11.35C Vancouver
ADS

Apr 5, 2021 3:31 PM -

ਬ੍ਰਿਟਿਸ਼ ਕੋਲੰਬੀਆ ਵਿੱਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਰਿਕਾਰਡ ਤੋੜ ਵਾਧਾ, ਸਿਹਤ ਅਧਿਕਾਰੀਆਂ ਵਲੋਂ ਯਾਤਰਾ ਦੇ ਖਿਲਾਫ ਚੇਤਾਵਨੀ

Share On
record-setting-number-of-one-day-covid-19-cases-as-b-c-officials-warn-against-travel
B.C.’s provincial health officer, Dr. Bonnie Henry during a news conference in Victoria/ B.C. Government

ਸੂਬੇ ਵਿੱਚ ਕੋਵਿਡ -19 ਦੇ ਨਵੇਂ ਮਾਮਲਿਆਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਸਿਹਤ ਅਧਿਕਾਰੀ ਬ੍ਰਿਟਿਸ਼ ਕੋਲੰਬੀਆ ਦੇ ਵਸਨੀਕਾਂ ਨੂੰ ਅਪੀਲ ਕਰ ਰਹੇ ਹਨ ਕਿ ਉਹ ਆਪਣੀ ਕਮਿਊਨਿਟੀ ਤੋਂ ਬਾਹਰ ਯਾਤਰਾ ਨਾ ਕਰਨ।

ਸੂਬਾਈ ਸਿਹਤ ਅਫਸਰ ਡਾਕਟਰ ਬਾਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵਲੋਂ ਸ਼ਨੀਵਾਰ ਨੂੰ ਜਾਰੀ ਕੀਤੇ ਗਏ ਸਾਂਝੇ ਬਿਆਨ ਮੁਤਾਬਕ ਦੋ ਦਿਨਾਂ ਵਿੱਚ ਵਾਇਰਸ ਦੇ 2,090 ਨਵੇਂ ਮਾਮਲੇ ਸਾਹਮਣੇ ਆਏ ਹਨ।

ਬੀਤੇ ਵੀਰਵਾਰ ਅਤੇ ਸ਼ੁੱਕਰਵਾਰ ਵਿਚਕਾਰ 1,018 ਨਵੇਂ ਮਾਮਲੇ ਅਤੇ ਸ਼ੁੱਕਰਵਾਰ ਅਤੇ ਸ਼ਨੀਵਾਰ ਵਿਚਕਾਰ 1,072 ਨਵੇਂ ਮਾਮਲੇ ਸਾਹਮਣੇ ਆਏ ਹਨ।

ਹੈਨਰੀ ਅਤੇ ਡਿਕਸ ਮੁਤਾਬਕ ਇਸ ਹਫਤੇ ਸੂਬੇ ਭਰ ਵਿੱਚ ਕੋਵਿਡ-19 ਤੋਂ ਬਚਾਅ ਲਈ ਵੈਕਸੀਨ ਦੇ ਟੀਕਿਆਂ ਲਈ ਅਪੁਆਇੰਟਮੈਂਟ ਬੁੱਕ ਕਰਨ ਵਾਸਤੇ ਇੱਕ ਨਵੇਂ ਔਨਲਾਈਨ ਬੁਕਿੰਗ ਸਿਸਟਮ ਦੀ ਸ਼ੁਰੂਆਤ ਹੋਣ ਜਾ ਰਹੀ ਹੈ।

ਯਾਦ ਰਹੇ ਕਿ ਫਿਲਹਾਲ ਸਿਰਫ ਫਰੇਜ਼ਰ ਹੈਲਥ ਦੇ ਇਲਾਕੇ ਵਿੱਚ ਹੀ ਫੋਨ ਤੋਂ ਇਲਾਵਾ ਔਨਲਾਈਨ ਬੁਕਿੰਗ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਸੀ।

ਜ਼ਿਕਰਯੋਗ ਹੈ ਕਿ ਸੂਬੇ ਦੀਆਂ ਫਾਰਮੇਸੀਆਂ ਵਿਚ 55 ਤੋਂ 65 ਸਾਲ ਦੀ ਉਮਰ ਵਿਚਕਾਰ ਦੇ ਲੋਕਾਂ ਨੂੰ ਔਕਸਫੋਰਡ - ਐਸਟਰਾਜ਼ੇਨੇਕਾ ਦੇ ਵੈਕਸੀਨ ਉਪਲੱਬਧ ਕਰਵਾਏ ਜਾ ਰਹੇ ਹਨ ਅਤੇ ਦੂਜੇ ਪ੍ਰੋਗਰਾਮ ਵਿੱਚ ਸੱਤਰਵਿਆਂ ਦੀ ਉਮਰ ਦੇ ਵਿਅਕਤੀਆਂ ਲਈ ਵੈਕਸੀਨ ਦੀਆਂ ਬੁਕਿੰਗ ਕੀਤੀਆਂ ਜਾ ਰਹੀਆਂ ਹਨ।

ਹੈਨਰੀ ਅਤੇ ਡਿਕਸ ਅਨੁਸਾਰ ਲੋਕਾਂ ਨੂੰ ਛੁੱਟੀਆਂ ਮਨਾਉਣ ਵੇਲੇ ਆਪਣੀ ਕਮਿਊਨਿਟੀ ਜਾਂ ਸਿਹਤ ਅਥਾਰਟੀ ਵਿੱਚ ਹੀ ਰਹਿਣਾ ਚਾਹੀਦਾ ਹੈ, ਅਤੇ ਉਨ੍ਹਾਂ ਦੀ ਯਾਤਰਾ ਇੱਕ ਦਿਨ ਜਾਂ ਇੱਕ ਰਾਤ ਦੇ ਕਿਸੇ ਸਥਾਨਕ ਕੈਂਪਗ੍ਰਾਉਂਡ ਜਾਂ ਹੋਟਲ ਵਿੱਚ ਗੁਜ਼ਾਰਨ ਤੱਕ ਸੀਮਤ ਹੋਣੀ ਚਾਹੀਦੀ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link