15.04C Vancouver
ADS

Aug 16, 2024 5:30 PM - The Canadian Press

ਜੈਸਪਰ ਟਾਊਨ ਦੇ ਲੋਕ ਜੰਗਲੀ ਅੱਗ ਦੀ ਤਬਾਹੀ ਮਗਰੋਂ ਘਰਾਂ ਲਈ ਰਵਾਨਾ

Share On
residents-set-to-enter-their-homes-for-the-first-time-in-fire-ravaged-jasper-townsite
Jasper Mayor Richard Ireland has said only residents will be allowed to enter the town and other visitors will be directed to stay on the highway and drive on by.(Photo: The Canadian Press)

ਐਲਬਰਟਾ ਦੇ ਜੈਸਪਰ ਵਿਚ ਜੰਗਲੀ ਅੱਗ ਕਾਰਨ ਘਰੋਂ-ਬੇਘਰ ਹੋਏ ਲੋਕਾਂ ਦੀ ਰੀ-ਐਂਟਰੀ ਲਈ ਹਾਈਵੇਅ ਅੱਜ 7 ਵਜੇ ਤੋਂ ਖੋਲ੍ਹ ਦਿੱਤਾ ਗਿਆ ਹੈ ਅਤੇ ਹਜ਼ਾਰਾਂ ਲੋਕਾਂ ਦੇ ਵਾਪਸ ਜਾਣ ਦੀ ਉਮੀਦ ਹੈ। ਜੈਸਪਰ ਦੇ ਮੇਅਰ ਰਿਚਰਡ ਆਇਰਲੈਂਡ ਨੇ ਦੱਸਿਆ ਕਿ ਫਿਲਹਾਲ ਸਿਰਫ ਨਿਵਾਸੀਆਂ ਨੂੰ ਜੈਸਪਰ ਵਿਚ ਜਾਣ ਦੀ ਇਜਾਜ਼ਤ ਹੈ ਅਤੇ ਵਿਜ਼ਿਟਰਜ਼ ਨੂੰ ਹਾਈਵੇਅ ’ਤੇ ਰੁਕਣਾ ਪਵੇਗਾ।

ਪਹਿਲਾਂ ਕਿਹਾ ਗਿਆ ਸੀ ਕਿ ਜੈਸਪਰ ਹਰੇਕ ਲਈ ਖੋਲ੍ਹ ਦਿੱਤਾ ਜਾਵੇਗਾ ਪਰ ਫਿਰ ਕੁਝ ਲੋਕਾਂ ਨੇ ਕਿਹਾ ਕਿ ਵਿਜ਼ਿਟਰਜ਼ ਉਨ੍ਹਾਂ ਘਰਾਂ ਅਤੇ ਬਿਜ਼ਨਸ ਦੀ ਮੌਜੂਦਾ ਹਾਲਤ ਬਾਰੇ ਦਖਲ ਦੇਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਲਈ ਹੁਣ ਜੈਸਪਰ ਵਿਚ ਵਿਜ਼ਿਟਰਜ਼ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਜੰਗਲੀ ਅੱਗ ਕਾਰਨ ਜੈਸਪਰ ਦਾ ਇਕ-ਤਿਹਾਈ ਇਲਾਕਾ ਬੁਰੀ ਤਰ੍ਹਾਂ ਸੜ ਗਿਆ ਹੈ।

ਕੁਝ ਦਿਨ -ਪਹਿਲਾਂ ਲੋਕਾਂ ਨੂੰ ਬੱਸ ਟੂਰ ਰਾਹੀਂ ਆਪਣੇ ਘਰਾਂ ਨੂੰ ਦੇਖਣ ਦਾ ਮੌਕਾ ਮਿਲਿਆ ਸੀ ਪਰ ਉਨ੍ਹਾਂ ਨੂੰ ਬੱਸ ਵਿਚੋਂ ਉਤਰ ਕੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਇੱਥੇ ਤਕਰੀਬਨ 5 ਹਜ਼ਾਰ ਲੋਕ ਰਹਿੰਦੇ ਹਨ ਅਤੇ ਤਕਰੀਬਨ 20 ਹਜ਼ਾਰ ਸੈਲਾਨੀਆਂ ਨਾਲ ਭਰੇ ਜੈਸਪਰ ਪਾਰਕ ਨੂੰ ਭਿਆਨਕ ਜੰਗਲੀ ਅੱਗ ਕਾਰਨ ਖਾਲੀ ਕਰਵਾਇਆ ਗਿਆ ਸੀ। ਜੰਗਲੀ ਅੱਗ ਨੇ ਇੱਥੇ ਕਰੀਬ $283 ਮਿਲੀਅਨ ਦੀ ਪ੍ਰਾਪਰਟੀ ਸਾੜ ਦਿੱਤੀ ਹੈ, ਜਿਸ ਨਾਲ ਟਾਊਨ ਦੇ $2.2-ਮਿਲੀਅਨ ਸਲਾਨਾ ਪ੍ਰਾਪਰਟੀ ਟੈਕਸ ਦੇ ਰੈਵੇਨਿਊ ਨੂੰ ਨੁਕਸਾਨ ਪੁੱਜਾ ਹੈ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link