12.06C Vancouver
ADS

Jun 30, 2020 1:55 AM -

ਔਂਟੈਰੀਓ ਤੇ ਐਲਬਰਟਾ 'ਚ ਕੋਵਿਡ-19 ਮਾਮਲਿਆਂ 'ਚ ਵਾਧਾ, ਕੈਨੇਡਾ 'ਚ ਵਾਇਰਸ ਪੀੜਤਾਂ ਦੀ ਮੌਤਾਂ ਦੇ ਮਾਮਲੇ 8,566 ਤੱਕ ਪਹੁੰਚੇ

Share On
rise-of-covid-19-cases-in-ontario-and-alberta-number-of-deaths-rise-to-8-566-in-canada
File - Patrons sit between plexiglass barriers on the patio of a restaurant and bar in Vancouver, on May 31, 2020. THE CANADIAN PRESS/Darryl Dyck

ਕੈਨੇਡਾ ਵਿੱਚ ਕੋਰੋਨਾ ਵਾਇਰਸ ਦੇ ਲਈ ਪਾਜ਼ਿਟਿਵ ਪਾਏ ਗਏ ਲੋਕਾਂ ਦਾ ਅੰਕੜਾ ਬੀਤੇ ਹਫ਼ਤੇ ਹੀ ਇੱਕ ਲੱਖ ਦੇ ਪਾਰ ਪਹੁੰਚ ਚੁੱਕਿਆ ਹੈ। ਹੁਣ ਕੈਨੇਡਾ 'ਚ ਵਾਇਰਸ ਸੰਬੰਧੀ 1,03.918 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,566 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 67,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


ਬੀ.ਸੀ. 'ਚ 72 ਘੰਟਿਆਂ 'ਚ 26 ਮਾਮਲੇ ਹੋਏ ਰਿਪੋਰਟ

ਬੀ.ਸੀ. 'ਚ ਕੋਰੋਨਾ ਵਾਇਰਸ ਦੇ 26 ਹੋਰ ਮਾਮਲੇ ਸਾਹਮਣੇ ਆਉਣ ਦੀ ਜਾਣਕਾਰੀ ਦਿੱਤੀ ਗਈ ਹੈ। ਹਾਲਾਂਕਿ ਰਾਹਤ ਦੀ ਖਬਰ ਰਹੀ ਕਿ ਕਿਸੇ ਹੋਰ ਵਾਇਰਸ ਪੀੜਤ ਦੇ ਦਮ ਤੋੜਨ ਬਾਰੇ ਨਹੀਂ ਦੱਸਿਆ ਗਿਆ ਹੈ। ਇਹ ਮਾਮਲੇ ਸ਼ੁੱਕਰਵਾਰ ਤੋਂ ਸੋਮਵਾਰ ਵਿਚਾਲੇ ਦੇ 72 ਘੰਟਿਆਂ ਦੇ ਦਰਮਿਆਨ ਦੇ ਹਨ। ਸ਼ਨੀਵਾਰ ਨੂੰ 10, ਐਤਵਾਰ ਨੂੰ 14 ਅਤੇ ਸੋਮਵਾਰ ਨੂੰ 2 ਮਾਮਲੇ ਸਾਹਮਣੇ ਆਏ ਦੱਸੇ ਗਏ ਹਨ। ਹੁਣ ਬੀ.ਸੀ. 'ਚ ਕੋਵਿਡ-19 ਦੇ ਕੁੱਲ ਮਾਮਲਿਆਂ ਦੀ ਗਿਣਤੀ 2,904 ਹੋ ਗਈ ਹੈ। ਅੰਦਕੀਆਂ ਦੀ ਜਾਣਕਾਰੀ ਲਈ ਬੀ.ਸੀ. ਦੀ ਪ੍ਰੋਵਿੰਸ਼ੀਅਲ ਸਿਹਤ ਅਫ਼ਸਰ, ਡਾ. ਬੌਨੀ ਹੈਨਰੀ ਅਤੇ ਸਿਹਤ ਮੰਤਰੀ ਐਡਰੀਅਨ ਡਿਕਸ ਵੱਲੋਂ ਪ੍ਰੈਸ ਬ੍ਰੀਫਿੰਗ ਕੀਤੀ ਗਈ। ਸੂਬੇ 'ਚ ਵਾਇਰਸ ਸੰਬੰਧੀ ਮੌਤਾਂ ਦੀ ਗਿਣਤੀ 174 ਹੈ।


ਔਂਟੈਰੀਓ 'ਚ ਵਾਇਰਸ ਪੀੜਤਾਂ ਦੀ ਗਿਣਤੀ ਫਿਰ ਵਧੀ

ਔਂਟੈਰੀਓ 'ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ ਇੱਕ ਵਾਰ ਫਿਰ ਤੋਂ ਵੱਡਾ ਅੰਕੜਾ ਸਾਂਝਾ ਕੀਤਾ ਗਿਆ ਹੈ। ਔਂਟੈਰੀਓ 'ਚ ਇਸ ਵਾਇਰਸ ਸੰਬੰਧੀ ਅੱਜ 257 ਹੋਰ ਮਾਮਲੇ ਉਜਾਗਰ ਹੋਣ ਬਾਰੇ ਦੱਸਿਆ ਗਿਆ ਹੈ। ਸੂਬੇ ਵਿੱਚ ਪੀੜਤਾਂ ਦੀ ਗਿਣਤੀ 35,000 ਦੇ ਕਰੀਬ ਪਹੁੰਚ ਚੁੱਕੀ ਹੈ। ਸੂਬੇ 'ਚ 34,911 ਲੋਕ ਇਸ ਵਾਇਰਸ ਤੋਂ ਪ੍ਰਭਾਵਿਤ ਹੋ ਚੁੱਕੇ ਹਨ। ਇਸ ਤੋਂ ਅਲਾਵਾ ਸੂਬੇ 'ਚ 7 ਹੋਰ ਲੋਕਾਂ ਦੀ ਇਸ ਵਾਇਰਸ ਕਾਰਨ ਜਾਨ ਚਲੀ ਗਈ ਹੈ। ਹੁਣ ਤੱਕ ਔਂਟੈਰੀਓ ਦੇ 2,665 ਵਾਇਰਸ ਪੀੜਤ ਦਮ ਤੋੜ ਚੁੱਕੇ ਹਨ। ਸੂਬੇ 'ਚ 89 ਹੋਰ ਮਾਮਲੇ ਸੁਲਝ ਗਏ ਦੱਸੇ ਗਏ ਹਨ। ਸੂਬੇ ਦੇ ਐਕਟਿਵ ਮਾਮਲਿਆਂ ਦੀ ਗਿਣਤੀ 2,050 ਹੈ। ਔਂਟੈਰੀਓ ਦੇ ਕੁਲ 30,196 ਮਾਮਲੇ ਸੁਲਝ ਗਏ ਦੱਸੇ ਜਾ ਰਹੇ ਹਨ।


ਕਿਊਬੈਕ 'ਚ ਵੀਰਵਾਰ ਤੋਂ ਸੋਮਵਾਰ ਤੱਕ ਦੇ ਅੰਕੜੇ ਕੀਤੇ ਗਏ ਜਾਰੀ

ਕਿਊਬੈਕ 'ਚ ਅੱਜ ਵਾਇਰਸ ਸੰਬੰਧੀ ਨਵੇਂ ਮਾਮਲਿਆਂ ਦਾ ਵੀਰਵਾਰ ਤੋਂ ਸੋਮਵਾਰ ਤੱਕ ਦਾ ਅੰਕੜਾ ਸਾਂਝਾ ਕੀਤਾ ਗਿਆ ਹੈ। ਸੂਬੇ 'ਚ ਵਾਇਰਸ ਪੀੜਤਾਂ ਦੀ ਕੁੱਲ ਗਿਣਤੀ 55,390 ਹੋ ਗਈ ਹੈ। ਕਿਊਬੈਕ 'ਚ 311 ਨਵੇਂ ਮਾਮਲੇ ਰਿਪੋਰਟ ਹੋਏ ਹਨ। ਅੱਜ 37 ਲੋਕਾਂ ਦੀ ਜਾਨ ਜਾਣ ਬਾਰੇ ਵੀ ਦੱਸਿਆ ਗਿਆ ਹੈ। ਸੂਬੇ 'ਚ ਜਾਨ ਗਵਾਉਣ ਵਾਲੇ ਵਾਇਰਸ ਪੀੜਤਾਂ ਦੀ ਗਿਣਤੀ 5,485 ਦੱਸੀ ਗਈ ਹੈ। ਯਾਦ ਰਹੇ ਕਿਊਬੈਕ 'ਚ ਪਹਿਲਾਂ ਫੈਸਲਾ ਲਿਆ ਗਿਆ ਸੀ ਕਿ, ਹੁਣ ਤੋਂ ਸੂਬੇ 'ਚ ਸਿਰਫ ਇੱਕੋ ਦਿਨ ਵਾਇਰਸ ਪੀੜਤਾਂ ਦੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ, ਪਰ ਲਗਾਤਾਰ ਹੋਈ ਆਲੋਚਨਾ ਵਿਚਾਲੇ ਹੁਣ ਫਿਰ ਤੋਂ ਫੈਸਲਾ ਲਿਆ ਗਿਆ ਹੈ ਕਿ, ਸੂਬੇ 'ਚ ਰੋਜ਼ਾਨਾ ਪੱਧਰ 'ਤੇ ਵਾਇਰਸ ਸੰਬੰਧੀ ਅੰਕੜੇ ਜਾਰੀ ਕੀਤੇ ਜਾਣਗੇ।


ਐਲਬਰਟਾ 'ਚ ਮਈ ਤੋਂ ਬਾਅਦ, ਸਭ ਤੋਂ ਵੱਡੀ ਵਾਇਰਸ ਪੀੜਤਾਂ ਦੀ ਗਿਣਤੀ ਹੋਈ ਰਿਪੋਰਟ

ਐਲਬਰਟਾ ਦੇ ਵਿੱਚ ਕੋਵਿਡ-19 ਦੇ 71 ਹੋਰ ਮਾਮਲੇ ਉਜਾਗਰ ਹੋਣ ਦੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਹੁਣ ਸੂਬੇ 'ਚ ਵਾਇਰਸ ਸੰਬੰਧੀ ਪੀੜਤਾਂ ਦੀ ਗਿਣਤੀ 8,067 ਤੱਕ ਪਹੁੰਚ ਗਈ ਹੈ। ਇਹ ਮਈ ਮਹੀਨੇ ਤੋਂ ਬਾਅਦ, ਹੁਣ ਤੱਕ ਦਾ ਐਲਬਰਟਾ 'ਚ ਸਾਹਮਣੇ ਆਇਆ, ਇੱਕੋ ਦਿਨ ਦਾ ਵਾਇਰਸ ਪੀੜਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ। ਹਾਲਾਂਕਿ ਕਿਸੇ ਹੋਰ ਵਾਇਰਸ ਪੀੜਤ ਦੀ ਮੌਤ ਬਾਰੇ ਨਹੀਂ ਦੱਸਿਆ ਗਿਆ ਹੈ, ਅਤੇ ਹੁਣ ਸੂਬੇ 'ਚ ਜਾਨ ਗਵਾ ਚੁੱਕੇ ਵਾਇਰਸ ਪੀੜਤਾਂ ਦੀ ਗਿਣਤੀ 154 ਹੈ। ਸੂਬੇ ਦੇ 32 ਹੋਰ ਮਾਮਲੇ ਸੁਲਝਣ ਦੀ ਜਾਣਕਾਰੀ ਦਿੱਤੀ ਗਈ ਹੈ।


ਬਾਕੀ ਸੂਬਿਆਂ ਦਾ ਹਾਲ

ਇਸ ਤੋਂ ਅਲਾਵਾ ਸਸਕੈਚਵਿਨ ਵਿੱਚ 779, ਮੈਨੀਟੋਬਾ 'ਚ 324, ਨਿਊ ਬਰੰਸਵਿਕ 'ਚ 165, ਨੋਵਾ ਸਕੌਸ਼ੀਆ 'ਚ 1,061, ਪੀ.ਈ.ਆਈ. 'ਚ 27, ਅਤੇ ਨਿਊਫਾਊਂਡਲੈਂਡ ਅਤੇ ਲੈਬਰੇਡੌਰ 'ਚ 261 ਮਾਮਲੇ ਸਾਹਮਣੇ ਆ ਚੁੱਕੇ ਹਨ। ਕੈਨੇਡਾ 'ਚ ਕੁੱਲ 8,566 ਲੋਕ ਇਸ ਵਾਇਰਸ ਕਾਰਨ ਜਾਨ ਗਵਾ ਚੁੱਕੇ ਹਨ। ਕੈਨੇਡਾ ਦੇ 67,000 ਤੋਂ ਵਧੇਰੇ ਵਾਇਰਸ ਪੀੜਤ ਹੁਣ ਰਿਕਵਰ ਕਰ ਚੁੱਕੇ ਹਨ।


Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link