11.82C Vancouver
ADS

Jan 5, 2022 9:36 PM - The Canadian Press

ਮੈਟਰੋ ਵੈਨਕੂਵਰ 'ਚ ਘਰਾਂ ਦੀ ਕੀਮਤ ਨੇ ਤੋੜੇ ਰਿਕਾਰਡ; ਬੀਤੇ ਸਾਲ 43,999 ਘਰਾਂ ਦੀ ਵਿਕਰੀ

Share On
real-estate-board-says-metro-vancouver-home-sales-hit-record-in-2021
The Real Estate Board of Greater Vancouver says home sales in Metro Vancouver hit an all-time record last year. (Photo - Real Estate Board of Greater Vancouver/Twitter)

ਰੀਅਲ ਐਸਟੇਟ ਬੋਰਡ ਆਫ ਗ੍ਰੇਟਰ ਵੈਨਕੂਵਰ ਦਾ ਕਹਿਣਾ ਹੈ ਕਿ ਮੈਟਰੋ ਵੈਨਕੂਵਰ 'ਚ ਘਰਾਂ ਦੀ ਵਿਕਰੀ ਨੇ ਬੀਤੇ ਸਾਲ ਸਾਰੇ ਰਿਕਾਰਡ ਤੋੜ ਦਿੱਤੇ ਹਨ।

ਬੋਰਡ ਦਾ ਕਹਿਣਾ ਹੈ ਕਿ ਸਾਲ 2021 ਵਿੱਚ ਘਰਾਂ ਦੀ ਵਿਕਰੀ 'ਚ 42.2% ਦਾ ਵਾਧਾ ਵੇਖਣ ਨੂੰ ਮਿਲਿਆ।

ਸਾਲ 2020 'ਚ 30,944 ਘਰਾਂ ਦੀ ਵਿਕਰੀ ਦੇ ਮੁਕਾਬਲੇ ਬੀਤੇ ਸਾਲ ਵਿਕਰੀਆਂ ਦਾ ਅੰਕੜਾ 43,999 ਤਕ ਪਹੁੰਚ ਗਿਆ।

ਇਸ ਤੋਂ ਪਹਿਲਾਂ ਦਾ ਰਿਕਾਰਡ ਸਾਲ 2015 'ਚ ਸਥਾਪਿਤ ਹੋਇਆ ਸੀ ਜਦ ਵਿਕਰੀਆਂ ਦੀ ਗਿਣਤੀ 42,326 ਦੱਸੀ ਗਈ ਸੀ।

ਇਕੱਲੇ ਦਿਸੰਬਰ ਦੇ ਮਹੀਨੇ 'ਚ ਵਿਕਰੀਆਂ ਦੀ ਗਿਣਤੀ 2,688 ਦੱਸੀ ਗਈ ਹੈ।

ਹਾਲਾਂਕਿ ਦਿਸੰਬਰ 2020 'ਚ 3,093 ਵਿਕਰੀਆਂ ਦਰਜ ਕੀਤੀਆਂ ਗਈਆਂ ਸਨ।

ਇਸ ਤੋਂ ਇਲਾਵਾ ਨਵੰਬਰ 2021 ਵਿੱਚ 3,428 ਵਿਕਰੀਆਂ ਰਿਪੋਰਟ ਹੋਈਆਂ ਸਨ।

ਸਾਲ 2020 ਦੀ ਕੀਮਤ ਮੁਕਾਬਲੇ ਸਾਰੀਆਂ ਰੈਜ਼ੀਡੈਂਸ਼ੀਅਲ ਪ੍ਰਾਪਰਟੀਆਂ ਦੀ ਬੈਂਚਮਾਰਕ ਕੀਮਤ ਵਿੱਚ 17.3% ਦਾ ਵਾਧਾ ਦਰਜ ਕੀਤਾ ਗਿਆ ਹੈ ਜਿਸ ਨਾਲ ਔਸਤਨ ਕੀਮਤ $1.23 ਮਿਲੀਅਨ ਤਕ ਪਹੁੰਚ ਗਈ ਹੈ।

ਦਿਸੰਬਰ 2021 ਵਿੱਚ ਡਿਟੈਚਡ ਘਰਾਂ ਦੀ ਵਿਕਰੀ ਦਾ ਅੰਕੜਾ 794 ਦੱਸਿਆ ਗਿਆ ਜੋ ਕਿ ਸਾਲ 2020 ਦੇ ਦਿਸੰਬਰ ਮਹੀਨੇ ਦੀ 1,026 ਵਿਕਰੀਆਂ ਮੁਕਾਬਲੇ ਘਟ ਸੀ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link