9.8C Vancouver
ADS

Sep 29, 2021 12:15 AM -

ਡਾ. ਬੌਨੀ ਹੈਨਰੀ ਨੇ ਐਬਟਸਫੋਰਡ ਅਤੇ ਚਿਲਿਵੈਕ ਸਮੇਤ ਫਰੇਜ਼ਰ ਹੈਲਥ ਦੇ ਕੁਝ ਇਲਾਕਿਆਂ 'ਚ ਕੋਵਿਡ-19 ਸੰਬੰਧੀ ਨਵੀਆਂ ਪਬੰਦੀਆਂ ਦਾ ਕੀਤਾ ਐਲਾਨ

Share On
regional-restrictions-imposed-in-some-areas-of-fraser-health-dr-bonnie-henry
British Columbia's provincial health officer has announced regional restrictions in an area that has seen a dramatic rise in COVID-19 cases among children as adult infections take off. (Photo - B.C. Govt.)

ਬੀ.ਸੀ. 'ਚ ਫਰੇਜ਼ਰ ਈਸਟ ਦੇ ਇਲਾਕੇ 'ਚ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਨੇ ਨਵੀਆਂ ਪਬੰਦੀਆਂ ਜਾਰੀ ਕਰ ਦਿੱਤੀਆਂ ਹਨ।

ਜਿਹੜੇ ਇਲਾਕੇ ਲਈ ਪਬੰਦੀਆਂ ਜਾਰੀ ਕੀਤੀਆਂ ਹਨ ਉਸ 'ਚ ਹੋਪ, ਚਿਲਿਵੈਕ, ਐਬਟਸਫੋਰਡ, ਮਿਸ਼ਨ ਅਤੇ ਅਗਾਜ਼ੀ-ਹੈਰੀਸਨ ਦੇ ਇਲਾਕੇ ਸ਼ਾਮਿਲ ਹਨ।

ਇਸ ਇਲਾਕੇ 'ਚ ਪਬੰਦੀਆਂ ਲਾਗੂ ਕਰਨ ਦੀ ਵਜ੍ਹਾ ਕੋਵਿਡ-19 ਮਾਮਲਿਆਂ ਦੀ ਗਿਣਤੀ 'ਚ ਵਾਧਾ ਅਤੇ ਵੈਕਸੀਨੇਟਿਡ ਲੋਕਾਂ ਦੀ ਗਿਣਤੀ ਸੀਮਤ ਹੋਣਾ ਦੱਸਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਨਵੀਆਂ ਪਬੰਦੀਆਂ ਦੌਰਾਨ ਕਿਸੇ ਘਰ ਜਾਂ ਸੀਮਤ ਜਗ੍ਹਾ ਵਾਲੀ ਇੰਡੋਰ ਥਾਂ 'ਚ 5 ਮੈਂਬਰਾਂ ਜਾਂ ਪਰਿਵਾਰ ਦੇ 5 ਮੈਂਬਰਾਂ ਨਾਲ ਇੱਕ ਵਧੇਰੇ ਮੈਂਬਰ ਤਕ ਇਕੱਤਰਤਾ ਦੀ ਇਜਾਜਤ ਹੋਵੇਗੀ।

ਆਊਟਡੋਰ ਜਗ੍ਹਾ 'ਤੇ ਇਹ ਗਿਣਤੀ 10 ਤਕ ਰੱਖਣ ਦੀ ਇਜਾਜਤ ਦਿੱਤੀ ਗਈ ਹੈ।

ਜੇਕਰ ਸਾਰੇ ਲੋਕ ਵੈਕਸੀਨੇਟਿਡ ਹੋਣ ਤਾਂ ਇਸ 'ਚ ਤਬਦੀਲੀ ਕੀਤੀ ਜਾ ਸਕੇਗੀ।

ਵਿਆਹਾਂ ਅਤੇ ਕਾਨਫਰੈਂਸ ਜਿਹੇ ਈਵੈਂਟਸ ਲਈ ਇਕੱਠਾਂ ਦੀ ਗਿਣਤੀ ਨੂੰ 10 ਤਕ ਸੀਮਤ ਕੀਤਾ ਗਿਆ ਹੈ।

ਆਊਟਡੋਰ ਇਕੱਠ ਲਈ ਅਜਿਹੀ ਜਗ੍ਹਾ 50 ਲੋਕ ਇਕੱਠੇ ਹੋ ਸਕਣਗੇ।

ਹਾਲਾਂਕਿ ਇਸ 'ਚ ਵੀ ਸਾਰਿਆਂ ਦੀ ਪੂਰੀ ਤਰ੍ਹਾਂ ਵੈਕਸੀਨੇਟਿਡ ਹੋਣ 'ਤੇ ਢਿੱਲ ਵਰਤੀ ਜਾ ਸਕੇਗੀ।

ਡਾ. ਬੌਨੀ ਹੈਨਰੀ ਨੇ ਕਿਹਾ ਕਿ ਇਸ ਇਲਾਕੇ 'ਚ ਹਸਪਤਾਲਾਂ 'ਚ ਦਾਖਲੇ ਵਧੇ ਹਨ ਅਤੇ ਸਰਜਰੀਆਂ ਰੱਦ ਕਰਨੀਆਂ ਪੈ ਰਹੀਆਂ ਹਨ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link