Nov 7, 2020 1:27 AM -

ਬੀ.ਸੀ. 'ਚ ਲਗਾਤਾਰ ਦੂਜੇ ਦਿਨ ਕੋਵਿਡ-19 ਸੰਬੰਧੀ ਰਿਪੋਰਟ ਹੁੰਦੇ ਮਾਮਲਿਆਂ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਪੈਂਡੇਮਿਕ ਦੀ ਸ਼ੁਰੂਆਤ ਤੋਂ ਪਹਿਲੀ ਵਾਰ ਕੋਵਿਡ-19 ਦੇ ਇੱਕੋ ਦਿਨ ਦੇ ਮਾਮਲੇ 500 ਦਾ ਅੰਕੜਾ ਪਾਰ ਕਰ ਗਏ ਹਨ।
ਅੱਜ ਬੀ.ਸੀ. 'ਚ 589 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ।
2 ਵਾਇਰਸ ਪੀੜਤਾਂ ਦੇ ਦਮ ਤੋੜਨ ਬਾਰੇ ਦੱਸਿਆ ਗਿਆ ਹੈ।
ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 17,149 ਹੋ ਗਈ ਹੈ।
ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਅੱਜ ਦੇ ਮਾਮਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 275 ਹੈ।
ਬੀ.ਸੀ. 'ਚ ਵਾਇਰਸ ਸੰਬੰਧੀ ਐਕਟਿਵ ਮਾਮਲੇ 3,741 ਤੱਕ ਪਹੁੰਚ ਗਏ ਹਨ।
ਹਸਪਤਾਲ 'ਚ ਦਾਖਿਲ ਵਾਇਰਸ ਪੀੜਤਾਂ ਦੀ ਗਿਣਤੀ ਵੀ 100 ਦੇ ਪਾਰ ਪਹੁੰਚ ਗਈ ਹੈ।
ਕੁੱਲ 104 ਲੋਕ ਹਸਪਤਾਲ 'ਚ ਦਾਖਿਲ ਹਨ, ਤੇ ਇਸ 'ਚ 28 ਨੂੰ ਆਈ.ਸੀ.ਯੂ. 'ਚ ਰੱਖਿਆ ਗਿਆ ਹੈ।
ਯਾਦ ਰਹੇ ਅੱਜ ਇਕੱਲੇ ਫਰੇਜ਼ਰ ਹੈਲਥ ਇਲਾਕੇ 'ਚ 402 ਮਾਮਲੇ ਰਿਪੋਰਟ ਹੋਏ ਹਨ।




