13.08C Vancouver
ADS

Nov 21, 2024 5:08 PM - Connect Newsroom

ਕੈਨੇਡੀਅਨਾਂ ਲਈ ਰਾਹਤ ਭਰੀ ਖ਼ਬਰ: ਗ੍ਰੋਸਰੀ ਤੋਂ ਲੈ ਕੇ ਕੁਝ ਚੀਜ਼ਾਂ ’ਤੇ ਜੀ.ਐਸ.ਟੀ. ਵਿਚ ਮਿਲੀ ਛੋਟ

Share On
relief-for-canadians-gst-exemption-on-selected-grocery-items
Additionally, Trudeau mentioned that his government will issue $250 cheques to many Canadians next year.(Photo: The Canadian Press)

ਕੈਨੇਡੀਅਨਾਂ ਲਈ ਵੱਡੀ ਰਾਹਤ ਹੈ। ਪੀ.ਐੱਮ. ਜਸਿਟਨ ਟਰੂਡੋ ਨੇ ਰੈਸਟੋਰੈਂਟ ਖਾਣੇ ਤੋਂ ਲੈ ਕੇ ਬੱਚਿਆਂ ਦੇ ਖਿਡੌਣਿਆਂ ਤੱਕ ’ਤੇ ਦੋ ਮਹੀਨਿਆਂ ਲਈ ਜੀ. ਐੱਸ.ਟੀ ਛੋਟ ਦੇਣ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕ੍ਰਿਸਮਸ ਟ੍ਰੀ, ਬੱਚਿਆਂ ਦੇ ਖਿਡੌਣੇ ਅਤੇ ਰੈਸਟੋਰੈਟ ਦੇ ਖਾਣੇ ’ਤੇ ਕੈਨੇਡੀਅਨਾਂ ਨੂੰ ਹੁਣ ਸੇਲ ਟੈਕਸ ਨਹੀਂ ਦੇਣਾ ਪਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਗਲੇ ਸਾਲ ਬਹੁਤ ਸਾਰੇ ਕੈਨੇਡੀਅਨਾ ਨੂੰ 250 ਡਾਲਰ ਦੇ ਚੈੱਕ ਵੀ ਭੇਜੇਗੀ।ਪੀ.ਐੱਮ. ਟਰੂਡੋ ਨੇ ਕਿਹਾ ਕਿ ਸਰਕਾਰ ਉਨ੍ਹਾਂ ਸਾਰੇ ਕੈਨੇਡੀਅਨਾ ਨੂੰ $250 ਦੇ ਚੈਕ ਭੇਜੇਗੀ ਜਿਨ੍ਹਾਂ ਦੀ 2023 ਵਿਚ ਟੈਕਸ ਤੋਂ ਬਾਅਦ $150,000 ਤੱਕ ਇਨਕਮ ਰਹੀ ਹੈ। ਇਹ ਪੇਮੈਂਟ ਕੰਮ ਕਰਨ ਵਾਲੇ ਕੈਨੇਡੀਅਨਾਂ ਦੀ ਛੋਟ ਪ੍ਰੋਗਰਾਮ ਤਹਿਤ ਮਾਰਚ 2025 ਦੇ ਸ਼ੁਰੂ ਵਿਚ 18.7 ਮਿਲੀਅਨ ਕੈਨੇਡੀਅਨਾਂ ਨੂੰ ਮਿਲੇਗੀ।

ਉਥੇ ਹੀ, ਜੀ.ਐੱਸ.ਟੀ. ਰਾਹਤ ਦੇ ਮਾਮਲੇ ਵਿਚ ਸਰਕਾਰ ਦਾ ਕਹਿਣਾ ਹੈ ਕਿ 14 ਦਸੰਬਰ ਤੋਂ 15 ਫਰਵਰੀ ਤੱਕ ਦੇ ਦੋ ਮਹੀਨਿਆਂ ਦੌਰਾਨ ਪਰਿਵਾਰਾਂ ਨੂੰ $2,000 ਦੇ ਖਰਚ ’ਤੇ $100 ਦੀ ਬਚਤ ਹੋਵੇਗੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link