12.75C Vancouver
ADS

Nov 14, 2024 5:57 PM - Connect Newsroom

ਕੈਨੇਡਾ ਵਲੋਂ ਸਟੱਡੀ ਵੀਜ਼ਾ 'ਤੇ ਸਖ਼ਤੀ ਵਿਚਕਾਰ ਰਿਕਾਰਡ ਪੱਧਰ ਤੇ ਵਧੇ ਸ਼ਰਣਾਰਥੀ ਕਲੇਮ

Share On
record-number-of-international-students-file-asylum-claims-amid-crackdown-on-study-visas
According to Immigration Minister Mark Miller, many students entering Canada on study permits make false claims and are advised to do so by external counsel.(Photo: The Canadian Press)

ਕੈਨੇਡਾ ਵਲੋਂ ਸਟੱਡੀ ਵੀਜ਼ਾ ਅਤੇ ਅਸਥਾਈ ਨਿਵਾਸ ’ਤੇ ਸਖ਼ਤੀ ਵਿਚਕਾਰ ਇਸ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿਚ ਕਰੀਬ 14,000 ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਸ਼ਰਣ ਦੇ ਦਾਅਵੇ ਦਾਇਰ ਕੀਤੇ ਹਨ, ਜੋ ਕਿ ਇੱਕ ਰਿਕਾਰਡ ਹੈ।

ਇਮੀਗ੍ਰੇਸ਼ਨ ਮਿਨਿਸਟਰ ਮਾਰਕ ਮਿਲਰ ਮੁਤਾਬਕ, ਸਟੱਡੀ ਪਰਮਿਟ ’ਤੇ ਕੈਨੇਡਾ ਵਿਚ ਦਾਖ਼ਲ ਹੋਣ ਵਾਲੇ ਬਹੁਤ ਸਾਰੇ ਵਿਦਿਆਰਥੀ ਝੂਠੇ ਕਲੇਮ ਕਰਦੇ ਹਨ ਅਤੇ ਅਜਿਹਾ ਕਰਨ ਦੀ ਸਲਾਹ ਉਨ੍ਹਾਂ ਨੂੰ ਬਾਹਰੀ ਸਲਾਹਕਾਰ ਵਲੋਂ ਦਿੱਤੀ ਜਾਂਦੀ ਹੈ।

ਫੈਡਰਲ ਇਮੀਗ੍ਰੇਸ਼ਨ ਡੇਟਾ ਮੁਤਾਬਕ, ਇਸ ਸਾਲ 1 ਜਨਵਰੀ ਤੋਂ 30 ਸਤੰਬਰ ਵਿਚਕਾਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਿੱਚ ਹਾਜ਼ਰੀ ਭਰ ਰਹੇ 13,660 ਅੰਤਰਰਾਸ਼ਟਰੀ ਵਿਦਿਆਰਥੀਆਂ ਨੇ ਸ਼ਰਣ ਦੇ ਦਾਅਵੇ ਫਾਈਲ ਕੀਤੇ ਹਨ, ਜਦੋਂ ਕਿ 2023 ਦੇ ਪੂਰੇ ਸਾਲ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ ਵਲੋਂ ਲਗਭਗ 12,000 ਸ਼ਰਣ ਦੇ ਦਾਅਵੇ ਦਾਖ਼ਲ ਕੀਤੇ ਗਏ ਸਨ। ਉਥੇ ਹੀ, 2018 ਵਿਚ ਇਹ ਗਿਣਤੀ ਮਹਿਜ 1,810 ਸੀ।

2024 ਵਿਚ ਇਹ ਅੰਕੜਾ ਹਾਲੇ ਹੋਰ ਵੀ ਵਧੇਗਾ ਕਿਉਂਕਿ ਅਜੇ ਤਿੰਨ ਮਹੀਨਿਆਂ ਦਾ ਡੇਟਾ ਸਾਹਮਣੇ ਆਉਣਾ ਬਾਕੀ ਹੈ। ਉਥੇ ਹੀ, ਇੰਟਰਨੈਸ਼ਨਲ ਸਟੂਡੈਂਟਸ ਪਰਮਿਟ ਵਿਚ ਪਹਿਲੇ ਨੌ ਮਹੀਨਿਆਂ ਵਿਚ 2023 ਦੇ ਮੁਕਾਬਲੇ 100,000 ਦੀ ਗਿਰਾਵਟ ਆਈ ਹੈ, ਜਿਸ ਦਾ ਮਤਲਬ ਹੈ ਕਿ ਬਹੁਤ ਘੱਟ ਸਟੂਡੈਂਟਸ ਨੂੰ ਕੈਨੇਡਾ ਆਉਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link