14.2C Vancouver
ADS

Apr 14, 2020 2:16 AM -

ਮੱਧ ਪ੍ਰਦੇਸ਼ 'ਚ ਕੋਵਿਡ-19 ਨੂੰ ਪਛਾੜਨ ਵਾਲਾ ਦੀਪਕ ਹੋਇਆ ਘਰ ਵੇਚਣ ਨੂੰ ਮਜਬੂਰ, ਗੁਆਂਢੀਆਂ 'ਤੇ ਲਗਾਏ ਗੰਭੀਰ ਇਲਜ਼ਾਮ

Share On
recovered-covid-19-patient-alleges-harassment-at-hands-of-neighbours-in-mps-shivpuri-puts-house-on-sale
A youth from Shivpuri, who had contracted coronavirus and was released following treatment and testing negative for the infection, has alleged that his family is being harassed by his neighbours, which has forced him to put his house on sale. Photo-ANI

ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਹੋਏ ਸ਼ਿਵਪੁਰੀ ਦੇ ਇੱਕ ਨੌਜਵਾਨ ਨੇ ਆਪਣੇ ਗੁਆਂਢੀਆਂ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਇਲਜਾਮ ਲਗਾਏ ਹਨ ਅਤੇ ਕਿਹਾ ਹੈ ਕਿ ਓਹ ਆਪਣਾ ਘਰ ਵੇਚਣ ਲਈ ਮਜਬੂਰ ਹੋ ਗਿਆ ਹੈ।

ਇਸ ਵਿਅਕਤੀ ਦਾ ਨਾਮ ਦੀਪਕ ਸ਼ਰਮਾ ਹੈ।

ਦੀਪਕ ਨੇ ਕਿਹਾ ਕਿ ਓਹ ਕਰੀਬ 8 ਜਾਂ 9 ਸਾਲ ਤੋਂ ਬਾਹਰ ਹੀ ਕੰਮ ਕਰ ਰਿਹਾ ਹੈ।

ਪਰ ਜਦ ਉਸਨੇ ਕੋਵਿਡ-19 ਦੇ ਫੈਲਣ ਬਾਰੇ ਸੁਣਿਆ ਤਾਂ ਉਸਨੇ ਭਾਰਤ 'ਚ ਆਪਣੇ ਘਰ ਆਉਣਾ ਬੇਹਤਰ ਸਮਝਿਆ।

ਉਸਨੇ ਕਿਹਾ ਕਿ 18 ਮਾਰਚ ਨੂੰ ਵਾਪਿਸ ਪਰਤਣ ਤੋਂ ਬਾਅਦ, ਓਹ 19 ਮਾਰਚ ਨੂੰ ਹਸਪਤਾਲ ਗਿਆ ਅਤੇ ਚੈਕ ਅਪ ਕਰਵਾਇਆ।

21 ਮਾਰਚ ਨੂੰ ਉਸਦੇ ਕੁਝ ਟੈਸਟ ਕੀਤੇ ਗਏ, ਜਿਸ 'ਚ ਉਸਨੂੰ ਕੋਰੋਨਾ ਵਾਇਰਸ ਨਾਲ ਪ੍ਰਭਾਵਿਤ ਪਾਇਆ ਗਿਆ।

ਵਿਅਕਤੀ ਨੇ ਦੱਸਿਆ ਕਿ ਹਸਪਤਾਲ ਪ੍ਰਸ਼ਾਸਨ ਅਤੇ ਸਟਾਫ ਨੇ ਉਸਦੇ ਨਾਲ ਪੂਰਾ ਸਹਿਯੋਗ ਕੀਤਾ ਅਤੇ ਉਸਦੇ ਪੂਰੀ ਤਰ੍ਹਾਂ ਠੀਕ ਹੋਣ ਤੋਂ ਬਾਅਦ, ਅਤੇ ਉਸਦੇ ਟੈਸਟ ਨਤੀਜੇ ਨੈਗੇਟਿਵ ਆਉਣ ਤੋਂ ਬਾਅਦ, ਉਸਨੂੰ ਛੁੱਟੀ ਦੇ ਦਿੱਤੀ ਗਈ।

ਦੀਪਕ ਨੇ ਦੱਸਿਆ ਕਿ 4 ਅਪ੍ਰੈਲ ਨੂੰ ਜਦ ਓਹ ਘਰ ਪਰਤਿਆ ਤਾਂ ਉਸਦੇ ਗੁਆਂਢੀਆਂ ਨੇ ਉਸਨੂੰ ਤਾਨੇ-ਮਿਹਣੇ ਦੇਣਾ ਸ਼ੁਰੂ ਕਰ ਦਿੱਤਾ।

ਉਸਨੇ ਕਿਹਾ ਕਿ ਸਿਲਸਿਲਾ ਇਥੇ ਹੀ ਨਹੀਂ ਰੁਕਿਆ, ਬਲਕਿ ਉਸਦੇ ਪਰਿਵਾਰ ਦੇ ਲੋਕਾਂ ਨਾਲ ਵੀ ਅਜਿਹਾ ਹੀ ਸਲੂਕ ਕੀਤਾ ਗਿਆ।

ਗੱਲ ਇੰਨੀ ਵਧ ਗਈ ਕਿ ਪੁਲਿਸ ਨੂੰ ਸੱਦਿਆ ਗਿਆ, ਪਰ ਇਸਦੇ ਬਾਵਜੂਦ ਗੁਆਂਢੀਆਂ ਦਾ ਦੀਪਕ ਅਤੇ ਉਸਦੇ ਪਰਿਵਾਰ ਪ੍ਰਤੀ ਰਵਈਆ ਨਹੀਂ ਬਦਲਿਆ।

ਦੀਪਕ ਦੇ ਮਾਪਿਆਂ ਦੇ ਵੀ ਟੈਸਟ ਕੀਤੇ ਗਏ ਜੋ ਕਿ ਨੈਗੇਟਿਵ ਹੀ ਆਏ।

ਅੱਕੇ ਅਤੇ ਥੱਕੇ ਦੀਪਕ ਨੇ ਘਰ ਨੂੰ ਵੇਚਣ ਦਾ ਮਨ ਬਣਾ ਲਿਆ, ਅਤੇ ਘਰ ਦੇ ਬਾਹਰ 'ਹਾਊਸ ਫਾਰ ਸੇਲ' ਦੀ ਤਖਤੀ ਲਗਾ ਦਿੱਤੀ।

ਦੀਪਕ ਦੇ ਪਿਤਾ ਜਾਨਕੀ ਪ੍ਰਸਾਦ ਦਾ ਵੀ ਕਹਿਣਾ ਸੀ ਕਿ, ਓਹ ਵੀ ਹੁਣ ਇਸ ਘਰ 'ਚ ਨਹੀਂ ਰਹਿਣਾ ਚਾਹੁੰਦੇ।

ਉਨ੍ਹਾਂ ਕਿਹਾ ਕਿ ਗੁਆਂਢੀ ਉਨ੍ਹਾਂ ਨੂੰ ਜਰੂਰਤ ਦਾ ਸਾਮਾਨ ਤਕ ਖਰੀਦਣ ਨਹੀਂ ਦੇ ਰਹੇ।

ਸ਼ਿਵਪੁਰੀ ਦੇ ਐਸ.ਪੀ. ਰਾਜੇਸ਼ ਸਿੰਘ ਚੰਡੇਲ ਨੇ ਕਿਹਾ ਕਿ, ਉਨ੍ਹਾਂ ਕੋਲ ਮਾਮਲੇ ਦੀ ਸੂਚਨਾ ਪਹੁੰਚ ਗਈ ਹੈ ਅਤੇ ਪੀੜਤ ਪਰਿਵਾਰ ਨੂੰ ਜਰੂਰਤ ਦਾ ਸਾਮਾਨ ਘਰ 'ਚ ਪਹੁੰਚਾਇਆ ਜਾ ਰਿਹਾ ਹੈ।

Latest news

sandy-dosanjh-withdraws-as-surrey-council-candidate
Punjabi

ਸਰੀ ਕੌਂਸਲ ਚੋਣਾਂ ਤੋਂ ਸੈਂਡੀ ਦੋਸਾਂਝ ਨੇ ਵਾਪਸ ਲਈ ਉਮੀਦਵਾਰੀ

ਕੰਜ਼ਰਵੇਟਿਵ ਪਾਰਟੀ ਔਫ ਸਰੀ ਨੇ ਸੈਂਡੀ ਦੋਸਾਂਝ ਦੇ ਸਿਟੀ ਕੌਂਸਲ ਚੋਣਾਂ ਲਈ ਪਾਰਟੀ ਦੀ ਉਮੀਦਵਾਰ ਵਜੋਂ ਹਟਣ ਦੀ ਪੁਸ਼ਟੀ ਕੀਤੀ ਹੈ। ਇਹ ਕਦਮ ਉਨ੍ਹਾਂ ਦੇ ਪਤੀ ਅਤੇ ਵੈਨਕੂਵਰ ਪੁਲਿਸ ਦੇ ਕਾਂਸਟੇਬਲ ਕਲਵਿੰਦਰ ਦੋਸਾਂਝ ਨੂੰ $3 ਮਿਲੀਅਨ ਦੇ ਫਰੌਡ ਦੇ ਮਾਮਲਿਆਂ ਵਿਚ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਸਾਹਮਣੇ ਆਇਆ ਹੈ।
b-c-unemployment-rate-rises-to-6-5-as-province-loses-5-500-jobs-in-august
Punjabi

ਬੀ.ਸੀ. ’ਚ ਬੇਰੁਜ਼ਗਾਰੀ ਦਰ ਵਧੀ, ਅਗਸਤ ’ਚ 5,500 ਨੌਕਰੀਆਂ ਦਾ ਨੈੱਟ ਨੁਕਸਾਨ

ਬੀ.ਸੀ.ਦੀ ਬੇਰੁਜ਼ਗਾਰੀ ਦਰ 0.3 ਫੀਸਦੀ ਅੰਕ ਵਧ ਕੇ 6.5 ਫੀਸਦੀ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਮੁਤਾਬਕ, ਸੂਬੇ ਨੇ ਪਿਛਲੇ ਮਹੀਨੇ ਨੈੱਟ ਤੌਰ 'ਤੇ ਕਰੀਬ 5,500 ਨੌਕਰੀਆਂ ਗੁਆਈਆਂ ਹਨ। ਬੀ.ਸੀ. ਵਿਚ ਅਗਸਤ ਮਹੀਨੇ 26,000 ਫੁੱਲ-ਟਾਈਮ ਨੌਕਰੀਆਂ ਖ਼ਤਮ ਹੋਈਆਂ, ਹਾਲਾਂਕਿ, ਇਸ ਦੇ ਮੁਕਾਬਲੇ 20,600 ਪਾਰਟ-ਟਾਈਮ ਨੌਕਰੀਆਂ ਵਿਚ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਨੌਕਰੀਆਂ ਦਾ ਨੈੱਟ ਨੁਕਸਾਨ ਲਗਭਗ 5,500 ਹੋਇਆ ਹੈ।ਬੀ.ਸੀ. ਕੰਜ਼ਰਵੇਟਿਵ ਨੇ ਇਸ ਲਈ ਸਿੱਧੇ ਤੌਰ 'ਤੇ ਸੱਤਾਧਾਰੀ ਐੱਨ. ਡੀ. ਪੀ. ਨੂੰ ਜ਼ਿੰਮੇਵਾਰ ਠਹਿਰਾਇਆ।
dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link