17.22C Vancouver
ADS

Jun 2, 2025 11:24 AM - The Associated Press

ਨਾਈਜੀਰੀਆ 'ਚ ਬੱਸ ਕੰਟਰੋਲ ਗੁਆ ਕੇ ਪੁਲ ਤੋਂ ਡਿੱਗੀ, 22 ਐਥਲੀਟਾਂ ਦੀ ਮੌਤ

Share On
road-accident-in-northern-nigeria-kills-22-athletes-returning-from-a-sports-festival
The cause of the accident, which happened on Saturday, was not immediately known. The athletes had taken part in the Nigerian National Sports Festival in the southern state of Ogun over the last week.

ਨਾਈਜੀਰੀਆ ਦੇ ਉੱਤਰੀ ਪ੍ਰਾਂਤ ਕਾਨੋ ਵਿੱਚ ਖਿਡਾਰੀਆਂ ਨਾਲ ਭਰੀ ਇੱਕ ਬੱਸ ਕੰਟਰੋਲ ਤੋਂ ਬਾਹਰ ਹੋ ਗਈ ਅਤੇ ਇੱਕ ਪੁਲ ਤੋਂ ਹੇਠਾਂ ਡਿੱਗ ਗਈ। ਇਸ ਹਾਦਸੇ ਵਿੱਚ 22 ਐਥਲੀਟਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਪ੍ਰਾਂਤ ਦੇ ਗਵਰਨਰ ਅੱਬਾ ਕਬੀਰ ਯੂਸਫ਼ ਨੇ ਕਿਹਾ ਕਿ ਬੱਸ ਸ਼ਨੀਵਾਰ ਨੂੰ ਦੱਖਣੀ ਪ੍ਰਾਂਤ ਓਗੁਨ ਵਿੱਚ ਆਯੋਜਿਤ ਰਾਸ਼ਟਰੀ ਖੇਡ ਉਤਸਵ ਤੋਂ ਖਿਡਾਰੀਆਂ ਨੂੰ ਲੈ ਕੇ ਵਾਪਸ ਆ ਰਹੀ ਸੀ… ਜਦੋਂ ਇਹ ਹਾਦਸਾ ਵਾਪਰਿਆ। ਹਾਦਸੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਉਨ੍ਹਾਂ ਕਿਹਾ, ਅਜਿਹਾ ਲੱਗਦਾ ਹੈ ਕਿ ਡਰਾਈਵਰ ਨੇ ਬੱਸ ਤੋਂ ਕੰਟਰੋਲ ਗੁਆ ਦਿੱਤਾ ਅਤੇ 30 ਤੋਂ ਵੱਧ ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ ਕਾਨੋ-ਜ਼ਾਰੀਆ ਐਕਸਪ੍ਰੈਸਵੇਅ ‘ਤੇ ਚਿਰੋਮਾਵਾ ਪੁਲ ਤੋਂ ਡਿੱਗ ਗਈ।

ਰਾਜਪਾਲ ਨੇ ਸੋਮਵਾਰ ਨੂੰ ਕਾਨੋ ਵਿੱਚ ਰਾਜਕੀ ਸੋਗ ਦਾ ਦਿਨ ਐਲਾਨਿਆ। ਇਸ ਦੌਰਾਨ,ਕਾਨੋ ਦੇ ਡਿਪਟੀ ਗਵਰਨਰ ਅਮੀਨੂ ਗਵਾਰਜ਼ੋ ਨੇ ਪੀੜਤਾਂ ਦੇ ਪਰਿਵਾਰਾਂ ਨੂੰ 10 ਲੱਖ ਨਾਇਰਾ (ਲਗਭਗ 630 ਅਮਰੀਕੀ ਡਾਲਰ) ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਨਾਈਜੀਰੀਆ ਅਫਰੀਕਾ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ। ਮਾੜੀਆਂ ਸੜਕਾਂ ਦੀ ਸਥਿਤੀ ਅਤੇ ਕਮਜ਼ੋਰ ਟ੍ਰੈਫਿਕ ਕਾਨੂੰਨਾਂ ਕਾਰਨ ਇੱਥੇ ਸੜਕ ਹਾਦਸੇ ਅਕਸਰ ਹੁੰਦੇ ਰਹਿੰਦੇ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link