15.14C Vancouver
ADS

Nov 9, 2020 9:37 PM -

ਬੀ.ਸੀ. 'ਚ ਕਿਰਾਏ ਦੇ ਵਾਧਿਆਂ 'ਤੇ ਲੱਗੀ ਰੋਕ ਨੂੰ ਕੀਤਾ ਐਕਸਟੈਂਡ, ਘੱਟੋ-ਘੱਟ ਜੁਲਾਈ ਤੱਕ ਨਹੀਂ ਵਧਾਏ ਜਾ ਸਕਦੇ ਕਿਰਾਏ

Share On
rents-wont-climb-in-b-c-until-at-least-july-2021-as-province-extends-freeze
Municipal Affairs and Housing Minister Selina Robinson listens during a housing announcement in Coquitlam, B.C., on April 13, 2018. Tenants in British Columbia will be protected from rent increases until at least next summer. THE CANADIAN PRESS/Darryl Dyck

ਬੀ.ਸੀ. 'ਚ ਕਿਸੇ ਵੀ ਕਿਰਾਏ ਦੇ ਵਾਧੇ 'ਤੇ ਲੱਗੀ ਰੋਕ ਨੂੰ ਤੁਰੰਤ ਪ੍ਰਭਾਵ ਨਾਲ ਐਕਸਟੈਂਡ ਕੀਤਾ ਜਾ ਰਿਹਾ ਹੈ।

10 ਜੁਲਾਈ 2021 ਤੱਕ ਕੋਈ ਵੀ ਕਿਰਾਏ ਨਹੀਂ ਵਧਾਏ ਜਾ ਸਕਣਗੇ।

ਐਮਰਜੈਂਸੀ ਪ੍ਰੋਗਰਾਮ ਐਕਟ ਅਤੇ ਕੋਵਿਡ-19 ਸੰਬੰਧੀ ਐਕਟ ਦੇ ਤਹਿਤ ਇਹ ਫੈਸਲਾ ਲਿਆ ਗਿਆ ਹੈ।

ਫ਼ਿਲਹਾਲ ਇਹ ਇੱਕ ਅੰਤਰਿਮ ਨਿਰਦੇਸ਼ ਹੈ, ਜਿਸ ਨਾਲ ਕਿ ਕਿਰਾਏਦਾਰਾਂ ਅਤੇ ਮਾਲਿਕਾਂ ਨੂੰ ਐਡਵਾਂਸ ਨੋਟਿਸ ਮਿਲ ਸਕੇ।

1 ਦਿਸੰਬਰ 2020 ਨੂੰ ਹੋਣ ਵਾਲੇ ਕਿਰਾਏ ਦੇ ਵਾਧੇ 'ਤੇ ਫ਼ਿਲਹਾਲ ਰੋਕ ਲਗਾ ਦਿੱਤੀ ਗਈ ਹੈ।

ਜੁਲਾਈ ਵੇਲੇ ਤੱਕ ਦੇ ਪੈਂਡਿੰਗ ਪਏ ਕਿਰਾਏ ਦੇ ਵਾਧੇ ਵੀ ਰੋਕ ਦਿੱਤੇ ਗਏ ਹਨ। ਮਿਊਨਿਸਪਲ ਅਫੇਅਰਸ ਅਤੇ ਹਾਊਸਿੰਗ ਮੰਤਰੀ, ਸਿਲੀਨਾ ਰੌਬਿਨਸਨ ਨੇ ਕਿਹਾ ਕਿ, "ਅਸੀਂ ਜਾਣਦੇ ਹਾਂ ਕਿ, ਬਹੁਤ ਸਾਰੇ ਕਿਰਾਏਦਾਰ ਅਜੇ ਵੀ ਇੰਕਮ ਦੀ ਘਾਟ ਤੋਂ ਪ੍ਰਭਾਵਿਤ ਹਨ, ਅਤੇ ਕਿਰਾਏ 'ਚ ਛੋਟਾ ਜਿਹਾ ਵਾਧਾ ਵੀ ਉਨ੍ਹਾਂ ਲਈ ਮੁਸ਼ਕਿਲ ਖੜੀ ਕਰ ਸਕਦਾ ਹੈ।"

ਉਨ੍ਹਾਂ ਕਿਹਾ ਕਿ ਇਸੇ ਕਾਰਨ ਕਿਰਾਏਦਾਰਾਂ ਨੂੰ ਪੈਂਡੇਮਿਕ ਦਰਮਿਆਨ ਵਧੇਰੇ ਸਿਕਿਉਰਿਟੀ ਪ੍ਰਦਾਨ ਕਰਨ ਲਈ ਕਿਰਾਏ ਦੇ ਵਾਧੇ ਨੂੰ ਫ੍ਰੀਜ਼ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਸ਼ਕਿਲ ਦੀ ਇਸ ਘੜੀ 'ਚ ਸਾਰੇ ਲੋਕ ਇਕੱਠੇ ਹਨ ਅਤੇ ਮਾਲਿਕਾਂ ਅਤੇ ਕਿਰਾਏਦਾਰਾਂ ਲਈ ਜ਼ਰੂਰੀ ਹੈ ਕਿ ਉਹ ਆਪਣੇ ਘਰਾਂ 'ਚ ਰਹਿ ਸਕਣ।

ਯਾਦ ਰਹੇ ਸੂਬਾ ਸਰਕਾਰ ਨੇ ਰੈਂਟ 'ਚ ਵਾਧੇ 'ਤੇ ਰੋਕ 18 ਮਾਰਚ 2020 ਨੂੰ ਐਲਾਨੀ ਸੀ ਅਤੇ ਇਸ ਦਾ ਅੰਤ 1 ਦਿਸੰਬਰ ਨੂੰ ਹੋਣਾ ਸੀ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link