20.31C Vancouver
ADS

Oct 16, 2020 10:34 PM -

ਨੈਕਅਸਪ ਇਲਾਕੇ ਦੇ ਇੱਕ ਸਾਲ ਤੋਂ ਵਧੇਰੇ ਸਮੇਂ ਤੋਂ ਲਾਪਤਾ 35 ਸਾਲਾ ਵਿਅਕਤੀ ਦੇ ਮਿਲੇ ਅਵਸ਼ੇਸ਼

Share On
remains-of-missing-35-year-old-nakusp-man-found-more-than-a-year-after-disappearence
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਬੀ.ਸੀ. 'ਚ ਨੈਕਅਸਪ ਇਲਾਕੇ 'ਚ ਲਾਪਤਾ ਹੋਣ ਤੋਂ ਇੱਕ ਸਾਲ ਤੋਂ ਵਧੇਰੇ ਸਮਾਂ ਬੀਤ ਜਾਣ ਤੋਂ ਬਾਅਦ, 35 ਸਾਲਾ ਵਿਅਕਤੀ ਦੇ ਅਵਸ਼ੇਸ਼ ਮਿਲੇ ਹਨ।

ਆਰ.ਸੀ.ਐਮ.ਪੀ. ਕੌਰਪੋਰਲ, ਜੈਸੀ ਓ' ਡੋਨਾਘਨੀ ਦਾ ਕਹਿਣਾ ਹੈ ਕਿ ਕ੍ਰਿਸਟੋਫਰ ਸੈਨਫੋਰਡ ਨਾਮ ਦੇ ਵਿਅਕਤੀ ਦਾ ਮ੍ਰਿਤ ਸ਼ਰੀਰ 10 ਅਕਤੂਬਰ ਨੂੰ ਮਿਲਿਆ ਸੀ।

ਹਾਈਕਿੰਗ ਕਰਨ ਗਏ ਇੱਕ ਜੋੜੇ ਨੇ ਨੀਡਲਸ ਦੇ ਇਲਾਕੇ 'ਚ 'ਅੱਪਰ ਐਰੋ ਲੇਕ' ਦੇ ਇਲਾਕੇ 'ਚ ਮ੍ਰਿਤ ਵਿਅਕਤੀ ਦੇ ਅਵਸ਼ੇਸ਼ ਵੇਖੇ ਸਨ।

ਸੈਨਫੋਰਡ ਨੂੰ ਬੀਤੇ ਸਾਲ 5 ਅਗਸਤ ਨੂੰ ਲਾਪਤਾ ਹੋਇਆ ਦੱਸਿਆ ਗਿਆ ਸੀ।

ਉਸ ਦੇ ਪਿਕ-ਅਪ ਟਰੱਕ ਦੀ ਕੁਝ ਸਮੇਂ ਬਾਅਦ ਫੌਕੀਅਰ ਦੇ ਇਲਾਕੇ 'ਚ ਭਾਲ ਹੋਈ ਸੀ।

ਪੁਲਿਸ ਦਾ ਕਹਿਣਾ ਹੈ ਕਿ ਪੀੜਤ ਬਾਰੇ ਪਰਿਵਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ, ਅਤੇ ਜਾਂਚ ਕੀਤੀ ਜਾ ਰਹੀ ਹੈ ਕਿ ਮਾਮਲੇ 'ਚ ਕੋਈ ਅਪਰਾਧਿਕ ਗਤੀਵਿਧੀ ਤਾਂ ਸ਼ਾਮਿਲ ਨਹੀਂ ਹੈ।

Latest news

canada-deports-111-foreign-nationals-linked-to-extortion-and-organized-crime
Punjabi

ਕੈਨੇਡਾ ਵਿੱਚ ਐਕਸਟੋਸ਼ਨ ਤੇ ਸੰਗਠਿਤ ਅਪਰਾਧ ਨਾਲ ਜੁੜੇ 111 ਵਿਦੇਸ਼ੀ ਨਾਗਰਿਕ ਡਿਪੋਰਟ

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਐਕਸਟੋਸ਼ਨ ਅਤੇ ਸੰਗਠਿਤ ਅਪਰਾਧ ਨੈੱਟਵਰਕ ਨਾਲ ਜੁੜੇ 100 ਤੋਂ ਵੱਧ ਮੁਲਜ਼ਮਾਂ ਨੂੰ ਦੇਸ਼ ਤੋਂ ਡਿਪੋਰਟ ਕਰਨ ਦਾ ਐਲਾਨ ਕੀਤਾ ਹੈ। ਏਜੰਸੀ ਵੱਲੋਂ ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ, ਇਸ ਕਾਰਵਾਈ ਦੌਰਾਨ 3 ਸਤੰਬਰ ਤੱਕ ਕੈਨੇਡਾ ਦੇ ਵੱਖ-ਵੱਖ ਖੇਤਰਾਂ ਵਿਚ 188 ਰੀਮੂਵਲ ਔਰਡਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿਚੋਂ 111 ਵਿਦੇਸ਼ੀ ਨਾਗਰਿਕਾਂ ਨੂੰ ਸਫ਼ਲਤਾਪੂਰਵਕ ਬਾਹਰ ਕੱਢ ਦਿੱਤਾ ਗਿਆ ਹੈ।
surrey-municipal-election-nominations-close-with-seven-mayoral-candidates
Punjabi

ਸਰੀ ਨਗਰ ਪਾਲਿਕਾ ਚੋਣਾਂ: ਮੇਅਰ ਅਹੁਦੇ ਲਈ ਸੱਤ ਉਮੀਦਵਾਰ ਮੈਦਾਨ ਵਿੱਚ

ਸਰੀ ਵਿਚ ਹੋਣ ਜਾ ਰਹੀਆਂ ਨਗਰ ਪਾਲਿਕਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਖ਼ਤਮ ਹੋ ਗਈ ਹੈ ਅਤੇ ਇੱਕ ਮੇਅਰ ਤੇ 8 ਕੌਂਸਲਰ ਅਤੇ 6 ਸਕੂਲ ਟਰੱਸਟੀ ਸਮੇਤ 15 ਸੀਟਾਂ ਲਈ ਤਕਰੀਬਨ 100 ਉਮੀਦਵਾਰ ਮੈਦਾਨ ਵਿਚ ਹਨ। ਮੇਅਰ ਅਹੁਦੇ ਲਈ ਇਸ ਵਾਰ ਸੱਤ ਉਮੀਦਵਾਰ ਆਹਮੋ-ਸਾਹਮਣੇ ਹਨ, ਜਿਨ੍ਹਾਂ ਵਿਚ ਲਿੰਡਾ ਐਨਿਸ, ਬ੍ਰੈਂਡਾ ਲੌਕ, ਡੱਗ ਮੈਕਕੈਲਮ, ਹੋਂਵੀਰ ਸਿੰਘ ਰੰਧਾਵਾ, ਮਾਈਕ ਸਟਾਰਚਕ, ਟ੍ਰੌਏ ਵੈਨ-ਵਲੀਟ ਅਤੇ ਈਗਲ ਐਮਨਜ਼ ਸ਼ਾਮਲ ਹਨ। ਇਸ ਤੋਂ ਇਲਾਵਾ ਸਿਟੀ ਕੌਂਸਲ ਦੀਆਂ ਅੱਠ ਸੀਟਾਂ ਲਈ 65 ਅਤੇ ਸਕੂਲ ਬੋਰਡ ਦੀਆਂ ਛੇ ਸੀਟਾਂ ਲਈ 23 ਉਮੀਦਵਾਰ ਚੋਣ ਲੜ ਰਹੇ ਹਨ।
27-year-old-punjabi-man-arrested-in-brampton-carjacking-attempts-and-knife-attack
Punjabi

ਬ੍ਰੈਂਪਟਨ ’ਚ ਕਾਰ ਖੋਹਣ ਦੀਆਂ ਕੋਸ਼ਿਸ਼ਾਂ ਤੇ ਚਾਕੂ ਨਾਲ ਹਮਲਾ, 27 ਸਾਲਾ ਪੰਜਾਬੀ ਨੌਜਵਾਨ ਗ੍ਰਿਫਤਾਰ

ਓਨਟਾਰੀਓ ਦੀ ਪੀਲ ਪੁਲਿਸ ਨੇ ਇੱਕ 27 ਸਾਲਾ ਪੰਜਾਬੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ, ਇਹ ਗ੍ਰਿਫਤਾਰੀ ਬ੍ਰੈਂਪਟਨ ਵਿਚ ਕਾਰ ਖੋਹਣ ਦੀਆਂ ਲੜੀਵਾਰ ਕੋਸ਼ਿਸ਼ਾਂ, ਘਰ ਵਿਚ ਜਬਰਨ ਵੜਨ ਅਤੇ ਇੱਕ ਵਿਅਕਤੀ 'ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਹੋਈ ਹੈ।
36-year-old-man-dies-in-edmonton-police-shooting-asirt-to-investigate
Punjabi

ਐਡਮਿੰਟਨ ’ਚ ਪੁਲਿਸ ਦੀ ਗੋਲੀਬਾਰੀ ਵਿੱਚ 36 ਸਾਲਾ ਵਿਅਕਤੀ ਦੀ ਮੌਤ, ASIRT ਕਰੇਗੀ ਜਾਂਚ

ਐਡਮਿੰਟਨ ਦੇ ਸਾਊਥ ਵੈਸਟ ਇਲਾਕੇ ਵਿੱਚ ਐਤਵਾਰ ਸਵੇਰੇ ਪੁਲਿਸ ਦੀ ਗੋਲੀਬਾਰੀ ਵਿੱਚ ਇੱਕ 36 ਸਾਲਾ ਵਿਅਕਤੀ ਦੀ ਮੌਤ ਹੋ ਗਈ। ਇਹ ਘਟਨਾ ਇੱਕ ਘਰ ਵਿੱਚ ਔਰਤ ਅਤੇ ਇੱਕ ਬੱਚੇ ਨੂੰ ਗੋਲੀ ਲੱਗਣ ਦੀ ਰਿਪੋਰਟ ਤੋਂ ਬਾਅਦ ਵਾਪਰੀ। ਐਡਮਿੰਟਨ ਪੁਲਿਸ ਸਰਵਿਸਸ ਮੁਤਾਬਕ ਅਧਿਕਾਰੀਆਂ ਨੂੰ Donsdale ਡ੍ਰਾਈਵ ਅਤੇ 45 ਐਵੇਨਿਊ ਨੇੜੇ ਇੱਕ ਘਰ ਵਿੱਚ ਬੰਦੂਕਧਾਰੀ ਵਿਅਕਤੀ ਦੇ ਦਾਖਲ ਹੋਣ ਅਤੇ ਇੱਕ ਔਰਤ ਤੇ ਬੱਚੇ ਨੂੰ ਗੋਲੀ ਮਾਰਨ ਦੀ ਸੂਚਨਾ ਮਿਲੀ ਸੀ। ਪੁਲਿਸ ਜਦੋਂ ਮੌਕੇ ’ਤੇ ਪਹੁੰਚੀ ਤਾਂ ਉਨ੍ਹਾਂ ਨੂੰ ਕੁਝ ਜ਼ਖਮੀ ਲੋਕ ਘਰ ਦੇ ਬਾਹਰ ਮਿਲੇ।
calgary-shaw-byelection-voters-head-to-polls-today
Punjabi

ਕੈਲਗਰੀ-ਸ਼ਾਅ ਉਪ ਚੋਣਾਂ ਲਈ ਅੱਜ ਪੈ ਰਹੀਆਂ ਵੋਟਾਂ

ਕੈਲਗਰੀ-ਸ਼ਾਅ ਉਪ-ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਇਸ ਚੋਣ ਮੈਦਾਨ ਵਿੱਚ ਪੰਜ ਉਮੀਦਵਾਰ ਕਿਸਮਤ ਅਜ਼ਮਾ ਰਹੇ ਹਨ, ਜਿਨ੍ਹਾਂ ਵਿੱਚ ਯੂ.ਸੀ.ਪੀ. ਵੱਲੋਂ Mike Derry, NDP ਵੱਲੋਂ Kyle Campbell, ਪ੍ਰੋਗਰੈਸਿਵ ਟੋਰੀ ਪਾਰਟੀ ਵੱਲੋਂ Kyle Joseph, ਲਿਬਰਲ ਪਾਰਟੀ ਵੱਲੋਂ John Roggeveed ਅਤੇ independent ਉਮੀਦਵਾਰ ਵਜੋਂ Rolly Ashdown ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link