12.98C Vancouver
ADS

Apr 22, 2025 6:34 PM - Connect Newsroom

ਅਰਲੀ ਵੋਟਿੰਗ ਰਾਹੀਂ ਹੁਣ ਤੱਕ 7.3 ਮਿਲੀਅਨ ਕੈਨੇਡੀਅਨਾਂ ਨੇ ਪਾਈ ਵੋਟ

Share On
record-7-3-million-canadians-vote-in-early-election-turnout
Elections Canada expressed thanks to all election workers for their dedication and to all voters for their patience in a social media post.

ਕੈਨੇਡਾ ਵਿਚ ਅਗਾਊਂ ਚੋਣਾਂ ਦੇ ਪਿਛਲੇ 4 ਦਿਨਾਂ ਦੌਰਾਨ 7.3 ਮਿਲੀਅਨ ਕੈਨੇਡੀਅਨਾਂ ਨੇ ਵੋਟ ਪਾਈ, ਜੋ ਇੱਕ ਰਿਕਾਰਡ ਹੈ। ਇਲੈਕਸ਼ਨ ਕੈਨੇਡਾ ਨੇ ਆਪਣੇ ਸ਼ੁਰੂਆਤੀ ਅੰਕੜਿਆਂ ਦੇ ਆਧਾਰ 'ਤੇ ਕਿਹਾ ਕਿ ਇਹ 2021 ਦੀਆਂ ਫੈਡਰਲ ਚੋਣਾਂ ਦੌਰਾਨ ਅਗਾਊਂ ਵੋਟ ਪਾਉਣ ਵਾਲੇ 5.8 ਮਿਲੀਅਨ ਵੋਟਰਾਂ ਨਾਲੋਂ 25 ਫੀਸਦੀ ਜ਼ਿਆਦਾ ਹੈ।

ਇਲੈਕਸ਼ਨ ਕੈਨੇਡਾ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿਚ ਕਿਹਾ ਕਿ ਅਸੀਂ ਸਾਰੇ ਚੋਣ ਵਰਕਰ ਦਾ ਉਨ੍ਹਾਂ ਦੇ ਸਮਰਪਣ ਅਤੇ ਸਾਰੇ ਵੋਟਰਾਂ ਦਾ ਉਨ੍ਹਾਂ ਦੇ ਸਬਰ ਲਈ ਧੰਨਵਾਦ ਕਰਦੇ ਹਾਂ। ਕੈਨੇਡਾ ਭਰ ਵਿਚ ਅਗਾਊਂ ਵੋਟਿੰਗ ਸ਼ੁੱਕਰਵਾਰ ਨੂੰ ਸ਼ੁਰੂ ਹੋਈ ਸੀ ਜੋ ਸੋਮਵਾਰ ਨੂੰ ਸੰਪੰਨ ਹੋ ਗਈ।

ਇਲੈਕਸ਼ਨ ਕੈਨੇਡਾ ਦੇ ਇੱਕ ਬੁਲਾਰੇ ਨੇ ਕਿਹਾ ਕਿ ਇਹ ਕਹਿਣਾ ਅਜੇ ਬਹੁਤ ਜਲਦਬਾਜ਼ੀ ਹੋਵੇਗਾ ਕਿ ਕੀ ਰਿਕਾਰਡ ਪੇਸ਼ਗੀ ਵੋਟਿੰਗ ਨਾਲ ਕੁੱਲ ਮਤਦਾਨ ਫੀਸਦੀ ਵਿਚ ਵੀ ਪਿਛਲੀ ਵਾਰ ਨਾਲੋਂ ਵਾਧਾ ਹੋਵੇਗਾ ਜਾਂ ਨਹੀਂ ਪਰ ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਕੈਨੇਡੀਅਨ ਚੋਣਾਂ ਵਿਚ ਦਿਲਚਸਪੀ ਲੈ ਰਹੇ ਹਨ। ਪਿਛਲੀਆਂ ਫੈਡਰਲ ਚੋਣ ਵਿਚ 17 ਮਿਲੀਅਨ ਦੇ ਕਰੀਬ ਵੋਟਰਾਂ ਨੇ ਵੋਟ ਪਾਈ ਸੀ, ਜੋ ਕੁੱਲ ਵੋਟਰ ਦਾ 62.6 ਫੀਸਦੀ ਸੀ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link