15.52C Vancouver
ADS

Aug 29, 2025 8:27 PM - Connect Newsroom

ਰਿਚਮੰਡ ਆਰ.ਸੀ.ਐਮ.ਪੀ. ਨੇ ਸਰਲ ਚੀਨੀ ਭਾਸ਼ਾ ਵਿੱਚ ਲਿਖੇ ਨੌਕਰੀ ਦੇ ਪੋਸਟਰਾਂ ਬਾਰੇ ਲੋਕਾਂ ਨੂੰ ਦਿੱਤੀ ਚਿਤਾਵਨੀ

Share On
richmond-rcmp-warns-public-about-job-posters-written-in-simplified-chinese
The job posters advertise various types of employment such as vacation home house-sitter, care giver for the elderly, and tea leaves packager.

ਰਿਚਮੰਡ ਆਰ.ਸੀ.ਐਮ.ਪੀ. ਲੋਕਾਂ ਨੂੰ ਚੀਨੀ ਭਾਈਚਾਰੇ ਨੂੰ ਟਾਰਗੇਟ ਕਰਦੇ ਨੌਕਰੀ ਦੇ ਇਸ਼ਤਿਹਾਰਾਂ ਦੇ ਪੋਸਟਰਾਂ ਖਿਲਾਫ ਚਿਤਾਵਨੀ ਦਿੱਤੀ ਹੈ। ਇਹ ਪੋਸਟਰ ਸਰਲ ਚੀਨੀ ਭਾਸ਼ਾ ਵਿਚ ਲਿਖੇ ਗਏ ਹਨ ਅਤੇ ਸ਼ਹਿਰ ਭਰ ਵਿਚ ਵੱਖ-ਵੱਖ ਲਾਈਟ ਪੋਸਟਾਂ 'ਤੇ ਲਗਾਏ ਗਏ ਹਨ। ਇਨ੍ਹਾਂ ਨੌਕਰੀ ਦੇ ਪੋਸਟਰਾਂ ਵਿਚ vacation home house-sitter ਤੋਂ ਲੈ ਕੇ ਕੇਅਰ ਗੀਵਰ ਅਤੇ ਚਾਹ ਪੱਤੀਆਂ ਦੇ ਪੈਕਜਰ ਤੱਕ ਦੇ ਇਸ਼ਤਿਹਾਰ ਸ਼ਾਮਲ ਹਨ। ਇਨ੍ਹਾਂ ਵਿਚ ਜੌਬਸ ਦਾ ਛੋਟਾ ਵੇਰਵਾ ਅਤੇ ਇੱਕ ਸੰਪਰਕ ਫ਼ੋਨ ਨੰਬਰ ਦਿੱਤਾ ਗਿਆ ਹੈ।

ਇਨਵੈਸਟੀਗੇਟਰਸ ਦਾ ਮੰਨਣਾ ਹੈ ਕਿ ਇਨ੍ਹਾਂ ਪੋਸਟਰਾਂ ਪਿੱਛੇ ਦਾ ਮਕਸਦ ਨਿੱਜੀ ਜਾਣਕਾਰੀ ਹਾਸਲ ਕਰਨਾ ਹੋ ਸਕਦਾ ਹੈ, ਜਿਸ ਦੀ ਵਰਤੋਂ ਸੰਭਾਵੀ ਸਕੈਮ ਟਾਰਗੇਟ ਦੀ ਪਛਾਣ ਕਰਨ ਲਈ ਕੀਤੀ ਜਾ ਸਕਦੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਇੱਕ ਪੀੜਤ ਵੀ ਸਾਹਮਣੇ ਆਇਆ ਹੈ ਜੋ ਇਸ ਇਸ਼ਤਿਹਾਰ ਦੇ ਝਾਂਸੇ ਵਿਚ ਫਰਾਡ ਦਾ ਸ਼ਿਕਾਰ ਹੋਇਆ ਹੈ।

ਕਾਰਪੋਰਲ ਮੇਲਿਸਾ ਲੂਈ ਨੇ ਕਿਹਾ ਕਿ ਲੋਕਾਂ ਨੂੰ ਗੈਰ-ਪ੍ਰਮਾਣਿਤ ਨੌਕਰੀ ਦੀਆਂ ਪੋਸਟਾਂ ਬਾਰੇ ਵਧੇਰੇ ਚੌਕਸ ਰਹਿਣਾ ਚਾਹੀਦਾ ਹੈ ਅਤੇ ਨਿੱਜੀ ਜਾਣਕਾਰੀ ਸਾਂਝੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸੇ ਵੀ ਜੌਬ ਲਈ ਅਪਲਾਈ ਕਰਦੇ ਸਮੇਂ ਉਸ ਦੀ ਪੜਤਾਲ ਜ਼ਰੂਰ ਕਰੋ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link