13.54C Vancouver
ADS

Aug 6, 2026 5:42 PM - Connect Newsroom - Ramanpreet kaur with files from The Canadian Press

ਆਰਸੀਐਮਪੀ ਨੇ ਪੱਛਮੀ ਕੈਨੇਡਾ ਦੇ ਟਰੱਕਿੰਗ ਕਾਰੋਬਾਰਾਂ ਨੂੰ ਕ੍ਰੈਡਿਟ ਕਾਰਡ ਧੋਖਾਧੜੀ ਤੋਂ ਸਾਵਧਾਨ ਰਹਿਣ ਦੀ ਦਿੱਤੀ ਚੇਤਾਵਨੀ

Share On
rcmp-warn-western-canada-trucking-businesses-about-credit-card-fraud-scheme
Saskatchewan RCMP is warning trucking and transportation businesses across Western Canada about a credit card fraud scheme targeting commercial suppliers. (Photo: The Canadian Press)

ਕੈਨੇਡਾ ਵਿਚ ਟਰੱਕਿੰਗ ਅਤੇ ਆਵਾਜਾਈ ਕਾਰੋਬਾਰ ਨੂੰ ਕ੍ਰੈਡਿਟ ਕਾਰਡ ਰਾਹੀਂ ਇੱਕ ਵੱਡੇ ਫਰਾਡ ਦਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਖਾਸ ਕਰ ਇਹ ਚਿਤਾਵਨੀ ਪੱਛਮੀ ਕੈਨੇਡਾ ਲਈ ਦਿੱਤੀ ਗਈ ਹੈ, ਇਸ ਨੈੱਟਵਰਕ ਦਾ ਖੁਲਾਸਾ ਸਸਕੈਚਵਨ ਆਰਸੀਐਮਪੀ ਨੇ ਕੀਤਾ ਹੈ, ਜਿਸ ਮੁਤਾਬਕ, ਧੋਖੇਬਾਜ਼ ਫੋਨ 'ਤੇ ਸੰਪਰਕ ਕਰਕੇ ਟਰੱਕ ਦੇ ਟਾਇਰ, ਇੰਜਣ ਤੇਲ ਅਤੇ ਟ੍ਰੇਲਰ ਦੇ ਪੁਰਜ਼ੇ ਵਰਗੀਆਂ ਚੀਜ਼ਾਂ ਖਰੀਦਣ ਲਈ ਫਰਜ਼ੀ ਕ੍ਰੈਡਿਟ ਕਾਰਡ ਦੀ ਵਰਤੋਂ ਕਰ ਰਹੇ ਹਨ।

ਇਸ ਸਕੈਮ ਵਿਚ ​ਫੋਨ 'ਤੇ ਗੱਲਬਾਤ ਦੌਰਾਨ ਹੀ ਕ੍ਰੈਡਿਟ ਕਾਰਡ ਰਾਹੀਂ ਪੇਮੈਂਟ ਕਰਨ ਦੀ ਪੇਸ਼ਕਸ਼ ਕੀਤੀ ਜਾਂਦੀ ਹੈ ਅਤੇ ਸ਼ੁਰੂਆਤੀ ਸਟੇਟਸ ਮਨਜ਼ੂਰ ਕੀਤਾ ਗਿਆ ਜਾਂ ਪੈਡਿੰਗ ਦਿਖਾਈ ਦਿੰਦਾ ਹੈ। ​ਇਸ ਸਟੇਟਸ ਨੂੰ ਦੇਖ ਕੇ ਕਾਰੋਬਾਰੀ ਕੋਰੀਅਰ ਰਾਹੀਂ ਸਮਾਨ ਗਾਹਕ ਨੂੰ ਭੇਜ ਦਿੰਦੇ ਹਨ, ਜਿਸ ਦੇ ਡਿਲੀਵਰ ਹੋਣ ਤੋਂ ਬਾਅਦ ਹੀ ਕ੍ਰੈਡਿਟ ਕਾਰਡ ਟ੍ਰਾਂਜੈਕਸ਼ਨ Decline ਹੋ ਜਾਂਦੀ ਹੈ, ਜਿਸ ਨਾਲ ਕਾਰੋਬਾਰ ਨੂੰ ਭਾਰੀ ਨੁਕਸਾਨ ਹੁੰਦਾ ਹੈ। ​ਜਾਂਚ ਮੁਤਾਬਕ, ਮਾਰਚ ਵਿਚ ਸਸਕੈਚਵਨ ਦੇ ਘੱਟੋ-ਘੱਟ 12 ਕਾਰੋਬਾਰ ਇਸ ਫਰੌਡ ਦਾ ਸ਼ਿਕਾਰ ਹੋ ਚੁੱਕੇ ਹਨ।

ਘੁਟਾਲੇਬਾਜ਼ ਮੁੱਖ ਤੌਰ 'ਤੇ Fuel Distributors, Automotive Suppliers ਅਤੇ Tire Shops ਨੂੰ ਨਿਸ਼ਾਨਾ ਬਣਾ ਰਹੇ ਹਨ। ਪੱਛਮੀ ਕੈਨੇਡਾ ਦੇ ਹੋਰ ਹਿੱਸਿਆਂ ਵਿਚ ਵੀ ਅਜਿਹੀਆਂ ਘਟਨਾਵਾਂ ਦੀ ਪਛਾਣ ਕੀਤੀ ਗਈ ਹੈ ਅਤੇ ਪੁਲਿਸ ਵਿਭਾਗ ਮਿਲ ਕੇ ਇਹਨਾਂ ਦੀ ਜਾਂਚ ਕਰ ਰਹੇ ਹਨ ਪਰ ਹੁਣ ਤੱਕ ਇਸ ਮਾਮਲੇ ਵਿਚ ਕਿਸੇ ਨੂੰ ਵੀ ਚਾਰਜ ਨਹੀਂ ਕੀਤਾ ਜਾ ਸਕਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link