18.07C Vancouver
ADS

Jan 23, 2020 5:26 PM -

ਫੈਡਰਲ ਹੈਲਥ ਮਨਿਸਟਰ ਮੁਤਾਬਕ ਕਰੋਨਾਵਾਇਰਸ ਵਾਸਤੇ ਕੈਨੇਡਾ ਵਿੱਚ ਕੁਝ ਵਿਅਕਤੀ ਨਿਗਰਾਨੀ ਹੇਠ

Share On
risk-of-chinese-coronavirus-to-canadians-low-health-minister
Travelers wearing face masks gather at Hong Kong International Airport in Hong Kong, Tuesday, Jan. 21, 2020. Face masks sold out and temperature checks at airports and train stations became the new norm as China strove Tuesday to control the outbreak of a new coronavirus that has reached four other countries and territories and threatens to spread further during the Lunar New Year travel rush. (AP Photo/Ng Han Guan)

ਫੈਡਰਲ ਹੈਲਥ ਮਨਿਸਟਰ ਪੈੱਟੀ ਹਾਇਡੁ (Federal Health Minister Patty Hajdu) ਮੁਤਾਬਕ ਚੀਨ ਤੋਂ ਕੈਨੇਡਾ ਆਏ ਕੁਝ ਵਿਅਕਤੀਆਂ ਨੂੰ ਕਰੋਨਾਵਾਇਰਸ ਵਾਸਤੇ ਨਿਗਰਾਨੀ ਹੇਠ ਰੱਖਿਆ ਗਿਆ ਹੈ।

ਹਾਇਡੁ ਨੇ ਕਿਹਾ ਕਿ 5 ਤੋਂ 6 ਵਿਅਕਤੀ ਜਿਨ੍ਹਾਂ ਵਿੱਚੋਂ ਇੱਕ ਕਯੂਬੈਕ ਵਿੱਚ ਅਤੇ ਇੱਕ ਵੈਨਕੂਵਰ ਵਿੱਚ ਹੈ ਨਿਗਰਾਨੀ ਅਧੀਨ ਹਨ। ਉਨ੍ਹਾਂ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਕੈਨੇਡੀਅਨ ਲੋਕਾਂ ਨੂੰ ਇਹ ਵਾਇਰਸ ਹੋਣ ਦਾ ਖ਼ਤਰਾ ਬਹੁਤ ਘੱਟ ਹੈ ਅਤੇ ਕੈਨੇਡਾ ਵਿੱਚ ਕਰੋਨਾਵਾਇਰਸ ਦੇ ਕੋਈ ਵੀ ਕੇਸ ਸਾਹਮਣੇ ਨਹੀਂ ਆਏ ਹਨ।

ਚੀਨ ਵਿੱਚ ਇਸ ਵਾਇਰਸ ਨਾਲ 500 ਵਿਅਕਤੀਆਂ ਦੇ ਪੀੜਤ ਹੋਣ ਦੀ ਖ਼ਬਰ ਹੈ ਅਤੇ 17 ਵਿਅਕਤੀ ਮਾਰੇ ਗਏ ਹਨ।

ਇਸ ਨੂੰ ਫੈਲਣ ਤੋਂ ਬਚਾਉਣ ਲਈ ਚੀਨ ਦੇ ਸ਼ਹਿਰ ਵੂਹਾਨ ਨੂੰ ਦੋ ਹੋਰ ਸ਼ਹਿਰਾਂ ਸਮੇਤ ਸਿਹਤ ਅਧਿਕਾਰੀਆਂ ਵੱਲੋਂ ਕੁਰਾਟੀਨ (quarantine) ਅੰਦਰ ਰੱਖਿਆ ਗਿਆ ਹੈ।

ਵਰਲਡ ਹੈਲਥ ਆਰਗੇਨਾਈਜ਼ੇਸ਼ਨ (World Health Organization) ਵੱਲੋਂ ਇਹ ਵਿਚਾਰ ਕੀਤਾ ਜਾ ਰਿਹਾ ਹੈ ਕਿ ਕਰੋਨਾਵਾਇਰਸ ਕਾਰਨ ਗਲੋਬਲ ਹੈਲਥ ਐਮਰਜੈਂਸੀ (global health emergency) ਲਾਗੂ ਕਰਨੀ ਹੈ ਜਾਂ ਨਹੀਂ।

ਹਾਇਡੁ ਨੇ ਕਿਹਾ ਕਿ ਜਿੱਥੇ ਇਸ ਸਬੰਧ ਵਿੱਚ ਇਹਤਿਆਤ ਵਰਤਣੀ ਜ਼ਰੂਰੀ ਹੈ ਉੱਥੇ ਹੀ ਕੈਨੇਡਾ ਦੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਕੈਨੇਡਾ ਵੱਲੋਂ ਆਪਣੇ ਅੰਤਰਰਾਸ਼ਟਰੀ ਸਾਥੀਆਂ ਨਾਲ ਮਿਲ ਕੇ ਸਥਿਤੀ ਨਾਲ ਨਜਿੱਠਣ ਲਈ ਵਾਜਬ ਕਦਮ ਚੁੱਕੇ ਜਾ ਰਹੇ ਹਨ। ਬਾਹਰਲੇ ਮੁਲਕਾਂ ਤੋਂ ਕੈਨੇਡਾ ਆ ਰਹੇ ਲੋਕਾਂ ਨੂੰ ਫਲੂ ਵਰਗੀਆਂ ਨਿਸ਼ਾਨੀਆਂ ਉੱਤੇ ਧਿਆਨ ਦੇਣਾ ਜ਼ਰੂਰ ਦੇਣਾ ਚਾਹੀਦਾ ਹੈ।


Latest news

b-c-wildfire-official-warns-of-arson-risk-as-major-fires-intensify
Punjabi

ਬੀ.ਸੀ. ਵਿੱਚ ਵਾਈਲਡਫਾਇਰ ਦੀ ਸਥਿਤੀ ਗੰਭੀਰ, ਜਾਣਬੁੱਝ ਕੇ ਅੱਗ ਲਗਾਉਣ ਵਾਲਿਆਂ ਨੂੰ ਦਿੱਤੀ ਚਿਤਾਵਨੀ

ਬੀ.ਸੀ. ਵਾਈਲਡਫਾਇਰ ਸਰਵਿਸ ਦੇ ਨਿਰਦੇਸ਼ਕ ਕਲਿਫ ਚੈਪਮੈਨ ਨੇ ਸੂਬੇ ਵਿਚ ਵਾਈਲਡਫਾਇਰ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਜਤਾਉਂਦਿਆਂ ਜਾਣਬੁੱਝ ਕੇ ਲਗਾਈ ਜਾਣ ਵਾਲੀ ਅੱਗ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਉਨ੍ਹਾਂ ਅੱਜ ਜੰਗਲਾਤ ਮੰਤਰੀ ਰਵੀ ਪਰਮਾਰ ਅਤੇ Eਐਮਰਜੈਂਸੀ ਪ੍ਰਬੰਧਨ ਮੰਤਰੀ ਕੈਲੀ ਗ੍ਰੀਨ ਨਾਲ ਪ੍ਰੈਸ ਕਾਨਫਰੰਸ ਵਿਚ ਸ਼ਾਮਲ ਹੁੰਦਿਆਂ ਕਿਹਾ ਕਿ ਉਨ੍ਹਾਂ ਦਾ ਡਿਪਾਰਟਮੈਂਟ ਕਿਸੇ ਵੀ ਸ਼ੱਕੀ ਅੱਗ ਦੀ ਜਾਂਚ ਲਈ ਆਰ.ਸੀ.ਐੱਮ.ਪੀ. ਨਾਲ ਮਿਲ ਕੇ ਕੰਮ ਕਰ ਰਿਹਾ ਹੈ ਅਤੇ ਕ੍ਰਾਈਮ Stoppers ਨਾਲ ਵੀ ਹੱਥ ਮਿਲਾਇਆ ਗਿਆ ਹੈ।
more-than-29-000-canadians-sign-petition-calling-for-removal-of-u-s-ambassador-pete-hoekstra
Punjabi

29,000 ਤੋਂ ਵੱਧ ਕੈਨੇਡੀਅਨਾਂ ਨੇ ਅਮਰੀਕੀ ਰਾਜਦੂਤ ਨੂੰ ਹਟਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਕੀਤੇ ਦਸਤਖਤ

ਕੈਨੇਡਾ ਦੀ ਰਾਜਨੀਤੀ ਵਿਚ ਦਖਲ ਦੇਣ ਅਤੇ ਵਿਵਾਦਪੂਰਨ ਬਿਆਨਬਾਜ਼ੀ ਦੇ ਦੋਸ਼ਾਂ ਤਹਿਤ ਅਮਰੀਕੀ ਰਾਜਦੂਤ ਪੀਟ ਹੋਇਕਸਟਰਾ ਨੂੰ ਹਟਾਉਣ ਲਈ 29,000 ਤੋਂ ਵੱਧ ਕੈਨੇਡੀਅਨ ਨਾਗਰਿਕਾਂ ਨੇ ਇੱਕ ਔਨਲਾਈਨ ਪਟੀਸ਼ਨ 'ਤੇ ਦਸਤਖਤ ਕੀਤੇ ਹਨ, ਜਿਸ ਨੂੰ ਇਸੇ ਫਾਲ ਵਿਚ ਗ੍ਰੀਨ ਪਾਰਟੀ ਦੀ ਲੀਡਰ ਐਲਿਜ਼ਾਬੈਥ ਮੇਅ ਵਲੋਂ ਹਾਊਸ ਔਫ਼ ਕਾਮਨਜ਼ ਵਿਚ ਪੇਸ਼ ਕੀਤੇ ਜਾਣ ਦੀ ਉਮੀਦ ਹੈ।
b-c-man-charged-after-police-find-more-than-14-000-child-exploitation-images-and-videos
Punjabi

ਸਰੀ 'ਚ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ 'ਚ ਕੀਤਾ ਗਿਆ ਚਾਰਜ

ਸਰੀ ਵਿਚ ਇੱਕ 37 ਸਾਲਾ ਮੁਲਜ਼ਮ ਨੂੰ ਬੱਚਿਆਂ ਦੇ 14,000 ਦੇ ਕਰੀਬ ਗਲਤ ਵੀਡੀਓ ਅਤੇ ਤਸਵੀਰਾਂ ਰੱਖਣ ਦੇ ਮਾਮਲੇ ਵਿਚ ਚਾਰਜ ਕੀਤਾ ਗਿਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ, ਉਨ੍ਹਾਂ ਨੂੰ ਇੱਕ ਸ਼ੱਕੀ ਕੋਲ ਬੱਚਿਆਂ ਦੇ ਜਿਨਸੀ ਸ਼ੋਸ਼ਣ ਸੰਬੰਧੀ ਸਮੱਗਰੀ ਹੋਣ ਦੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਇਹ ਜਾਂਚ ਮਈ 2025 ਵਿਚ ਸ਼ੁਰੂ ਹੋਈ ਸੀ।
canada-u-s-trade-talks-enter-final-stage-as-possible-deal-takes-shape
Punjabi

ਕੈਨੇਡਾ-ਅਮਰੀਕਾ ਵਿਚਾਲੇ ਸੰਭਾਵੀ ਟਰੇਡ ਡੀਲ 'ਤੇ ਆਖਰੀ ਦੌਰ ਦੀ ਗੱਲਬਾਤ

ਕੈਨੇਡਾ-ਅਮਰੀਕਾ ਵਪਾਰ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਉਨ੍ਹਾਂ ਦੇ ਅਮਰੀਕੀ ਹਮਰੁਤਬਾ ਜੈਮੀਸਨ ਗ੍ਰੀਰ ਵਲੋਂ ਸੋਮਵਾਰ ਤੱਕ ਟਰੰਪ ਕੋਲ ਸੰਭਾਵੀ ਡੀਲ ਦੀ ਰੂਪ-ਰੇਖਾ ਪੇਸ਼ ਕੀਤੀ ਜਾ ਸਕਦੀ ਹੈ। ਇਹ ਕਦਮ 19 ਅਗਸਤ ਤੋਂ ਕੈਨੇਡੀਅਨ ਨਿਰਯਾਤ 'ਤੇ ਲੱਗਣ ਵਾਲੇ 50 ਫ਼ੀਸਦੀ ਨਵੇਂ ਟੈਰਿਫਸ ਤੋਂ ਬਚਣ ਲਈ ਦੋਵਾਂ ਦੇਸ਼ਾਂ ਵਿਚਾਲੇ ਚੱਲ ਰਹੀ ਆਖਰੀ ਦੌਰ ਦੀ ਗੱਲਬਾਤ ਦਾ ਹਿੱਸਾ ਹੈ।
68-year-old-woman-dies-after-being-struck-by-vehicle-in-north-burnaby
Punjabi

ਨੌਰਥ ਬਰਨਬੀ ਵਿੱਚ ਵਾਹਨ ਦੀ ਟੱਕਰ ਲੱਗਣ ਨਾਲ 68 ਸਾਲਾ ਔਰਤ ਦੀ ਮੌਤ

ਨੌਰਥ ਬਰਨਬੀ ਵਿਚ ਇੱਕ ਸੜਕ ਹਾਦਸੇ ਵਿਚ ਇੱਕ ਪੈਦਲ ਜਾ ਰਹੀ 68 ਸਾਲਾ ਮਹਿਲਾ ਦੀ ਮੌਤ ਹੋਣ ਦੀ ਖ਼ਬਰ ਹੈ। ਬਰਨਬੀ ਆਰਸੀਐਮਪੀ ਮੁਤਾਬਕ, ਘਟਨਾ ਸੋਮਵਾਰ ਸ਼ਾਮ ਲਗਭਗ 6:30 ਵਜੇ ਪੇਂਡਰ ਸਟ੍ਰੀਟ ਅਤੇ ਮੈਕਡੋਨਲਡ ਐਵੇਨਿਊ ਦੇ ਖੇਤਰ ਵਿਚ ਵਾਪਰੀ। ਪੁਲਿਸ ਅਨੁਸਾਰ, ਇਸ ਟੱਕਰ ਵਿਚ ਬਰਨਬੀ ਦੀ ਰਹਿਣ ਵਾਲੀ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link