15.54C Vancouver
ADS

Oct 19, 2020 9:21 PM -

ਖੇਤਰੀ ਇਆ ਲਾਈਨਜ਼ ਵੱਲੋਂ ਔਟਵਾ ਤੋਂ ਮਦਦ ਦੀ ਮੰਗ, ਪਰ ਫੈਡਰਲ ਹਿੱਸੇਦਾਰੀ ਦੇ ਆਈਡੀਏ ਨੂੰ ਕੀਤਾ ਖਾਰਿਜ

Share On
regional-airlines-are-demanding-immediate-action-from-ottawa-but-reject-the-idea-of-a-federal-stake-in-carriers
A plane is silhouetted as it takes off from Vancouver International Airport in Richmond, B.C., Monday, May 13, 2019. Regional airlines are demanding immediate action from Ottawa to prop up the beleaguered sector, but reject the idea of a federal stake in carriers. THE CANADIAN PRESS/Jonathan Hayward

ਖੇਤਰੀ ਏਅਰਲਾਈਨਜ਼ ਵੱਲੋਂ ਔਟਵਾ ਤੋਂ ਤੁਰੰਤ ਐਕਸ਼ਨ ਲੈਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਪੈਂਡੇਮਿਕ ਦੀ ਮਾਰ ਝੱਲ ਰਹੇ ਸੈਕਟਰ ਨੂੰ ਉਭਾਰਿਆ ਜਾ ਸਕੇ, ਪਰ ਇਨ੍ਹਾਂ ਕੈਰੀਅਰਜ਼ 'ਚ ਫੈਡਰਲ ਹਿੱਸੇਦਾਰੀ ਦੇ ਆਈਡੀਏ ਨੂੰ ਖਾਰਿਜ ਕੀਤਾ ਹੈ।

ਏਅਰ ਟ੍ਰਾਂਸਪੋਰਟ ਐਸੋਸੀਏਅਸ਼ਨ ਆਫ ਕੈਨੇਡਾ ਦੇ ਪ੍ਰਧਾਨ, ਜੌਨ ਮੈਕੇਨਾ ਦਾ ਕਹਿਣਾ ਹੈ ਕਿ ਬੀਤੇ 6 ਮਹੀਨੇ ਤੋਂ ਕੈਸ਼ ਦੀ ਮੰਗ ਕੀਤੀ ਜਾ ਰਹੀ ਹੈ, ਪਰ ਸਰਕਾਰ ਨੇ ਕੋਈ ਹਾਮੀ ਨਹੀਂ ਭਰੀ।

ਉਨ੍ਹਾਂ ਕਿਹਾ ਕਿ ਕੈਨੇਡਾ ਇਕੱਲਾ ਜੀ-7 ਦੇਸ਼ ਹੈ, ਜਿੱਥੇ ਇਸ ਖੇਤਰ 'ਚ ਵਿੱਤੀ ਸਹਾਇਤਾ ਪ੍ਰਦਾਨ ਨਹੀਂ ਕੀਤੀ ਗਈ ਹੈ।

ਇੰਟਰਗਵਰਨਮੈਂਟਲ ਅਫੇਅਰਜ਼ ਮੰਤਰੀ, ਡੌਮਿਨਿਕ ਲੈਬਲੌਂ ਨੇ ਐਤਵਾਰ ਨੂੰ ਇੱਕ ਇੰਟਰਵਿਊ ਦੌਰਾਨ ਬੇਲਆਊਟ ਦੇ ਦਰਵਾਜ਼ੇ ਖੁੱਲ੍ਹੇ ਰੱਖਣ ਦੀ ਗੱਲ ਆਖੀ ਸੀ, ਅਤੇ ਇਸ 'ਚ ਔਟਵਾ ਵੱਲੋਂ ਏਅਰਲਾਈਨਜ਼ ਦੇ ਸ਼ੇਅਰ ਖਰੀਦਣ ਦੀ ਗੱਲ ਵੀ ਕਹੀ ਸੀ।

ਲੈਬਲੌਂ ਦਾ ਕਹਿਣਾ ਸੀ ਕਿ ਕਨੇਡੀਅਨ ਲੋਕ ਉਮੀਦ ਕਰਦੇ ਹਨ ਕਿ ਕਿਸੇ ਵੀ ਫੈਡਰਲ ਏਅਰਲਾਈਨ ਫੰਡਿੰਗ ਦੌਰਾਨ ਸਖਤ ਸ਼ਰਤਾਂ ਰੱਖੀਆਂ ਜਾਣ, ਜਿਸ ਨਾਲ ਕਿ ਟ੍ਰੈਵਲ ਵਾਊਚਰ ਦੇ ਮਾਮਲੇ ਨੂੰ ਧਿਆਨ 'ਚ ਲਿਆਂਦਾ ਜਾਵੇ, ਜੋ ਕਿ ਕੈਰੀਅਰਜ਼ ਨੇ ਟਿਕਟ ਰਿਫੰਡ ਕਰਨ ਦੀ ਜਗ੍ਹਾ ਯਾਤਰੀਆਂ ਨੂੰ ਦਿੱਤੇ ਸਨ।

ਬੀਤੇ ਹਫ਼ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਉੱਤਰੀ ਏਅਰਲਾਈਨਜ਼ ਲਈ ਐਮਰਜੈਂਸੀ ਫੰਡਿੰਗ ਦੇ ਤੌਰ 'ਤੇ $41 ਮਿਲੀਅਨ ਦੀ ਮਦਦ ਦਾ ਐਲਾਨ ਕੀਤਾ ਸੀ, ਜਿਸ ਨਾਲ ਕਿ ਪਿੱਛੜੇ ਇਲਾਕਿਆਂ 'ਚ ਸੇਵਾਵਾਂ ਜਾਰੀ ਰੱਖੀਆਂ ਜਾ ਸਕਣ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link