18.79C Vancouver
ADS

May 21, 2020 12:37 AM -

ਬੀ.ਸੀ. 'ਚ ਕੋਵਿਡ-19 ਤੋਂ ਰਿਕਵਰੀ ਦੇ ਮਾਮਲੇ 2,000 ਤੋਂ ਪਾਰ, ਸਿਹਤ ਅਧਿਕਾਰੀਆਂ ਨੇ ਦਿੱਤੀ ਨਾਨ-ਮੈਡਿਕਲ ਮਾਸਕ ਪਹਿਨਣ ਦੀ ਸਲਾਹ

Share On
recovered-cases-of-covid-19-surpass-2-000-b-c-health-officials-recommend-use-of-non-medical-masks
(File) -  British Columbia's public health officer, Dr. Bonnie Henry giving her views during a press conference. - B.C. government

ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਨੇ ਅੱਜ ਜਾਰੀ ਕੀਤੀ ਇੱਕ ਨਿਊਜ਼ ਰਿਲੀਜ਼ 'ਚ ਦੱਸਿਆ ਕਿ ਨਾਨ-ਮੈਡਿਕਲ ਮਾਸਕਸ ਦੀ ਵਰਤੋਂ, ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਚੰਗਾ ਕਦਮ ਹੈ।

ਦੋਨਾਂ ਵੱਲੋਂ ਜਾਰੀ ਇੱਕ ਸਾਂਝੇ ਬਿਆਨ 'ਚ ਦੱਸਿਆ ਗਿਆ ਕਿ ਜਿਸ ਮੌਕੇ ਫਿਜ਼ੀਕਲ ਡਿਸਟੈਨਸਿੰਗ ਬਣਾ ਕੇ ਰੱਖਣਾ ਮੁਸ਼ਕਿਲ ਹੋਵੇ ਤਾਂ ਮਾਸਕ ਇਸ ਦਾ ਚੰਗਾ ਹੱਲ ਸਾਬਿਤ ਹੋ ਸਕਦੇ ਹਨ।

ਅਜਿਹੀ ਸਲਾਹ ਅੱਜ ਕੈਨੇਡਾ ਦੀ ਚੀਫ ਪਬਲਿਕ ਹੈਲਥ ਅਫ਼ਸਰ, ਡਾ ਥਰੈਸਾ ਟੈਮ ਨੇ ਵੀ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਮਾਸਕ ਪਹਿਨਣ ਨਾਲ ਇਸ ਦੀ ਵਰਤੋਂ ਕਰਨ ਵਾਲੇ ਦੇ ਡਰਾਪਲੈਟਸ (droplets) ਦੂਰ ਨਹੀਂ ਜਾਂਦੇ, ਪਰ ਉਨ੍ਹਾਂ ਕਿਹਾ ਕਿ ਇਸ ਦੇ ਨਾਲ ਵਾਇਰਸ ਨੂੰ ਟ੍ਰਾਂਸਮਿਟ (transmit) ਹੋਣ ਤੋਂ ਬਚਾਉਣਾ ਮੁਸ਼ਕਿਲ ਹੈ।

ਸਿਹਤ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਸੂਬੇ 'ਚ ਕੋਰੋਨਾ ਵਾਇਰਸ ਦੇ 21 ਹੋਰ ਮਾਮਲੇ ਸਾਹਮਣੇ ਆਏ ਹਨ।

ਇਹ ਮਾਮਲੇ ਮੰਗਲਵਾਰ ਤੋਂ ਬੁੱਧਵਾਰ ਵਿਚਾਲੇ ਦੇ 24 ਘੰਟਿਆਂ ਦੇ ਦਰਮਿਆਨ ਦੇ ਹਨ।

ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,467 ਹੋ ਗਈ ਹੈ।

ਤਿੰਨ ਹੋਰ ਵਾਇਰਸ ਪੀੜਤਾਂ ਦੀ ਜਾਨ ਵੀ ਚਲੀ ਗਈ ਹੈ ਅਤੇ ਹੁਣ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 149 ਹੋ ਗਈ ਹੈ।

ਸੂਬੇ ਦੇ ਲੋਕਾਂ ਲਈ ਰਾਹਤ ਦੀ ਖਬਰ ਇਹ ਹੈ ਕਿ ਵਾਇਰਸ ਤੋਂ ਪਾਜ਼ਿਟਿਵ ਪਾਏ ਗਏ 2,001 ਲੋਕ ਰਿਕਵਰ ਕਰਨ 'ਚ ਕਾਮਯਾਬ ਰਹੇ ਹਨ।

ਸੂਬੇ ਦੇ ਕੁੱਲ 317 ਵਾਇਰਸ ਸੰਬੰਧੀ ਮਾਮਲੇ ਐਕਟਿਵ ਦੱਸੇ ਗਏ ਹਨ।

ਯਾਦ ਰਹੇ ਕੱਲ ਬੀ.ਸੀ. 'ਚ ਵਾਇਰਸ ਸੰਬੰਧੀ ਸਿਰਫ 2 ਮਾਮਲੇ ਉਜਾਗਰ ਹੋਏ ਸਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link