17.09C Vancouver
ADS

Dec 31, 2020 4:37 PM -

ਛੁੱਟੀ ਵਿਵਾਦ ਵਿਚਾਲੇ ਔਂਟੈਰੀਓ ਦੇ ਵਿੱਤ ਮੰਤਰੀ ਰੌਡ ਫਿਲਿਪਸ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ

Share On
rod-phillips-return-from-st-barts-will-discuss-his-political-future-with-ford
Ontario's finance minister has resigned from his cabinet position after going on a Caribbean vacation during the pandemic. (Photo - Rod Phillips/Twitter)

ਔਂਟੈਰੀਓ ਦੇ ਵਿੱਤ ਮੰਤਰੀ ਰੌਡ ਫਿਲਿਪਸ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਸੂਬੇ ਦੇ ਪ੍ਰੀਮਿਅਰ ਡਗ ਫੋਰਡ ਨੇ ਇਹ ਅਸਤੀਫਾ ਮਨਜ਼ੂਰ ਕਰ ਲਿਆ ਹੈ।

ਫਿਲਿਪਸ ਅੱਜ ਸਵੇਰੇ ਕੈਨੇਡਾ ਪਰਤ ਆਏ ਸਨ।

ਉਹ ਕਰੇਬੀਅਨ 'ਚ ਛੁੱਟੀ ਮਨਾ ਰਹੇ ਸਨ।

ਸੂਬੇ 'ਚ ਜਾਰੀ ਸਿਹਤ ਨਿਰਦੇਸ਼ਾਂ ਦੇ ਚਲਦਿਆਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਗੈਰ-ਜ਼ਰੂਰੀ ਯਾਤਰਾ ਤੋਂ ਗੁਰੇਜ ਕਰਨ ਨੂੰ ਕਿਹਾ ਜਾ ਰਿਹਾ ਹੈ, ਪਰ ਇਸ ਦੇ ਬਾਵਜੂਦ ਫਿਲਿਪਸ ਆਪਣੀ ਛੁੱਟੀ ਲਈ ਦੇਸ਼ ਤੋਂ ਬਾਹਰ ਚਲੇ ਗਏ ਸਨ।

ਇਸ ਵਿਵਾਦ ਦੇ ਸੁਰਖੀਆਂ 'ਚ ਆਉਣ ਤੋਂ ਬਾਅਦ ਬੀਤੇ ਕੱਲ ਡਗ ਫੋਰਡ ਨੇ ਸਖਤ ਸ਼ਬਦਾਂ 'ਚ ਰੌਡ ਫਿਲਿਪਸ ਦੇ ਅਜਿਹੇ ਫੈਸਲੇ ਦੀ ਆਲੋਚਨਾ ਕੀਤੀ ਸੀ।

ਅੱਜ ਫਿਲਿਪਸ ਦਾ ਕਹਿਣਾ ਸੀ ਕਿ ਉਹ ਕੈਬਿਨੇਟ 'ਚ ਰਹਿਣਾ ਚਾਹੁੰਦੇ ਹਨ, ਪਰ ਉਹ ਡਗ ਫੋਰਡ ਦੇ ਫੈਸਲੇ ਦੀ ਉਡੀਕ ਕਰਨਗੇ ਅਤੇ ਉਸ ਦਾ ਸਨਮਾਨ ਕਰਨਗੇ।

ਯਾਦ ਰਹੇ ਔਂਟੈਰੀਓ 'ਚ ਵਿਰੋਧੀ ਧਿਰ ਦੀ ਲੀਡਰ, ਆਂਡਰਿਆ ਹੋਰਵਾਥ ਨੇ ਕੱਲ ਮੰਗ ਚੁੱਕੀ ਸੀ ਕਿ ਸੂਬੇ ਦੇ ਵਿੱਤ ਮੰਤਰੀ ਰੌਡ ਫਿਲਿਪਸ ਨੂੰ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।

ਫਿਲਿਪਸ ਨੇ ਮੰਗਲਵਾਰ ਨੂੰ ਖੁਲਾਸਾ ਕੀਤਾ ਸੀ ਕਿ ਉਹ 13 ਦਿਸੰਬਰ ਤੋਂ ਸੇਂਟ ਬਾਰਟਸ ਵਿੱਚ ਛੁੱਟੀ ਮਨਾ ਰਹੇ ਸਨ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link