14.13C Vancouver
ADS

Oct 1, 2021 9:47 AM -

ਟਾਟਾ ਵੱਲੋਂ ਏਅਰ ਇੰਡੀਆ ਦੀ ਬੋਲੀ ਜਿੱਤਣ ਦੀਆਂ ਰਿਪੋਰਟਾਂ 'ਗ਼ਲਤ': ਸਰਕਾਰ

Share On
reports-of-tata-winning-bid-of-air-india-disinvestment-are-incorrect-govt
Reports of Tata winning bid of Air India disinvestment are 'incorrect': Govt

ਨਿਵੇਸ਼ ਅਤੇ ਜਨਤਕ ਜਾਇਦਾਦ ਪ੍ਰਬੰਧ ਮਹਿਕਮੇ ਦੇ ਸਕੱਤਰ ਨੇ ਅੱਜ ਸ਼ੁੱਕਰਵਾਰ ਨੂੰ ਉਨ੍ਹਾਂ ਮੀਡੀਆ ਰਿਪੋਰਟਾਂ ਦਾ ਖੰਡਨ ਕੀਤਾ ਹੈ, ਜਿਸ ਮੁਤਾਬਕ ਕੇਂਦਰ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਦੀ ਵਿੱਤੀ ਬੋਲੀ ਦੇ ਸੰਕੇਤ ਦਿੱਤੇ ਗਏ ਹਨ।

ਡੀਆਈਪੀਏਐੱਮ ਦੇ ਸਕੱਤਰ ਨੇ ਇਹ ਬਿਆਨ ਵੀ ਦਿੱਤਾ ਹੈ ਕਿ ਮੀਡੀਆ ਨੂੰ ਸਰਕਾਰ ਦੇ ਇਸ ਫ਼ੈਸਲੇ ਬਾਰੇ ਦੱਸਿਆ ਜਾਵੇਗਾ ਕਿ ਇਹ ਕਦੋਂ ਹੋਵੇਗੀ।

"ਭਾਰਤ ਸਰਕਾਰ ਵੱਲੋਂ ਏਅਰ ਇੰਡੀਆ ਵਿੱਚ ਵਿੱਤੀ ਬੋਲੀਆਂ ਲਾਏ ਜਾਣ ਵਾਲੀਆਂ ਮੀਡੀਆ ਰਿਪੋਰਟਾਂ ਸਹੀ ਨਹੀਂ ਹਨ। ਮੀਡੀਆ ਨੂੰ ਸਰਕਾਰ ਦੇ ਇਸ ਫ਼ੈਸਲੇ ਬਾਰੇ ਜਾਣਕਾਰੀ ਦਿੱਤੀ ਜਾਵੇਗੀ ਕਿ ਇਹ ਕਦੋਂ ਹੋਵੇਗੀ,"ਡੀਆਈਪੀਏਐੱਮ ਸਕੱਤਰ ਨੇ ਟਵੀਟ ਕੀਤਾ।

ਦੱਸਣਯੋਗ ਹੈ ਕਿ ਸ਼ਾਹ ਦੀ ਅਗਵਾਈ ਵਾਲੀ ਵਜ਼ਾਰਤ ਕਮੇਟੀ ਤੋਂ ਮਨਜ਼ੂਰੀ ਤੋਂ ਬਾਅਦ, ਹੁਣੇ ਹੋਈ ਬੈਠਕ ਵਿੱਚ ਬੋਲੀ ਲਾਉਣ ਵਾਲਿਆਂ ਨੂੰ ਸ਼ੇਅਰ ਖ਼ਰੀਦ ਸਮਝੌਤਾ (ਐੱਸਪੀਏ) ਦਿੱਤਾ ਗਿਆ ਸੀ ਅਤੇ ਹੁਣ ਆਖ਼ਰੀ ਕਾਰਵਾਈ, ਰਸਮੀ ਐਲਾਨ ਤੋਂ ਬਾਅਦ ਸ਼ੁਰੂ ਹੋਵੇਗੀ।

ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ, ਵਣਜ ਮੰਤਰੀ ਪਿਯੂਸ਼ ਗੋਇਲ ਅਤੇ ਹਵਾਬਾਜ਼ੀ ਮੰਤਰੀ ਜ੍ਯੋਤਿਰਾਦਿੱਤੇਆ ਸਿੰਧੀਆ ਵੀ ਇਸ ਕਮੇਟੀ ਦੇ ਮੈਂਬਰ ਸਨ।

ਜ਼ਿਕਰਯੋਗ ਹੈ ਕਿ ਇਹ ਵੇਖਣ ਤੋਂ ਬਾਅਦ ਕਿ ਬੋਲੀ ਧਾਰਕ ਬੋਲੀ ਤੋਂ ਪਹਿਲਾਂ ਤੈਅ ਕੀਤੀ ਕੀਮਤ ਬਾਰੇ ਨਹੀਂ ਜਾਣਦੇ, ਏਅਰ ਇੰਡੀਆ ਦੀ ਕੀਮਤ ਨਿਰਧਾਰਿਤ ਸੀ।

ਦਰਅਸਲ, ਜਦੋਂ ਨਿਰਧਾਰਿਤ ਮੁੱਲ ਦੀ ਗੱਲ ਆਉਂਦੀ ਹੈ ਤਾਂ ਇਸਨੂੰ ਪੂਰੀ ਤਰਾਂ ਗੁਪਤ ਰੱਖਿਆ ਜਾਂਦਾ ਹੈ।

ਸਰਕਾਰ ਏਅਰ ਇੰਡੀਆ ਵਿੱਚ ਆਪਣਾ 100 ਫ਼ੀਸਦ ਹਿੱਸਾ ਵੰਡੇਗੀ, ਏਅਰ ਇੰਡੀਆ ਐਕਸਪ੍ਰੈਸ ਅਤੇ 50 ਫ਼ੀਸਦ ਹਿੱਸਾ ਜ਼ਮੀਨੀ ਕੰਮਾਂ ਨੂੰ ਸਾਂਭਣ ਦੀ ਕੰਪਨੀ ਏਆਈਐੱਸਏਟੀਐੱਸ ਵਿੱਚ।

Latest news

new-westminster-police-officers-help-rescue-15-residents-from-apartment-fire
Punjabi

ਨਿਊ ਵੈਸਟਮਿੰਸਟਰ ਪੁਲਿਸ ਅਧਿਕਾਰੀਆਂ ਨੇ ਅਪਾਰਟਮੈਂਟ ਦੀ ਅੱਗ ਤੋਂ 15 ਨਿਵਾਸੀਆਂ ਨੂੰ ਬਚਾਉਣ 'ਚ ਕੀਤੀ ਮਦਦ

ਨਿਊ ਵੈਸਟਮਿਨਸਟਰ ਵਿਚ ਬੀਤੇ ਕੱਲ ਇੱਕ ਅਪਾਰਟਮੈਂਟ ਵਿਚ ਅੱਗ ਲੱਗ ਗਈ ਅਤੇ ਇਸ ਮੌਕੇ ਪੁਲਿਸ ਔਫੀਸਰ ਨੇ 15 ਨਿਵਾਸੀਆਂ ਨੂੰ ਸੁਰੱਖਿਅਤ ਰੈਸੇਕਿਊ ਕਰਨ ਵਿਚ ਸਹਿਯੋਗ ਕੀਤਾ, ਜੋ ਅਪਾਰਟਮੈਂਟ ਦੇ ਨੇੜੇ ਹੀ ਮੌਜੂਦ ਸਨ। ਘਟਨਾ ਵੀਰਵਾਰ ਸ਼ਾਮ ਲਗਭਗ 6:00 ਵਜੇ 5th ਐਵੇਨਿਊ ਦੇ 800 ਬਲਾਕ ਵਿਚ ਵਾਪਰੀ।
coquitlam-man-faces-six-firearms-charges-following-surrey-and-coquitlam-searches
Punjabi

ਸਰੀ ਅਤੇ ਕੋਕੁਇਟਲਮ 'ਚ ਛਾਪੇਮਾਰੀ ਤੋਂ ਬਾਅਦ ਕੋਕੁਇਟਲਮ ਦੇ ਵਿਅਕਤੀ 'ਤੇ ਹਥਿਆਰਾਂ ਸਬੰਧੀ ਲੱਗੇ ਕਈ ਦੋਸ਼

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਨੇ ਕੋਕੁਇਟਲਮ ਦੇ ਇੱਕ 35 ਸਾਲਾ ਵਿਅਕਤੀ ਵਿਰੁੱਧ ਹਥਿਆਰਾਂ ਨਾਲ ਸਬੰਧਤ ਕਈ ਗੰਭੀਰ ਚਾਰਜਿਜ਼ ਲਗਾਏ ਹਨ। ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਜੂਨ ਵਿਚ ਇਹ ਜਾਂਚ ਸਰੀ ਆਰਸੀਐਮਪੀ ਪ੍ਰੋਵਿੰਸ਼ੀਅਲ ਓਪਰੇਸ਼ਨ ਸਪੋਰਟ ਯੂਨਿਟ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਸੀ।
man-dies-after-fleeing-surrey-traffic-stop-struck-by-vehicle-on-highway-10
Punjabi

ਸਰੀ ਵਿੱਚ ਟ੍ਰੈਫਿਕ ਚੈਕ ਦੌਰਾਨ ਪੈਦਲ ਭੱਜੇ ਵਿਅਕਤੀ ਦੀ ਹਾਈਵੇਅ 10 'ਤੇ ਵਾਹਨ ਦੀ ਟੱਕਰ ਨਾਲ ਮੌਤ

ਸਰੀ ਵਿਚ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਪੈਦਲ ਭੱਜੇ ਇੱਕ ਵਿਅਕਤੀ ਦੀ ਹਾਈਵੇਅ 10 'ਤੇ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਇਹ ਹਾਦਸਾ ਵੀਰਵਾਰ ਰਾਤ ਕਰੀਬ 11 ਵਜੇ 56 ਐਵੇਨਿਊ ਦੇ 15600-ਬਲਾਕ ਵਿਚ ਵਾਪਰਿਆ। ਔਫੀਸਰ ਨੇ ਜਦੋਂ ਵੈਸਟ ਵੱਲ ਜਾ ਰਹੀ ਇੱਕ ਕਾਰ ਨੂੰ ਟ੍ਰੈਫਿਕ ਚੈਕਿੰਗ ਲਈ ਰੋਕਿਆ ਤਾਂ ਉਸ ਦਾ ਡਰਾਈਵਰ ਗੱਡੀ ਵਿਚੋਂ ਨਿਕਲ ਕੇ ਪੈਦਲ ਭੱਜ ਪਿਆ।
suspect-arrested-after-firearm-reported-at-new-westminster-shopping-centre
Punjabi

ਨਿਊ ਵੈਸਟਮਿਨਸਟਰ ਦੇ ਕੋਲੰਬੀਆ ਸਕੁਐਰ ਸ਼ਾਪਿੰਗ ਸੈਂਟਰ 'ਚ ਹਥਿਆਰ ਦਿਖਾਉਣ ਦੇ ਮਾਮਲੇ ਵਿੱਚ ਸ਼ੱਕੀ ਗ੍ਰਿਫ਼ਤਾਰ

ਨਿਊ ਵੈਸਟਮਿੰਸਟਰ ਪੁਲਿਸ ਨੇ ਕੋਲੰਬੀਆ ਸਕੁਏਅਰ ਸ਼ਾਪਿੰਗ ਸੈਂਟਰ ਦੇ ਇੱਕ ਕੌਫੀ ਕੈਫੇ ਵਿਚ ਗਾਹਕ ਨੂੰ ਗੰਨ ਦਿਖਾਉਣ ਦੇ ਦੋਸ਼ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਘਟਨਾ ਵੀਰਵਾਰ ਸਵੇਰ ਕਰੀਬ 6:00 ਵਜੇ ਵਾਪਰੀ। ਮੁਲਜ਼ਮ ਇਸ ਮਗਰੋਂ ਰੇਲਵੇ ਟਰੈਕ ਵੱਲ ਫ਼ਰਾਰ ਹੋ ਗਿਆ ਸੀ, ਜਿਸ ਨੂੰ ਡਰੋਨ ਅਤੇ ਪੁਲਿਸ ਡੌਗ ਸਰਵਿਸ ਦੀ ਮਦਦ ਨਾਲ ਝਾੜੀਆਂ ਵਿਚੋਂ ਕਾਬੂ ਕੀਤਾ ਗਿਆ।
b-c-supreme-court-strikes-down-parts-of-mental-health-act-allowing-treatment-without-consent
Punjabi

ਬੀ.ਸੀ. ਸੁਪਰੀਮ ਕੋਰਟ ਨੇ ਮੈਂਟਲ ਹੈਲਥ ਐਕਟ ਦੀਆਂ ਧਾਰਾਵਾਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ

ਬੀ.ਸੀ. ਸੁਪਰੀਮ ਕੋਰਟ ਨੇ ਸੂਬੇ ਦੇ ਮੈਂਟਲ ਹੈਲਥ ਐਕਟ ਦੇ ਕੁਝ ਹਿੱਸਿਆਂ ਨੂੰ ਗੈਰ-ਸੰਵਿਧਾਨਕ ਕਰਾਰ ਦਿੱਤਾ ਹੈ, ਜੋ ਮਰੀਜ਼ਾਂ ਦੀ ਸਹਿਮਤੀ ਤੋਂ ਬਿਨਾਂ ਜ਼ਬਰਦਸਤੀ ਮਾਨਸਿਕ ਇਲਾਜ ਦੀ ਇਜਾਜ਼ਤ ਦਿੰਦੇ ਹਨ। ਜੱਜ ਲੌਰੇਨ ਬਲੇਕ ਨੇ ਸਰਕਾਰ ਨੂੰ 6 ਮਹੀਨਿਆਂ ਵਿਚ ਕਾਨੂੰਨ ਸੋਧਣ ਦਾ ਆਦੇਸ਼ ਦਿੱਤਾ ਹੈ। ਇਹ ਫੈਸਲਾ ਉਸ ਸਮੇਂ ਆਇਆ ਹੈ ਜਦੋਂ ਈਬੀ ਸਰਕਾਰ ਗੰਭੀਰ ਮੈਂਟਲ ਹੈਲਥ ਕੰਡੀਸ਼ਨ, ਨਸ਼ਿਆਂ ਦੀ ਲਤ ਅਤੇ ਦਿਮਾਗ ਦੀਆਂ ਸੱਟਾਂ ਵਾਲੇ ਲੋਕਾਂ ਲਈ involuntary ਇਲਾਜ ਨੂੰ ਵਧਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link