12.21C Vancouver
ADS

Jan 5, 2021 8:35 AM -

ਖੇਤੀ ਕਾਨੂੰਨ ਰੱਦ ਕਰੋ, ਇਸਨੂੰ ਅਣਖ ਦਾ ਮੁਦਾ ਨਾ ਬਣਾਓ: ਅਸ਼ੋਕ ਗਹਿਲੋਤ ਨੇ ਕੇਂਦਰ ਨੂੰ ਕਿਹਾ

Share On
repeal-farm-laws-dont-make-it-prestige-issue-ashok-gehlot-to-centre
Repeal farm laws, don't make it prestige issue: Rajasthan CM

ਅੱਜ ਮੰਗਲਵਾਰ ਨੂੰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਲਗਾਤਾਰ ਗੱਲ ਕਰਦੇ ਰਹਿਣਾ ਚਾਹੀਦਾ ਹੈ, ਨਵੇਂ ਖੇਤੀ ਕਾਨੂੰਨ ਨੂੰ ਲੈਕੇ ਉਹਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਅਤੇ ਇਸਨੂੰ ਆਪਣੀ ਅਣਖ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ|

ਗਹਿਲੋਤ ਨੇ ਟਵੀਟ ਕੀਤਾ,"ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਬੈਠਕ 'ਚ 4 ਦਿਨ ਕਿਉਂ ਪਾ ਰਹੀ ਹੈ? ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਪਹਿਲਾਂ ਈ ਕਹਿ ਦਿੱਤਾ ਹੈ ਕਿ ਕੇਂਦਰ ਸਰਕਾਰ ਨਵੇਂ ਖੇਤੀ ਕਾਨੂੰਨ ਵਾਪਸ ਲਵੇ| ਇਸ ਠੰਢ ਦੇ ਮੌਸਮ 'ਚ ਸਰਕਾਰ ਨੂੰ ਕਿਸਾਨਾਂ ਨਾਲ ਰੋਜ਼ਾਨਾ ਗੱਲ ਕਰਨੀ ਚਾਹੀਦੀ ਹੈ ਅਤੇ ਉਹਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ|"

ਉਹਨਾਂ ਅੱਗੇ ਲਿਖਿਆ,"ਜੇ ਕਿਸੇ ਸਰਕਾਰ ਵੱਲੋਂ ਜਨਤਾ ਦੀਆਂ ਭਾਵਨਾਵਾਂ ਦਾ ਧਿਆਨ ਰੱਖਣਾ ਹੋਵੇ, ਤਾਂ ਜਮਹੂਰੀਅਤ ਵਿੱਚ ਇਸਦਾ ਹਮੇਸ਼ਾ ਸਵਾਗਤ ਹੁੰਦਾ ਹੈ| ਕੇਂਦਰ ਸਰਕਾਰ ਨੂੰ ਇਸਨੂੰ ਆਪਣੀ ਅਣਖ ਦਾ ਮੁੱਦਾ ਨਹੀਂ ਬਣਾਉਣਾ ਚਾਹੀਦਾ| ਕਿਸਾਨ ਸਾਡੇ ਅੰਨਦਾਤਾ ਹਨ ਅਤੇ ਇਹ ਸਰਕਾਰ ਦਾ ਮੌਲਿਕ ਫਰਜ਼ ਹੈ ਕਿ ਉਹ ਉਹਨਾਂ ਦੀਆਂ ਮੰਗਾਂ ਮੰਨੇ|"

ਦੱਸਣਯੋਗ ਹੈ ਕਿ ਕੱਲ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਬਿਆਨ ਤੋਂ ਬਾਅਦ ਇਹ ਬਿਆਨ ਆਇਆ, ਜਦੋਂ ਕੇਂਦਰ ਅਤੇ ਕਿਸਾਨਾਂ ਵਿਚਾਲੇ ਹੋਈ ਸੱਤਵੇਂ ਦੌਰ ਦੀ ਗੱਲ-ਬਾਤ ਕਿਸੇ ਤਣ-ਪੱਤਣ ਨਹੀਂ ਲੱਗੀ, ਕਿਉਂਕਿ ਕਿਸਾਨ ਤਿੰਨ ਖੇਤੀ ਕੰਨੂਨਾਂ ਨੂੰ ਵਾਪਸ ਲੈਣ ਤੇ ਹੀ ਅੜੇ ਹੋਏ ਹਨ|

ਹਾਲਾਂਕਿ ਕੇਂਦਰੀ ਮੰਤਰੀ ਨੇ ਆਖਿਆ ਸੀ ਕਿ ਉਹ 8 ਜਨਵਰੀ ਨੂੰ ਹੋਣ ਵਾਲੀ ਅਗਲੀ ਬੈਠਕ ਨੂੰ ਲੈਕੇ "ਆਸਵੰਦ" ਹਨ ਕਿ ਉਸ ਵਿੱਚ ਕੋਈ ਸਿੱਟਾ ਜ਼ਰੂਰ ਨਿਕਲੇਗਾ|

ਗ਼ੌਰਤਲਬ ਹੈ ਕਿ ਤਿੰਨ ਨਵੇਂ ਕਿਸਾਨ ਬਿੱਲਾਂ- ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਖ਼ਿਲਾਫ਼ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ; ਉਹਨਾਂ ਮੁਤਾਬਕ ਇਨ੍ਹਾਂ ਕਾਨੂੰਨਾਂ ਨਾਲ ਐੱਮਐੱਸਪੀ ਅਤੇ ਮੰਡੀ ਪ੍ਰਣਾਲੀ 'ਤੇ ਇਸਦਾ ਪ੍ਰਭਾਵ ਪਵੇਗਾ ਅਤੇ ਕਿਸਾਨ ਵੱਡੇ ਵਪਾਰੀਆਂ ਦੀ ਦਇਆ 'ਤੇ ਰਹਿ ਜਾਵੇਗਾ|

Latest news

woman-robbed-in-vancouvers-marpole-area-police-seek-witnesses
Punjabi

ਵੈਨਕੂਵਰ ਦੇ ਮਾਰਪੋਲ ਇਲਾਕੇ ’ਚ ਮਹਿਲਾ ਕੋਲੋਂ ਲੁੱਟ-ਖੋਹ, ਪੁਲਿਸ ਨੇ ਚਸ਼ਮਦੀਦਾਂ ਤੋਂ ਮੰਗੀ ਮਦਦ

ਵੈਨਕੂਵਰ ਦੇ ਮਾਰਪੋਲ ਇਲਾਕੇ ਵਿਚ ਇੱਕ ਮਹਿਲਾਂ ਕੋਲੋਂ ਲੁੱਟ-ਖੋਹ ਦੀ ਵਾਰਦਾਤ ਹੋਈ ਹੈ, ਜਿਸ ਦੀ ਜਾਂਚ ਦੇ ਸਬੰਧ ਵਿਚ ਪੁਲਿਸ ਵਲੋਂ ਚਸ਼ਮਦੀਦਾਂ ਕੋਲੋਂ ਮਦਦ ਮੰਗੀ ਗਈ ਹੈ। ਪੁਲਿਸ ਅਨੁਸਾਰ, ਘਟਨਾ 27 ਅਗਸਤ ਨੂੰ ਤੜਕੇ ਲਗਭਗ 1:30 ਵਜੇ ਵਾਪਰੀ, ਮਹਿਲਾ ਦੱਖਣ-ਪੱਛਮੀ ਮਰੀਨ ਡਰਾਈਵ ਨੇੜੇ ਗ੍ਰੈਨਵਿਲ ਸਟ੍ਰੀਟ ਦੇ 8600-ਬਲਾਕ ਦੀ ਵੈਸਟ ਲੇਨ ਵਿਚ ਪੈਦਲ ਜਾ ਰਹੀ ਸੀ, ਜਿਸ ਦੌਰਾਨ ਇੱਕ ਸ਼ੱਕੀ ਨੇ ਉਸ ਦੇ ਮੂੰਹ 'ਤੇ ਮੁੱਕਾ ਮਾਰ ਕੇ ਪਰਸ ਖੋਹ ਲਿਆ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ।
mysterious-floating-island-spotted-on-b-c-s-williston-lake-boaters-warned-to-stay-away
Punjabi

ਵਿਲਿਸਟਨ ਲੇਕ ’ਚ ਦਿਖਿਆ ਰਹੱਸਮਈ ਤੈਰਦਾ ਆਈਲੈਂਡ, ਬੋਟਿੰਗ ਕਰਨ ਵਾਲਿਆਂ ਨੂੰ ਜਾਰੀ ਕੀਤੀ ਗਈ ਚਿਤਾਵਨੀ

ਬੀ.ਸੀ. ਦੀ ਵਿਲਿਸਟਨ ਲੇਕ ਵਿਚ ਦਿਖਾਈ ਦਿੱਤੇ ਇੱਕ ਰਹੱਸਮਈ ਤੈਰਦੇ ਹੋਏ ਆਈਲੈਂਡ ਨੂੰ ਲੈ ਕੇ ਪ੍ਰਸ਼ਾਸਨ ਨੇ ਬੋਟਿੰਗ ਕਰਨ ਵਾਲਿਆਂ ਲਈ ਸਖ਼ਤ ਚਿਤਾਵਨੀ ਜਾਰੀ ਕੀਤੀ ਹੈ। ਬੀਸੀ ਹਾਈਡਰੋ ਦੇ ਬੁਲਾਰੇ Bob Gammer ਅਨੁਸਾਰ, ਇਹ ਫਲੋਟਿੰਗ ਆਈਲੈਂਡ ਲਗਭਗ ਇੱਕ ਹੈਕਟੇਅਰ ਜਿੰਨਾ ਵੱਡਾ ਹੈ ਅਤੇ ਪੂਰੀ ਤਰ੍ਹਾਂ ਹਰੇ-ਭਰੇ ਰੁੱਖਾਂ ਅਤੇ ਹਰਿਆਵਲ ਨਾਲ ਢੱਕਿਆ ਹੋਇਆ ਹੈ।
relief-for-surrey-residents-no-new-extortion-or-shooting-cases-reported-in-august
Punjabi

ਸਰੀ ਵਾਸੀਆਂ ਲਈ ਰਾਹਤ: ਅਗਸਤ ’ਚ ਐਕਸਟੌਰਸ਼ਨ ਤੇ ਸ਼ੂਟਿੰਗ ਦਾ ਕੋਈ ਨਵਾਂ ਮਾਮਲਾ ਨਹੀਂ

ਸਰੀ ਪੁਲਿਸ ਸਰਵਿਸ ਨੇ ਸ਼ਹਿਰ ਦੇ ਵਸਨੀਕਾਂ ਅਤੇ ਕਾਰੋਬਾਰੀਆਂ ਲਈ ਇੱਕ ਰਾਹਤ ਭਰੀ ਖ਼ਬਰ ਸਾਂਝੀ ਕੀਤੀ ਹੈ। ਐਸ.ਪੀ.ਐਸ. ਵੱਲੋਂ ਜਾਰੀ ਤਾਜ਼ਾ ਬਿਆਨ ਅਨੁਸਾਰ, ਅਗਸਤ ਦੇ ਪੂਰੇ ਮਹੀਨੇ ਦੌਰਾਨ ਸਰੀ ਸ਼ਹਿਰ ਵਿਚ ਐਕਟੋਸ਼ਨ ਦੀ ਕੋਈ ਵੀ ਨਵੀਂ ਧਮਕੀ ਜਾਂ ਇਸ ਨਾਲ ਸਬੰਧਤ ਸ਼ੂਟਿੰਗ ਦਾ ਕੋਈ ਮਾਮਲਾ ਨਹੀਂ ਆਇਆ ਹੈ।
b-c-government-announces-nearly-1-200-new-child-care-spaces-across-22-school-districts
Punjabi

ਸਰੀ ਸਮੇਤ ਬੀ.ਸੀ. ਦੇ 22 ਸਕੂਲ ਜ਼ਿਲ੍ਹਿਆਂ ’ਚ 1,200 ਨਵੇਂ ਚਾਈਲਡ ਕੇਅਰ ਸਪੇਸ ਦਾ ਐਲਾਨ

ਬੀ.ਸੀ. ਸਰਕਾਰ ਵੱਲੋਂ ਸਰੀ ਸਮੇਤ ਸੂਬੇ ਦੇ 22 ਸਕੂਲ ਜ਼ਿਲ੍ਹਿਆਂ ਵਿਚ ਲਗਭਗ 1,200 ਨਵੇਂ ਲਾਇਸੰਸਸ਼ੁਦਾ before-and after-ਸਕੂਲ ਚਾਈਲਡ ਕੇਅਰ ਸਪੇਸ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਸਰੀ ਸਕੂਲ ਡਿਸਟ੍ਰਿਕਟ ਵਿਚ Peace Arch Elementary ਅਤੇ Theresa Clarke Elementary ਦੋਵਾਂ ਵਿਚੋਂ ਹਰ ਸਕੂਲ ਵਿਚ 24 ਨਵੇਂ ਚਾਈਲਡ ਕੇਅਰ ਸਪੇਸ ਤਿਆਰ ਕੀਤੇ ਜਾਣਗੇ।
nearly-400-alberta-specialist-doctors-show-interest-in-new-dual-practice-surgery-model
Punjabi

ਐਲਬਰਟਾ ਦੇ ਨਵੇਂ ਡਿਊਲ ਪ੍ਰੈਕਟਿਸ ਸਿਸਟਮ ਲਈ 400 ਦੇ ਕਰੀਬ ਮਾਹਰ ਡਾਕਟਰਾਂ ਨੇ ਦਿਖਾਈ ਦਿਲਚਸਪੀ

ਐਲਬਰਟਾ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਨਵੇਂ ਦੋਹਰੇ ਅਭਿਆਸ ਸਿਸਟਮ ਵਿੱਚ ਹਿੱਸਾ ਲੈਣ ਲਈ ਸੂਬੇ ਦੇ ਲਗਭਗ 400 ਮਾਹਰ ਡਾਕਟਰਾਂ ਨੇ ਆਪਣੀ ਦਿਲਚਸਪੀ ਜ਼ਾਹਰ ਕੀਤੀ ਹੈ। ਇਸ ਨਵੇਂ ਮਾਡਲ ਤਹਿਤ ਡਾਕਟਰਾਂ ਨੂੰ ਪਬਲਿਕ ਸਿਹਤ ਪ੍ਰਣਾਲੀ ਵਿੱਚ ਕੰਮ ਕਰਨ ਦੇ ਨਾਲ-ਨਾਲ ਚੋਣਵੀਆਂ ਸਰਜਰੀਆਂ, ਜਿਵੇਂ ਕਿ ਹਿੱਪ ਤੇ ਗੋਡੇ ਬਦਲਣ ਦੀ ਸਰਜਰੀ ਲਈ ਨਿੱਜੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਇਜਾਜ਼ਤ ਮਿਲੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link