14.99C Vancouver
ADS

Nov 26, 2025 2:08 PM - Connect Newsroom - Ramandeep Kaur

ਰਿਚਮੰਡ ਆਰ.ਸੀ.ਐਮ.ਪੀ.ਨੇ ਰਿਟੇਲ ਸਟੋਰਾਂ ਵਿਚ ਚੋਰੀ ਕਰਨ ਦੇ ਮਾਮਲੇ ਵਿਚ 10 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Share On
richmond-rcmp-arrests-10-people-in-targeted-retail-theft-operation
Police say the “Boost and Bust” operation brought together frontline officers, the Property Crime Unit, crime analysts, and several local businesses. (Photo: X Richmond RCMP)

ਰਿਚਮੰਡ ਆਰ.ਸੀ.ਐਮ.ਪੀ.ਨੇ ਰਿਟੇਲ ਸਟੋਰਾਂ ਵਿਚ ਚੋਰੀ ਕਰਨ ਦੇ ਮਾਮਲੇ ਵਿਚ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ 12 ਨਵੰਬਰ ਨੂੰ ਬੂਸਟ ਐਂਡ ਬਸਟ ਓਪਰੇਸ਼ਨ ਤਹਿਤ ਕੀਤੀ ਗਈ,ਇਹ ਵਿਸ਼ੇਸ਼ ਓਪਰੇਸ਼ਨ ਲੋਕਲ ਆਰ.ਸੀ.ਐਮ.ਪੀ.ਦੇ ਫਰੰਟਲਾਈਨ ਅਧਿਕਾਰੀ,ਪ੍ਰੋਪਰਟੀ ਕ੍ਰਾਈਮ ਯੂਨਿਟ ਅਤੇ ਸਥਾਨਕ ਕਾਰੋਬਾਰਾਂ ਦੇ ਸਹਿਯੋਗ ਨਾਲ ਚਲਾਇਆ ਗਿਆ ਸੀ।

ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚੋਂ ਜ਼ਿਆਦਾਤਰ ਰਿਚਮੰਡ ਤੋਂ ਬਾਹਰ ਦੇ ਵਸਨੀਕ ਹਨ ਅਤੇ ਇਨ੍ਹਾਂ ਖਿਲਾਫ਼ ਅਪਰਾਧਿਕ ਦੋਸ਼ ਲਗਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਰਿਚਮੰਡ ਆਰ.ਸੀ.ਐਮ.ਪੀ.ਦੇ ਸਟਾਫ ਸਾਰਜੈਂਟ ਸਾਈਮਨ ਲੀ ਨੇ ਕਿਹਾ ਕਿ ਪੁਲਿਸ ਨੇ ਲਗਭਗ $3,000 ਮੁੱਲ ਦਾ ਚੋਰੀ ਹੋਇਆ ਸਾਮਾਨ ਬਰਾਮਦ ਕੀਤਾ,ਇਨ੍ਹਾਂ ਚੀਜ਼ਾਂ ਵਿਚ ਕੱਪੜੇ ਅਤੇ ਖਾਣ ਪੀਣ ਦਾ ਸਾਮਾਨ ਮੁੱਖ ਤੌਰ 'ਤੇ ਸ਼ਾਮਲ ਸਨ।

ਪੁਲਿਸ ਨੇ ਕਿਸੇ ਵੀ ਸ਼ੱਕੀ ਦੇ ਨਾਮ ਜਾਂ ਉਹ ਕਿਥੋਂ ਦੇ ਸਨ ਇਸ ਦਾ ਖੁਲਾਸਾ ਨਹੀਂ ਕੀਤਾ। ਗੌਰਤਲਬ ਹੈ ਕਿ ਰਿਚਮੰਡ ਆਰ.ਸੀ.ਐਮ.ਪੀ.ਦੇ ਅਪਰਾਧ ਵਿਸ਼ਲੇਸ਼ਕ ਨੇ ਡਾਊਨਟਾਊਨ ਕੋਰ ਵਿਚ ਰਿਟੇਲ ਚੋਰੀ ਨੂੰ ਇੱਕ ਲਗਾਤਾਰ ਚੱਲ ਰਹੀ ਸਮੱਸਿਆ ਵਜੋਂ ਪਛਾਣਿਆ ਹੈ। ਇਸ ਡਾਟਾ ਦੇ ਆਧਾਰ 'ਤੇ ਆਰ.ਸੀ.ਐਮ.ਪੀ.ਸਾਰਾ ਸਾਲ ਨਿਯਮਿਤ ਤੌਰ 'ਤੇ ਇੱਥੇ 'ਬੂਸਟ ਐਂਡ ਬਸਟ'ਓਪ੍ਰੇਸ਼ਨ ਚਲਾਉਂਦੀ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link