16.9C Vancouver
ADS

Sep 14, 2022 9:52 PM - The Canadian Press

ਸੀ ਟੁ ਸਕਾਈ ਗੰਡੋਲਾ ਤੋੜਭੰਨ ਮਾਮਲੇ 'ਚ ਸ਼ੱਕੀ ਸੰਬੰਧੀ ਫੁਟੇਜ ਤੇ ਤਸਵੀਰ ਕੀਤੀ ਜਾਰੀ, ਜਾਣਕਾਰੀ ਦੇਣ ਵਾਲੇ ਲਈ $500,000 ਦਾ ਐਲਾਨ

Share On
rcmp-update-probe-of-vandalism-against-b-c-gondola
RCMP have released more details about a suspect linked to the deliberate cutting of the huge cable supporting the Sea-to-Sky gondola in Squamish. (Photo - The Canadian Press)

ਸਕਵਾਮਿਸ਼ ਦੇ ਇਲਾਕੇ 'ਚ ਸੀ ਟੁ ਸਕਾਈ ਗੰਡੋਲਾ ਨੂੰ ਨੁਕਸਾਨ ਪਹੁੰਚਾਏ ਜਾਣ ਤੋਂ ਕਰੀਬ 2 ਸਾਲ ਬਾਅਦ ਘਟਨਾ ਸੰਬੰਧੀ ਇੱਕ ਵੀਡੀਓ ਅਤੇ ਕੁਝ ਤਸਵੀਰਾਂ ਜਾਰੀ ਕੀਤੀਆਂ ਗਈਆਂ ਹਨ।

ਅਧਿਕਾਰੀਆਂ ਨੇ ਘਟਨਾ ਸੰਬੰਧੀ ਜਿੰਮੇਵਾਰ ਵਿਅਕਤੀ ਜਾਂ ਲੋਕਾਂ ਬਾਰੇ ਜਾਣਕਾਰੀ ਦੇਣ ਲਈ ਰਿਵਾਰਡ ਦੀ ਰਾਸ਼ੀ ਨੂੰ ਦੁੱਗਣਾ ਕਰਦਿਆਂ $500,000 ਤਕ ਵਧਾ ਦਿੱਤਾ ਹੈ।

ਅੱਜ ਇਸ ਮਾਮਲੇ 'ਚ ਜਾਣਕਾਰੀ ਦਿੰਦਿਆਂ ਆਰ.ਸੀ.ਐਮ.ਪੀ. ਨੇ ਇਹ ਵੀ ਆਖਿਆ ਕਿ ਮਾਮਲੇ ਦੀ ਜਾਂਚ ਮੇਜਰ ਕ੍ਰਾਈਮਸ ਸਪੈਸ਼ਲ ਪ੍ਰੋਜੈਕਟਸ ਯੂਨਿਟ ਨੂੰ ਸੌਂਪ ਦਿੱਤੀ ਗਈ ਹੈ।

ਯੂਨਿਟ ਵੱਲੋਂ ਇੱਕ ਸ਼ੱਕੀ ਦੀ ਥਰਮਲ ਤਸਵੀਰ ਵੀ ਸਾਂਝੀ ਕੀਤੀ ਗਈ ਹੈ।

ਇਸ ਦੌਰਾਨ ਦੱਸਿਆ ਗਿਆ ਕਿ ਸਿਤੰਬਰ 2020 'ਚ ਵਾਪਰੀ ਘਟਨਾ ਦੌਰਾਨ ਇੱਕ ਸਿਕਿਉਰਿਟੀ ਗਾਰਡ ਦੇ ਜਖਮੀ ਹੋਣ ਤੋਂ ਵੀ ਵਾਲ-ਵਾਲ ਬਚਾਅ ਰਹਿ ਗਿਆ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਸਿਕਿਉਰਿਟੀ ਗਾਰਡ ਨਾਲ ਨੁਕਸਾਨੀਆਂ ਗਈਆਂ ਗੰਡੋਲਾ ਕੇਬਲਸ ਦੇ ਆ ਟਕਰਾਉਣ ਦਾ ਖਤਰਾ ਵਧ ਗਿਆ ਸੀ।

ਕੁਝ ਹੀ ਪਲ ਇੱਧਰ-ਉੱਧਰ ਹੋਣ 'ਤੇ ਸਿਕਿਉਰਿਟੀ ਗਾਰਡ ਲਈ ਮੁਸ਼ਕਿਲ ਖੜੀ ਹੋ ਸਕਦੀ ਸੀ।

ਕੌਰਪੋਰਲ ਕ੍ਰਿਸ ਮੈਨਸੇਉ ਨੇ ਆਖਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਖਿਲਾਫ ਜੀਵਨ ਨੂੰ ਖਤਰੇ 'ਚ ਪਾਉਣ ਵਾਲੀ ਸ਼ਰਾਰਤ ਜਿਹੇ ਦੋਸ਼ਾਂ ਨੂੰ ਪਰਸੂ (pursue) ਕੀਤਾ ਜਾ ਰਿਹਾ ਹੈ।

ਲੋਕਾਂ ਨੂੰ ਮੰਗ ਕੀਤੀ ਗਈ ਹੈ ਕਿ ਘਟਨਾ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

ਯਾਦ ਰਹੇ ਇਸ ਤੋਂ ਪਹਿਲਾਂ ਕੇਬਲ ਨੂੰ ਕੱਟਣ ਦੇ ਮਾਮਲੇ 'ਚ ਕਿਸੇ ਸ਼ੱਕੀ ਦੀ ਪੁਖਤਾ ਜਾਣਕਾਰੀ ਅਤੇ ਗ੍ਰਿਫਤਾਰੀ 'ਚ ਮਦਦ ਕਰਨ ਵਾਲੇ ਲਈ $250,000 ਦੇ ਇਨਾਮ ਦਾ ਐਲਾਨ ਕੀਤਾ ਗਿਆ ਸੀ।

ਕਰੀਬ 2 ਸਾਲ ਪਹਿਲਾਂ ਦਿੱਤੀ ਗਈ ਟੈਕਨਿਕਲ ਰਿਪੋਰਟ 'ਚ ਦੱਸਿਆ ਗਿਆ ਸੀ ਕਿ ਗੰਡੋਲਾ ਦੀਆਂ ਕੇਬਲ ਕਾਰਸ ਡਿੱਗਣ ਦਾ ਕਾਰਨ ਕੇਬਲ ਨੂੰ ਕੱਟਿਆ ਜਾਣਾ ਸੀ।

ਇਸ 'ਚ ਡਿਜਾਇਨ ਜਾਂ ਆਪ੍ਰੇਸ਼ਨ ਦੇ ਫੇਲ੍ਹ ਹੋਣ ਦੀ ਸੰਭਾਵਨਾ ਨੂੰ ਰੱਦ ਕੀਤਾ ਗਿਆ ਸੀ।

ਇੱਕ ਸਾਲ ਵਿਚਾਲੇ 2 ਵਾਰ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link