14.37C Vancouver
ADS

Mar 9, 2022 8:25 PM - The Canadian Press

ਬੀ.ਸੀ. 'ਚ ਓਵਰਡੋਜ਼ ਸੰਬੰਧੀ ਮੌਤਾਂ ਬਾਰੇ ਚੀਫ਼ ਕੋਰੋਨਰ ਨੇ ਜਾਰੀ ਕੀਤੀ ਰਿਪੋਰਟ, ਸੇਫ ਸਪਲਾਈ ਸਮੇਤ ਦਿੱਤੀਆਂ ਸੰਕਟ ਨਾਲ ਨਜਿੱਠਣ ਦੀਆਂ ਕੁਝ ਸਲਾਹਾਂ

Share On
report-released-examining-four-years-of-overdose-deaths-in-british-columbia
A report examining thousands of deaths linked to illicit drugs in BC says the province must act over the next 90 days to develop a policy that delivers a safer supply of drugs. (Photo - BC Govt.)

ਬੀ.ਸੀ. 'ਚ ਓਵਰਡੋਜ਼ ਸੰਬੰਧੀ ਮੌਤਾਂ ਬਾਰੇ ਚੀਫ਼ ਕੋਰੋਨਰ ਲੀਜ਼ਾ ਲਾਪੌਂਟ ਵੱਲੋਂ ਇੱਕ ਰਿਪੋਰਟ ਸਾਂਝੀ ਕੀਤੀ ਗਈ ਹੈ।

ਇਸ 'ਚ ਬੀ.ਸੀ. ਕੋਰੋਨਰਸ ਸਰਵਿਸ ਡੈਥ ਰੀਵਿਊ ਪੈਨਲ ਵੱਲੋਂ 6,000 ਤੋਂ ਵਧੇਰੇ ਓਵਰਡੋਜ਼ ਸੰਬੰਧੀ ਮੌਤਾਂ ਨੂੰ ਐਗਜ਼ਾਮਿਨ ਕੀਤਾ ਗਿਆ ਹੈ।

ਇਹ ਮੌਤਾਂ ਅਗਸਤ 2017 ਤੋਂ ਜੁਲਾਈ 2021 ਵਿਚਾਲੇ ਹੋਈਆਂ ਸਨ।

ਇਹ ਰਿਪੋਰਟ ਸਾਲ 2021 'ਚ ਓਵਰਡੋਜ਼ ਸੰਬੰਧੀ ਮੌਤਾਂ ਦੇ ਸਾਰੇ ਰਿਕਰਡ ਟੁੱਟਣ ਮਗਰੋਂ ਜਾਰੀ ਕੀਤੀ ਗਈ ਹੈ।

ਯਾਦ ਰਹੇ ਬੀਤੇ ਸਾਲ ਬੀ.ਸੀ. 'ਚ ਓਵਰਡੋਜ਼ ਸੰਬੰਧੀ 2,224 ਮੌਤਾਂ ਰਿਪੋਰਟ ਹੋਈਆਂ ਸਨ।

ਇਸ ਰਿਪੋਰਟ 'ਚ ਕੁਝ ਸਲਾਹਾਂ ਵੀ ਦਿੱਤੀਆਂ ਗਈਆਂ ਹਨ। ਇਹ ਸਲਾਹਾਂ ਪ੍ਰੋਵਿੰਸ਼ੀਅਲ ਲੀਡਰਾਂ ਅਤੇ ਸੰਬੰਧਤ ਸੰਗਠਨਾਂ ਲਈ ਜਾਰੀ ਕੀਤੀਆਂ ਗਈਆਂ ਹਨ।

ਇਸ 'ਚ ਮੁੱਖ ਸਲਾਹ ਡਰੱਗਸ ਦੀ ਸੁਰੱਖਿਅਤ ਸਪਲਾਈ ਦੀ ਹੈ।

ਬੀ.ਸੀ. ਵੱਲੋਂ ਡਰੱਗਸ ਦੀ ਸੁਰੱਖਿਅਤ ਸਪਲਾਈ 'ਤੇ ਜੋਰ ਦਿੱਤਾ ਜਾਂਦਾ ਰਿਹਾ ਹੈ ਪਰ ਇਸ ਨੂੰ ਇਸਤੇਮਾਲ ਕਰਨ ਵਾਲੇ ਕਹਿੰਦੇ ਰਹੇ ਹਨ ਕਿ ਕੋਕੇਨ, ਹੈਰੋਇਨ ਅਤੇ ਮੈਥਮਫਿਟਾਮੀਨ ਜਿਹੇ ਡਰੱਗਸ ਦੇ ਕਲੀਨ ਵਰਜ਼ਨ ਦੀ ਲੋੜ ਹੈ।

ਪੈਨਲ ਨੇ ਇੱਕ ਲੇਬਲ ਤਹਿਤ '30/60/90 ਡੇਅ ਇਲੀਸਿਟ ਡਰੱਗ ਟੌਕਸਿਟੀ ਐਕਸ਼ਨ ਪਲੈਨ' ਦੀ ਵੀ ਸਲਾਹ ਜਾਰੀ ਕੀਤੀ ਹੈ।

ਇਸ ਤਹਿਤ ਨਵਾਂ ਫਰੇਮਵਰਕ ਤਿਆਰ ਕਰਨ ਦੀ ਗੱਲ ਆਖੀ ਗਈ ਹੈ, ਜਿਸ ਨਾਲ ਓਵਰਡੋਜ਼ ਸੰਬੰਧੀ ਮੌਤਾਂ ਨੂੰ ਘਟਾਇਆ ਜਾ ਸਕੇ ਅਤੇ ਡਾਟਾ ਸ਼ੇਅਰਿੰਗ ਨੂੰ ਵਧਾਇਆ ਜਾ ਸਕੇ। ਸਾਲ 2018 ਤੋਂ ਬਾਅਦ ਸੂਬੇ 'ਚ ਇਸ ਸੰਕਟ ਸੰਬੰਧੀ ਇਹ ਪਹਿਲੀ ਅਜਿਹੀ ਰਿਪੋਰਟ ਹੈ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link