਤਲਬ ਹੈ ਕਿ ਆਰਸੀਐਮਪੀ ਦੀ ਹੁਣ ਰੌਕਸਮ ਰੋਡ ‘ਤੇ ਨਿਰੰਤਰ ਮੌਜੂਦਗੀ ਨਹੀਂ ਰਹੇਗੀ।

ਇਹ ਗਸ਼ਤ ਅਤੇ ਕੈਮਰੇ ਦੀ ਨਿਗਰਾਨੀ 'ਤੇ ਨਿਰਭਰ ਕਰੇਗੀ।

ਪੈਦਲ ਆਵਾਜਾਈ ਵਿੱਚ ਕਮੀ ਅਤੇ ਸਹੂਲਤਾਂ ਨੂੰ ਅਪਗ੍ਰੇਡ ਕਰਨ ਦੀ ਲਾਗਤ ਕਾਰਨ ਆਰਸੀਐਮਪੀ ਨੇ ਇਸਨੂੰ ਬੰਦ ਕਰਨ ਦਾ ਫ਼ੈਸਲਾ ਲਿਆ।

ਦੱਸ ਦਈਏ ਰੌਕਸਮ ਰੋਡ ਉੱਪਰ ਲੰਬੇ ਸਮੇਂ ਤੋਂ ਇੱਕ ਅਨਿਯਮਿਤ ਬਾਰਡਰ ਕ੍ਰਾਸਿੰਗ ਬਣ ਗਈ ਸੀ ਜਿਸ ਰਾਹੀਂ ਅਮਰੀਕਾ ਤੋਂ ਪੈਦਲ ਆਉਂਦੇ ਹਜ਼ਾਰਾਂ ਪਨਾਹਗੀਰ ਕੈਨੇਡਾ ਦਾਖ਼ਲ ਹੁੰਦੇ ਰਹੇ ਸਨ।

ਮਾਰਚ ਵਿੱਚ ਪ੍ਰਧਾਨ ਮੰਤਰੀ ਜਸਟਿਨ ਟ੍ਰੂਡੋ ਅਤੇ ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਅਤੇ ਅਮਰੀਕਾ ਦਰਮਿਆਨ ਨਵੀਂ ਸਹਿਮਤੀ ਐਲਾਨੀ ਸੀ ਜਿਸ ਤਹਿਤ ਅਮਰੀਕਾ ਤੋਂ ਅਣਅਧਿਕਾਰਤ ਸਰਹੱਦੀ ਲਾਂਘਿਆਂ ਜਿਵੇਂ ਰੌਕਸਮ ਰੋਡ ਰਾਹੀਂ ਕੈਨੇਡਾ ਆਉਣ ਵਾਲੇ ਪਨਾਹਗੀਰਾਂ ਨੂੰ ਬਾਰਡਰ ਤੋਂ ਵਾਪਸ ਮੋੜਨ ਦੀ ਵਿਵਸਥਾ ਬਣਾਈ ਦਿੱਤੀ ਗਈ ਸੀ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link