11.75C Vancouver
ADS

Jul 28, 2022 8:31 PM - The Canadian Press

ਪੋਪ ਫ੍ਰਾਂਸਿਸ ਦਾ 'ਡਾਕਟਰੀਨ ਆਫ ਡਿਸਕਵਰੀ' ਨੂੰ ਵਾਪਿਸ ਲੈਣ ਦੇ ਪ੍ਰਦਰਸ਼ਨਾਂ ਨਾਲ ਹੋਇਆ ਸਾਹਮਣਾ

Share On
rescind-the-doctrine-protest-greets-pope-in-canada
Pope Francis has come face-to-face with a long-standing demand from Indigenous peoples during his Canada pilgrimage. (Photo - Justin Trudeau/Twitter)

ਕੈਨੇਡਾ ਦੌਰੇ 'ਤੇ ਪਹੁੰਚੇ ਪੋਪ ਫ੍ਰਾਂਸਿਸ ਅੱਜ ਕਿਊਬੈਕ 'ਚ ਹਨ।

ਅੱਜ ਸਵੇਰ ਦੇ ਸਮੇਂ ਉਨ੍ਹਾਂ ਸੇਂਟ ਐਨ ਡੀ ਬੂਪਰੇ ਦੇ ਸ਼ਰਾਈਨ 'ਤੇ ਪਹੁੰਚ ਕੀਤੀ।

ਇਸ ਦੌਰਾਨ ਉਨ੍ਹਾਂ ਕਨੇਡੀਅਨ ਦੌਰੇ ਦੇ ਦੂਜੇ ਮਾਸ ਨੂੰ ਸੰਬੋਧਤ ਕੀਤਾ।

ਅੱਜ ਦੇ ਮਾਸ ਤੋਂ ਪਹਿਲਾਂ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਮਾਸ ਦੌਰਾਨ ਬੇਸਿਲਿਕਾ ਦੇ ਅੰਦਰ ਅਤੇ ਬਾਹਰ ਦੀਆਂ ਟਿਕਟਾਂ 'ਚ 70% ਨੂੰ ਇੰਡੀਜਨਸ ਭਾਈਚਾਰਿਆਂ ਅਤੇ ਰੈਜ਼ੀਡੈਂਸ਼ੀਅਲ ਸਕੂਲ ਸਰਵਾਈਵਰਸ ਲਈ ਰੱਖਿਆ ਗਿਆ ਹੈ।

ਇਸੇ ਦੌਰਾਨ ਪੋਪ ਫ੍ਰਾਂਸਿਸ ਦਾ ਕੁਝ ਪ੍ਰਦਰਸ਼ਨਕਾਰੀਆਂ ਨਾਲ ਸਾਹਮਣਾ ਹੋਇਆ ਜਿੰਨਾ ਪੋਪ ਤੋਂ ਡੌਕਟਰੀਨ ਆਫ ਡਿਸਕਵਰੀ ਨੂੰ ਰੱਦ ਕਰਨ ਦੀ ਮੰਗ ਕੀਤੀ।

ਹਾਲਾਂਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਪੋਪ ਵੱਲੋਂ ਮੰਗੀ ਗਈ ਮੁਆਫੀ ਨਾਲ ਇੰਡੀਜਨਸ ਲੋਕਾਂ ਦੇ ਜਖਮ ਭਰਨ 'ਚ ਕੁਝ ਮਦਦ ਮਿਲੇਗੀ ਪਰ ਉਨ੍ਹਾਂ ਕਿਹਾ ਕਿ ਅਜੇ ਬਹੁਤ ਕੁਝ ਕਰਨ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਇਸ ਦੌਰੇ 'ਤੇ ਪੋਪ ਦੀਆਂ ਕਹੀਆਂ ਗੱਲਾਂ ਜਖਮ ਭਰਨ ਦੀ ਪ੍ਰੀਕਿਰਿਆ 'ਚ ਪਹਿਲਾ ਕਦਮ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link