14.6C Vancouver
ADS

Feb 17, 2021 9:33 PM -

ਮੈਟਰੋ ਵੈਨਕੂਵਰ 'ਚ ਰੀਜਨਲ ਪਾਰਕਸ ਵਿੱਚ ਰਿਕਾਰਡ ਗਿਣਤੀਆਂ 'ਚ ਪਹੁੰਚ ਰਹੇ ਵਿਜ਼ਿਟਰ 

Share On
regional-parks-across-metro-vancouver-seeing-record-numbers-of-visitors
File - Regional parks across Metro Vancouver are seeing record numbers of visitors as Lower Mainland residents seek outings that comply with pandemic rules. (B.C. Government)

ਮੈਟਰੋ ਵੈਨਕੂਵਰ 'ਚ ਰੀਜਨਲ ਪਾਰਕਸ ਵਿੱਚ ਰਿਕਾਰਡ ਗਿਣਤੀਆਂ 'ਚ ਵਿਜ਼ਿਟਰਸ ਦੇ ਪਹੁੰਚਣ ਦੇ ਅੰਕੜੇ ਸਾਂਝੇ ਕੀਤੇ ਗਏ ਹਨ।

ਲੋਅਰ ਮੇਨਲੈਂਡ ਦੇ ਨਿਵਾਸੀ ਪੈਂਡੈਮਿਕ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੁਝ ਆਉਣ-ਜਾਣ ਦੀਆਂ ਪ੍ਰੀਕ੍ਰਿਆਵਾਂ ਦਾ ਹਿੱਸਾ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।

ਪਾਰਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਨਵਰੀ ਮਹੀਨੇ 'ਚ 1.2 ਮਿਲੀਅਨ ਲੋਕਾਂ ਨੇ ਪਾਰਕਸ ਤਕ ਪਹੁੰਚ ਕੀਤੀ ਸੀ।

ਇਸ ਨੂੰ ਸਾਲ 2020 ਦੇ ਜਨਵਰੀ ਮਹੀਨੇ ਦੇ ਮੁਕਾਬਲੇ ਦੁੱਗਣੇ ਤੋਂ ਵਧੇਰੇ ਗਿਣਤੀ ਦੱਸਿਆ ਗਿਆ ਹੈ।

ਬੀਤੇ ਸਾਲ ਦੀ ਪਾਰਕਸ ਵਿੱਚ ਆਉਣ-ਜਾਣ ਦੀ ਪ੍ਰੀਕਿਰਿਆ 'ਚ 38% ਦਾ ਵਾਧਾ ਦਰਜ ਕੀਤਾ ਗਿਆ ਸੀ।

ਇਸ ਦਾ ਕਾਰਨ ਲੋਕਾਂ ਦਾ ਘਰ ਦੇ ਨੇੜੇ ਰਹਿ ਕੇ ਯਾਤਰਾ ਤੋਂ ਬਚਾਅ ਕਰਨ ਅਤੇ ਕੋਵਿਡ-19 ਦੇ ਫੈਲਾਅ ਨੂੰ ਘਟਾਉਣ ਦੀ ਕੋਸ਼ਿਸ਼ ਦੱਸਿਆ ਗਿਆ ਹੈ।

ਯਾਦ ਰਹੇ ਮੈਟਰੋ ਵੈਨਕੂਵਰ ਦੇ ਸਾਰੇ ਰੀਜਨਲ ਪਾਰਕਸ ਨੂੰ ਪੈਂਡੈਮਿਕ ਦੌਰਾਨ ਖੁੱਲ੍ਹਾ ਰੱਖਿਆ ਗਿਆ ਹੈ।

ਹਾਲਾਂਕਿ ਸਰਦੀ ਦੀਆਂ ਪਰਿਸਥਿਤੀਆਂ ਵਿਚਾਲੇ ਗਰਾਊਜ਼ ਗ੍ਰਾਈਂਡ ਅਤੇ ਗਰਾਊਜ਼ ਮਾਊਂਟੇਨ ਨੂੰ ਬੰਦ ਰੱਖਿਆ ਗਿਆ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link