11.87C Vancouver
ADS

Jun 1, 2021 5:24 PM -

ਸੁਪ੍ਰੀਮ ਕੋਰਟ ਦੇ ਰਿਟਾਇਰਡ ਜੱਜ ਨੇ ਮਿਲਟਰੀ 'ਚ ਜਿਨਸੀ ਬਦਸਲੂਕੀ ਦੇ ਮਾਮਲਿਆਂ ਨਾਲ ਨਜਿੱਠਣ ਸੰਬੰਧੀ ਰਿਪੋਰਟ ਕੀਤੀ ਪੇਸ਼, ਕਈ ਬਦਲਾਅ ਕਰਨ ਦੀ ਸਿਫਾਰਿਸ਼

Share On
retired-judge-calls-for-overhaul-of-militarys-handling-of-sexual-misconduct-cases
File - Military health-care personnel are on site at a mobile health unit at Sunnybrook Hospital during the COVID-19 pandemic in Toronto on Friday, April 30, 2021. THE CANADIAN PRESS/Nathan Denette

ਸੁਪ੍ਰੀਮ ਕੋਰਟ ਦੇ ਇੱਕ ਰਿਟਾਇਰਡ ਜੱਜ ਵੱਲੋਂ ਕੈਨੇਡਾ ਦੇ ਮਿਲਟਰੀ ਜਸਟਿਸ ਸਿਸਟਮ ਦੇ ਕਈ ਮਹੀਨਿਆਂ ਦੇ ਰੀਵਿਊ ਤੋਂ ਬਾਅਦ ਇੱਕ ਰਿਪੋਰਟ ਪੇਸ਼ ਕੀਤੀ ਗਈ ਹੈ।

ਇਸ ਰਿਪੋਰਟ 'ਚ ਸਵਾਲ ਖੜੇ ਕੀਤੇ ਗਏ ਹਨ ਕਿ ਜਿਸ ਤਰੀਕੇ ਨਾਲ ਜਿਨਸੀ ਬਦਸਲੂਕੀ ਦੇ ਮਾਮਲਿਆਂ ਨਾਲ ਕਨੇਡੀਅਨ ਆਰਮਡ ਫੋਰਸਿਸ ਵੱਲੋਂ ਨਜਿੱਠਿਆ ਜਾਂਦਾ ਹੈ ਉਸ 'ਚ ਬਦਲਾਅ ਦੀ ਲੋੜ ਹੈ।

ਇਸ ਰਿਪੋਰਟ ਨੂੰ ਅੱਜ ਸਵੇਰੇ ਹਾਊਸ ਆਫ ਕਾਮਨਜ਼ 'ਚ ਪੇਸ਼ ਕੀਤਾ ਗਿਆ।

ਮੌਰਿਸ ਫਿਸ਼ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਰੀਵਿਊ 'ਚ ਪੁਸ਼ਟੀ ਹੋਈ ਹੈ ਕਿ ਮਿਲਟਰੀ ਵਿੱਚ ਜਿਨਸੀ ਬਦਸਲੂਕੀ ਦੇ ਮਾਮਲੇ ਉਸੇ ਤਰੀਕੇ ਨਾਲ ਨੁਕਸਾਨਦੇਹ ਹਨ, ਜਿਵੇਂ ਸਾਲ 2015 'ਚ ਨੁਕਸਾਨਦੇਹ ਸਨ।

ਫਿਸ਼ ਨੇ ਕਿਹਾ ਕਿ ਮਿਲਟਰੀ ਨੂੰ ਇਸ ਲੋੜ ਨੂੰ ਖਤਮ ਕਰਨਾ ਚਾਹੀਦਾ ਹੈ ਕਿ ਪੀੜਤਾਂ ਵੱਲੋਂ ਘਟਨਾਵਾਂ ਨੂੰ 'ਚੇਨ ਆਫ ਕਮਾਂਡ' ਨੂੰ ਰਿਪੋਰਟ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਿਨਸੀ ਹਮਲੇ ਦੇ ਮਾਮਲਿਆਂ ਨੂੰ ਮਿਲਟਰੀ ਅਧਿਕਾਰੀਆਂ ਵੱਲੋਂ ਇਨਵੈਸਟੀਗੇਟ ਜਾਂ ਪ੍ਰਾਸੀਕਿਉਟ ਨਹੀਂ ਕੀਤਾ ਜਾਣਾ ਚਾਹੀਦਾ, ਜਦ ਤਕ ਕਿ ਪੀੜਤ ਦਾ 'ਬਿਲ ਆਫ ਰਾਈਟਸ' ਨਾ ਇੰਪਲੀਮੈਂਟ ਕੀਤਾ ਹੋਵੇ।

ਇਸ ਰਿਪੋਰਟ 'ਚ ਬਦਲਾਅ ਸੰਬੰਧੀ ਕੁੱਲ 107 ਸਿਫਾਰਸ਼ਾਂ ਕੀਤੀਆਂ ਗਈਆਂ ਹਨ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link