14.32C Vancouver
ADS

Jul 21, 2025 11:46 PM - Pervez Sandhu - Connect Newsroom

ਸਰੀ 'ਚ ਰਿਹਾਇਸ਼ੀ ਇਲਾਕੇ 'ਚ ਕਰੈਸ਼, ਸਥਾਨਿਕ ਨਿਵਾਸੀ ਨੇ ਚੁੱਕੇ ਸਪੀਡਿੰਗ 'ਤੇ ਸਵਾਲ

Share On
residents-raising-questions-on-speeding-after-crash-in-surrey
Two vehicles crashed in the area of 124th Street and 75th Avenue in Surrey at around 9 a.m. this morning. (Photo - Connect Media Network)

ਅੱਜ ਸਵੇਰ ਕਰੀਬ 9 ਵਜੇ ਸਰੀ ਦੇ 124 ਸਟ੍ਰੀਟ ਅਤੇ 75 ਐਵੀਨਿਊ ਦੇ ਇਲਾਕੇ 'ਚ ਦੋ ਗੱਡੀਆਂ ਕਰੈਸ਼ ਹੋ ਗਈਆਂ। ਇਸ ਕਰੈਸ਼ 'ਚ ਇੱਕ ਕਾਲੇ ਰੰਗ ਦੀ ਟੈਸਲਾ ਐਸ.ਯੂ.ਵੀ. ਅਤੇ ਇੱਕ ਭੂਰੇ ਰੰਗ ਦੀ ਮਿਨੀਵੈਨ ਸ਼ਾਮਿਲ ਸਨ।

ਕਰੈਸ਼ ਇੰਨਾ ਭਿਆਨਕ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਅਤੇ ਟੋਅ ਵਾਹਨ ਨੂੰ ਗੱਡੀਆਂ ਮੌਕੇ ਤੋਂ ਹਟਾਉਣੀਆਂ ਪਈਆਂ।

ਕਨੈਕਟ ਐਫ.ਐਮ. ਦੀ ਟੀਮ ਸਵੇਰ ਕਰੀਬ ਸਾਡੇ 11 ਵਜੇ ਮੌਕੇ 'ਤੇ ਪਹੁੰਚੀ ਸੀ ਅਤੇ ਉਸ ਵੇਲੇ ਤਕ ਵਾਹਨ ਚਾਲਕਾਂ ਨੂੰ ਮੌਕੇ ਤੋਂ ਲਿਜਾਇਆ ਜਾ ਚੁੱਕਿਆ ਸੀ, ਪਰ ਵਾਹਨਾਂ ਨੂੰ ਹਟਾਉਣ ਦਾ ਕੰਮ ਜਾਰੀ ਸੀ ਅਤੇ ਮੌਕੇ 'ਤੇ ਸਰੀ ਪੁਲਿਸ ਦੇ ਦੋ ਵਾਹਨ ਅਤੇ ਅਫ਼ਸਰ ਮੌਜੂਦ ਸਨ।

ਜਿਸ ਘਰ ਦੇ ਨੇੜੇ ਦੋਵੇਂ ਗੱਡੀਆਂ ਟੱਕਰ ਹੋਈ, ਉਥੇ ਦੀ ਰਹਿਣ ਵਾਲੀ ਅੰਜੂ ਨੇ ਦੱਸਿਆ ਕਿ ਗੱਡੀਆਂ ਉਨ੍ਹਾਂ ਦੀ ਡਰਾਈਵ-ਵੇ 'ਚ ਆ ਕੇ ਰੁਕਿਆਂ ਅਤੇ ਮਿਨੀਵੈਨ 'ਚ ਸਵਾਰ ਵਿਅਕਤੀ ਨੂੰ ਲੱਗੀਆਂ ਸੱਟਾਂ ਗੰਭੀਰ ਜਾਪਦੀਆਂ ਸਨ। ਅੰਜੂ ਨੇ ਦੱਸਿਆ ਕਿ ਪ੍ਰੀਵਾਰ ਨੇ ਵੀ ਪਹਿਲਾਂ ਪੀੜਤਾਂ ਦੀ ਮਦਦ ਕੀਤੀ ਅਤੇ ਜਲਦੀ ਹੀ ਮੌਕੇ 'ਤੇ ਪੁਲਿਸ ਦੀਆਂ ਗੱਡੀਆਂ, ਐਂਬੂਲੈਂਸ ਅਤੇ ਫਾਇਰਟਰੱਕ ਪਹੁੰਚ ਗਿਆ ਸੀ।

ਕਰੈਸ਼ ਤੋਂ ਬਾਅਦ ਜਲਦੀ ਹੀ ਇਲਾਕੇ 'ਚ ਆਵਾਜਾਈ ਆਮ ਢੰਗ ਨਾਲ ਸ਼ੁਰੂ ਹੋ ਗਈ ਸੀ।

Latest news

canada-india-fta-talks-gain-momentum-as-maninder-sidhu-meets-piyush-goyal
Punjabi

ਭਾਰਤ-ਕੈਨੇਡਾ FTA ਗੱਲਬਾਤ ਤੇਜ਼, ਮਨਿੰਦਰ ਸਿੱਧੂ ਨੇ ਪਿਊਸ਼ ਗੋਇਲ ਨਾਲ ਕੀਤੀ ਮੁਲਾਕਾਤ

ਕੈਨੇਡਾ ਦੇ ਅੰਤਰਰਾਸ਼ਟਰੀ ਵਪਾਰ ਮੰਤਰੀ ਮਨਿੰਦਰ ਸਿੱਧੂ ਨੇ ਸ਼ੁੱਕਰਵਾਰ ਨੂੰ ਮੁੰਬਈ ਵਿਖੇ ਭਾਰਤੀ ਵਪਾਰ ਮੰਤਰੀ ਪਿਊਸ਼ ਗੋਇਲ ਨਾਲ ਮੁਲਾਕਾਤ ਕੀਤੀ, ਜਿੱਥੇ ਦੋਵਾਂ ਆਗੂਆਂ ਨੇ ਪ੍ਰਸਤਾਵਿਤ ਫ੍ਰੀ ਟ੍ਰੇਡ ਐਗਰੀਮੈਂਟ ਲਈ ਚੱਲ ਰਹੀ ਗੱਲਬਾਤ 'ਤੇ ਵਿਸਥਾਰਪੂਰਵਕ ਚਰਚਾ ਕੀਤੀ। ਇਹ ਬੈਠਕ ਦੋਵਾਂ ਦੇਸ਼ਾਂ ਲਈ ਬੇਹੱਦ ਅਹਿਮ ਹੈ ਕਿਉਂਕਿ ਭਾਰਤ ਅਤੇ ਕੈਨੇਡਾ ਇਸ ਸਾਲ ਦੇ ਅੰਤ ਤੱਕ ਇਸ ਵਪਾਰਕ ਸਮਝੌਤੇ ਨੂੰ ਮੁਕੰਮਲ ਕਰਨ ਦਾ ਟੀਚਾ ਰੱਖ ਰਹੇ ਹਨ।
jaggi-johal-granted-bail-by-delhi-high-court
Punjabi

ਜੱਗੀ ਜੌਹਲ ਦੀ ਦਿੱਲੀ ਹਾਈ ਕੋਰਟ ਨੇ ਮਨਜ਼ੂਰ ਕੀਤੀ ਜ਼ਮਾਨਤ

ਪੰਜਾਬ ਦੇ ਜਲੰਧਰ ਅਤੇ ਲੁਧਿਆਣਾ ਜ਼ਿਲ੍ਹਿਆਂ ਵਿਚ ਹੋਈਆਂ ਟਾਰਗੇਟ ਕਿਲਿੰਗਜ਼ ਅਤੇ UAPA ਦੇ 7 ਵੱਖ-ਵੱਖ ਮਾਮਲਿਆਂ ਵਿਚ ਨਾਮਜ਼ਦ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ਼ ਜੱਗੀ ਜੌਹਲ ਦੀ ਦਿੱਲੀ ਹਾਈ ਕੋਰਟ ਨੇ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਜਸਟਿਸ ਨਵੀਨ ਚਾਵਲਾ ਅਤੇ ਜਸਟਿਸ ਰਵਿੰਦਰ ਡੁਡੇਜਾ ਦੀ ਬੈਂਚ ਨੇ ਇਹ ਫ਼ੈਸਲਾ ਸੁਣਾਇਆ।
poilievre-avoids-media-questions-after-conservative-caucus-meeting
Punjabi

ਕਾਕਸ ਮੀਟਿੰਗ ਦੀ ਸਮਾਪਤੀ ਮੌਕੇ ਪੌਲੀਐਵ ਨੇ ਮੀਡੀਆ ਦੇ ਸਵਾਲਾਂ ਤੋਂ ਬਣਾਈ ਦੂਰੀ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਬ੍ਰਿਟਿਸ਼ ਕੋਲੰਬੀਆ ਵਿਖੇ ਹੋਈ ਦੋ-ਰੋਜ਼ਾ ਕਾਕਸ ਮੀਟਿੰਗ ਦੀ ਸਮਾਪਤੀ ਮੌਕੇ ਬੀਤੇ ਕੱਲ੍ਹ ਮੀਡੀਆ ਦੇ ਕੈਮਰਿਆਂ ਅਤੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਪਾਰਲੀਮੈਂਟ ਦੇ ਫਾਲ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਪਾਰਟੀ ਦੀਆਂ ਤਰਜੀਹਾਂ ਤੈਅ ਕਰਨ ਲਈ ਫੈਡਰਲ ਕੰਜ਼ਰਵੇਟਿਵ ਐਮ.ਪੀ.ਪੈਂਟਿਕਟਨ ਵਿਖੇ ਇਕੱਠੇ ਹੋਏ ਸਨ।
canada-must-focus-on-value-added-products-instead-of-raw-materials-edc
Punjabi

ਕੈਨੇਡਾ ਕੱਚੇ ਮਾਲ ਦੀ ਥਾਂ ਵੈਲਿਊ-ਐਡਿਡ ਉਤਪਾਦਾਂ ’ਤੇ ਦੇਵੇ ਧਿਆਨ: ਈ.ਡੀ.ਸੀ.

ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਫੈਡਰਲ ਸਰਕਾਰ ਵਲੋਂ ਨਵੇਂ ਬਾਜ਼ਾਰਾਂ ਨੂੰ ਜੋੜਨ ਦੇ ਕੀਤੇ ਜਾ ਰਹੇ ਯਤਨਾਂ ਵਿਚਕਾਰ ਈ.ਡੀ.ਸੀ. ਯਾਨੀ Export Development Canada ਨੇ ਵੀਰਵਾਰ ਨੂੰ ਜਾਰੀ ਇੱਕ ਰਿਪੋਰਟ ਵਿਚ ਕਿਹਾ ਹੈ ਕਿ ਜੇਕਰ ਔਟਵਾ ਵਪਾਰ ਨੂੰ ਮਜ਼ਬੂਤ ਕਰਨਾ ਚਾਹੁੰਦਾ ਹੈ ਤਾਂ ਕੱਚੇ ਮਾਲ ਨੂੰ ਸਿੱਧਾ ਬਾਹਰ ਭੇਜਣ ਦੀ ਬਜਾਏ ਸਾਨੂੰ ਦੇਸ਼ ਵਿਚ ਹੀ ਉਨ੍ਹਾਂ ਦੀ ਪ੍ਰੋਸੈਸਿੰਗ ਕਰਕੇ ਉੱਚ-ਮੁੱਲ ਵਾਲੇ ਉਤਪਾਦ ਵਿਚ ਬਦਲਣ ਲਈ ਨਿਵੇਸ਼ ਕਰਨਾ ਹੋਵੇਗਾ।
16-arrested-in-abbotsford-retail-theft-operation-project-pumpkin-spice
Punjabi

ਐਬਟਸਫੋਰਡ ’ਚ ‘ਪ੍ਰੋਜੈਕਟ ਪੰਪਕਿਨ ਸਪਾਈਸ’ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਗ੍ਰਿਫਤਾਰ

ਐਬਟਸਫੋਰਡ ਪੁਲਿਸ ਨੇ ਪ੍ਰੋਜੈਕਟ ਪੰਪਕਿਨ ਸਪਾਈਸ ਤਹਿਤ ਸਟੋਰਾਂ ਵਿਚੋਂ ਚੋਰੀ ਕਰਨ ਵਾਲੇ 16 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਕਾਰਵਾਈ 11 ਸਤੰਬਰ ਨੂੰ ਦੇਸ਼ ਪੱਧਰੀ ਰਿਟੇਲ ਕ੍ਰਾਈਮ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਸਾਰਜੈਂਟ ਪਾਲ ਵਾਕਰ ਮੁਤਾਬਕ, ਐਬਟਸਫੋਰਡ ਪੁਲਿਸ ਦੀ ਸਟ੍ਰੀਟ ਆਊਟਰੀਚ ਰਿਸਪਾਂਸ ਟੀਮ ਦੇ 11 ਔਫੀਸਰ ਨੇ 10 ਘੰਟੇ ਲੰਮੀ ਕਾਰਵਾਈ ਦੌਰਾਨ 20 ਵੱਖ-ਵੱਖ ਵਪਾਰਕ ਅਦਾਰਿਆਂ ਦੇ ਸਹਿਯੋਗ ਨਾਲ ਇਹ ਗ੍ਰਿਫਤਾਰੀਆਂ ਕੀਤੀਆਂ, ਜਿਨ੍ਹਾਂ ਵਿਚੋਂ ਕਈ ਮੁਲਜ਼ਮ ਪਹਿਲਾਂ ਹੀ ਅਪਰਾਧਿਕ ਪਿਛੋਕੜ ਵਾਲੇ ਸਨ ਅਤੇ ਉਨ੍ਹਾਂ ਵਿਰੁੱਧ ਕਈ ਵਾਰੰਟ ਪੈਂਡਿੰਗ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link