17.97C Vancouver
ADS

Jul 24, 2025 12:22 PM - The Canadian Press

ਹਾਕੀ ਖਿਡਾਰੀਆਂ ਦੇ ਜਿਨਸੀ ਸ਼ੋਸ਼ਣ ਦੇ ਮੁਕੱਦਮੇ ਦਾ ਫੈਸਲਾ ਅੱਜ

Share On
ruling-today-in-hockey-players-sex-assault-trial
The players, who are now between the ages of 25 and 27, were in London at the time for a gala and golf tournament marking their championship victory. (Photo - The Canadian Press)

ਕੈਨੇਡਾ ਦੀ 2018 ਦੀ ਵਰਲਡ ਜੂਨੀਅਰ ਹਾਕੀ ਟੀਮ ਨਾਲ ਜੁੜੇ ਹਾਈ-ਪ੍ਰੋਫਾਈਲ ਜਿਨਸੀ ਸੋਸ਼ਣ ਮੁਕੱਦਮੇ ਵਿਚ ਓਨਟਾਰੀਓ ਸੁਪੀਰੀਅਰ ਕੋਰਟ ਦੀ ਜਸਟਿਸ ਮਾਰੀਆ ਕੈਰੋਸੀਆ ਵਲੋਂ ਅੱਜ ਫੈਸਲਾ ਸੁਣਾਇਆ ਜਾਵੇਗਾ।

ਇਸ ਕੇਸ ਵਿਚ ਸਾਬਕਾ ਖਿਡਾਰੀ ਮਾਈਕਲ ਮੈਕਲਿਓਡ, ਕਾਰਟਰ ਹਾਰਟ, ਅਲੈਕਸ ਫੋਰਮੈਂਟਨ, ਡਿਲਨ ਡੁਬ ਅਤੇ ਕੈਲ ਫੁੱਟ 'ਤੇ ਜਿਨਸੀ ਸੋਸ਼ਣ ਦੇ ਦੋਸ਼ ਹਨ।

ਈ. ਐੱਮ. ਦੇ ਕਾਲਪਿਨਕ ਨਾਮ ਦੀ ਸ਼ਿਕਾਇਤਕਰਤਾ ਲੜਕੀ ਜੋ ਉਸ ਸਮੇਂ 20 ਸਾਲ ਦੀ ਸੀ, ਨੇ ਦੋਸ਼ ਲਗਾਇਆ ਸੀ ਕਿ ਜੂਨ 2018 ਵਿਚ ਓਨਟਾਰੀਓ ਦੇ ਲੰਡਨ ਦੇ ਇੱਕ ਹੋਟਲ ਦੇ ਕਮਰੇ ਵਿਚ ਉਸ ਦਾ ਕਈ ਘੰਟੇ ਜਿਨਸੀ ਸੋਸ਼ਣ ਕੀਤਾ ਗਿਆ ਸੀ, ਉਸ ਸਮੇਂ ਖਿਡਾਰੀ ਵਰਲਡ ਜੂਨੀਅਰ ਚੈਂਪੀਅਨਸ਼ਿਪ ਜਿੱਤਣ ਦਾ ਜਸ਼ਨ ਮਨਾਉਣ ਦੇ ਸਬੰਧ ਵਿਚ ਹਾਕੀ ਕੈਨੇਡਾ ਵਲੋਂ ਆਯੋਜਿਤ ਈਵੈਂਟ ਲਈ ਸ਼ਹਿਰ ਵਿਚ ਇਕੱਠੇ ਹੋਏ ਸਨ।

ਸਰਕਾਰੀ ਵਕੀਲਾਂ ਦਾ ਦੋਸ਼ ਹੈ ਕਿ ਮੈਕਲਿਓਡ ਇਸ ਮਾਮਲੇ ਵਿਚ ਮੁੱਖ ਸਰਗਨਾ ਸੀ। ਵਕੀਲਾਂ ਮੁਤਾਬਕ, ਮੈਕਲਿਓਡ ਨੇ ਆਪਣੇ ਸਾਥੀਆਂ ਨੂੰ ਈ.ਐੱਮ. ਨਾਲ ਸਬੰਧ ਬਣਾਉਣ ਲਈ ਉਤਸ਼ਹਾਤ ਕੀਤਾ ਸੀ। ਹਾਲਾਂਕਿ, ਟ੍ਰਾਇਲ ਦੌਰਾਨ ਕਿਸੇ ਵੀ ਸਾਬਕਾ ਖਿਡਾਰੀ ਨੇ ਆਪਣੇ 'ਤੇ ਲੱਗੇ ਦੋਸ਼ ਨੂੰ ਸਵੀਕਾਰ ਨਹੀਂ ਕੀਤਾ ਸੀ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link