10.41C Vancouver
ADS

Jul 16, 2022 12:56 AM - The Canadian Press

ਰਿਪੂਦਮਨ ਸਿੰਘ ਮਲਿਕ ਦੇ ਕਤਲ ਤੋਂ ਬਾਅਦ ਪੁੱਤਰ ਨੇ ਦਿੱਤਾ ਬਿਆਨ, ਨਹੀਂ ਸਮਝਦੇ ਕਿ ਪਿਤਾ ਦੇ ਕਤਲ ਦਾ ਏਅਰ ਇੰਡੀਆ ਬੰਬ ਧਮਾਕਾ ਮਾਮਲੇ 'ਚ ਬਰੀ ਹੋਣ ਨਾਲ ਕੋਈ ਸੰਬੰਧ

Share On
ripudaman-singh-maliks-son-doesnt-believe-his-fathers-murder-has-anything-to-do-with-the-acquittal-in-the-air-indian-bombing-trial
Ripudaman Singh Malik's son says he doesn't believe his father's murder in Surrey yesterday has anything to do with the acquittal in the Air Indian bombing trial 17 years ago. (Photo - Jaspreet Singh Malik/Facebook, Connect News)

ਰਿਪੂਦਮਨ ਸਿੰਘ ਮਲਿਕ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਨੇ ਬਿਆਨ ਦਿੱਤਾ ਹੈ ਕਿ ਉਹ ਨਹੀਂ ਸਮਝਦੇ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਏਅਰ ਇੰਡੀਆ ਬੰਬ ਧਮਾਕੇ 'ਚ 17 ਸਾਲ ਪਹਿਲਾਂ ਉਨ੍ਹਾਂ ਨੂੰ ਬਰੀ ਕੀਤੇ ਜਾਣ ਦੀ ਘਟਨਾ ਨਾਲ ਜੁੜਿਆ ਹੋਇਆ ਹੈ।

ਜਸਪ੍ਰੀਤ ਸਿੰਘ ਮਲਿਕ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਉਨ੍ਹਾਂ ਦੇ ਪਿਤਾ ਦਾ ਕਤਲ ਅਤੇ ਏਅਰ ਇੰਡੀਆ ਬੰਬ ਧਮਾਕਾ ਮਾਮਲੇ 'ਚ ਹੋਏ ਟ੍ਰਾਇਲ ਦਾ ਆਪਸ 'ਚ ਕੋਈ ਸੰਬੰਧ ਨਹੀਂ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਆਰ.ਸੀ.ਐਮ.ਪੀ. 'ਤੇ ਭਰੋਸਾ ਹੈ ਅਤੇ ਇਸ ਅਪਰਾਧਿਕ ਘਟਨਾ ਨੂੰ ਸੁਲਝਾ ਲਿਆ ਜਾਵੇਗਾ।

ਬੀ.ਸੀ. ਸੁਪ੍ਰੀਮ ਕੋਰਟ ਨੇ ਰਿਪੂਦਮਨ ਸਿੰਘ ਮਲਿਕ ਅਤੇ ਇੱਕ ਕੋ-ਐਕਿਊਜਡ ਨੂੰ ਏਅਰ ਇੰਡੀਆ ਫਲਾਈਟ 'ਚ ਸਾਲ 1985 'ਚ ਹੋਏ ਬਨਮ ਧਮਾਕਾ ਮਾਮਲੇ 'ਚ ਦੋਸ਼ੀ ਕਰਾਰ ਨਹੀਂ ਦਿੱਤਾ ਸੀ।

ਫਲਾਈਟਸ ਸੰਬੰਧੀ 2 ਧਮਾਕਿਆਂ 'ਚ ਕੁੱਲ 331 ਲੋਕਾਂ ਦੀ ਮੌਤ ਹੋ ਗਈ ਸੀ।

ਮਾਮਲੇ 'ਚ ਆਈ.ਹਿਟ ਵੱਲੋਂ ਦਿੱਤੀ ਗਈ ਜਾਣਕਾਰੀ

ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਯਾਨੀ ਕਿ ਆਈ.ਹਿਟ ਵੱਲੋਂ ਵੀਰਵਾਰ ਨੂੰ ਵਾਪਰੀ ਗੋਲੀ ਚੱਲਣ ਦੀ ਜਾਨਲੇਵਾ ਵਾਰਦਾਤ ਸੰਬੰਧੀ ਅੱਜ ਸਵੇਰ 10 ਵਜੇ ਇੱਕ ਪ੍ਰੈਸ ਕਾਨਫਰੰਸ ਕਰ ਅਪਡੇਟ ਸਾਂਝੀ ਕੀਤੀ ਗਈ ਹੈ।

ਸਾਰਜੈਂਟ ਡੇਵਿਡ ਲੀ ਨੇ ਦੱਸਿਆ ਕਿ ਮਾਮਲੇ 'ਚ ਸ਼ਾਮਿਲ ਇੱਕ ਸ਼ੱਕੀ ਵਾਹਨ, ਚਿੱਟੇ ਰੰਗ ਦੀ ਹੌਂਡਾ ਸੀ.ਆਰ.ਵੀ. ਗੱਡੀ ਸੀ।

ਸ਼ੱਕੀ ਗੱਡੀ ਦੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਸਾਰਜੈਂਟ ਡੇਵਿਡ ਲੀ ਨੇ ਜਾਣਕਾਰੀ ਦਿੱਤੀ ਕਿ 75 ਸਾਲਾ ਰਿਪੂਦਮਨ ਸਿੰਘ ਮਲਿਕ ਦੇ ਕਤਲ ਨੂੰ ਅੰਜਾਮ ਦੇਣ ਤੋਂ ਕਈ ਘੰਟੇ ਪਹਿਲਾਂ ਹੀ ਸ਼ੱਕੀ ਵਾਹਨ 82 ਐਵੀਨਿਊ ਅਤੇ 128 ਸਟ੍ਰੀਟ ਦੇ ਸ਼ੌਪਿੰਗ ਪਲਾਜਾ ਦੇ ਪਾਰਕਿੰਗ ਲੌਟ 'ਚ ਪਹੁੰਚ ਗਿਆ ਸੀ।

ਉਨ੍ਹਾਂ ਦੱਸਿਆ ਕਿ ਗੱਡੀ 'ਚ ਸਵਾਰ ਲੋਕ ਰਿਪੂਦਮਨ ਸਿੰਘ ਦੀ ਉਡੀਕ ਕਰ ਰਹੇ ਸਨ। ਅਧਿਕਾਰੀਆਂ ਅਨੁਸਾਰ ਸਵੇਰ 7 ਵਜੇ ਦੇ ਕਰੀਬ ਇਸ ਸ਼ੱਕੀ ਵਾਹਨ ਦੇ ਪਾਰਕਿੰਗ ਲੌਟ 'ਚ ਪਹੁੰਚਣ ਦੀ ਫੁਟੇਜ ਹਾਸਿਲ ਕਰ ਲਈ ਗਈ ਹੈ।

ਰਿਪੂਦਮਨ ਸਿੰਘ ਨੂੰ ਸਵੇਰ 9.27 ਵਜੇ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ।

ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਇਸ ਹੌਂਡਾ ਸੀ.ਆਰ.ਵੀ. ਗੱਡੀ ਨੂੰ ਮੌਕੇ ਤੋਂ ਦੌੜਾ ਲਿਆ ਗਿਆ ਸੀ ਅਤੇ ਗੱਡੀ ਨੂੰ 82 ਐਵੀਨਿਊ ਦੇ 12200 ਬਲੌਕ ਕੋਲ ਅੱਗ ਦੀਆਂ ਲਪਟਾਂ 'ਚ ਘਿਰਿਆ ਪਾਇਆ ਗਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link